IMD Heavy Rain Alert : ਮੌਸਮ ਵਿਭਾਗ ਵੱਲੋਂ ਇਨ੍ਹਾਂ 14 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ ਜਾਰੀ, ਜਾਣੋ ਪੰਜਾਬ ਦੇ ਮੌਸਮ ਦਾ ਹਾਲ

ਦੂਜੇ ਪਾਸੇ ਦਿੱਲੀ-ਐਨਸੀਆਰ ਵਿੱਚ ਦੇਰ ਰਾਤ ਤੋਂ ਹੀ ਭਾਰੀ ਬਾਰਿਸ਼ ਜਾਰੀ ਹੈ। ਨੋਇਡਾ, ਗਾਜ਼ੀਆਬਾਦ, ਫਰੀਦਾਬਾਦ, ਗ੍ਰੇਟਰ ਨੋਇਡਾ ਸਮੇਤ ਐੱਨਸੀਆਰ ਦੇ ਜ਼ਿਆਦਾਤਰ ਇਲਾਕਿਆਂ 'ਚ ਸੜਕਾਂ 'ਤੇ ਪਾਣੀ ਭਰਿਆ ਨਜ਼ਰ ਆ ਰਿਹਾ ਹੈ।

By  Aarti August 29th 2024 08:19 AM

IMD Heavy Rain Alert : ਪੰਜਾਬ ਭਰ ’ਚ ਤੜਕਸਾਰ ਹੀ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ। ਦੱਸ ਦਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸਵੇਰ ਤੋਂ ਹੀ ਤੇਜ਼ ਮੀਂਹ ਪੈ ਰਿਹਾ ਹੈ ਅਤੇ ਹਵਾ ਵੀ ਚਲ ਰਹੀ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਹਾਲਾਂਕਿ ਇਸ ਮੀਂਹ ਨਾਲ ਸੜਕਾਂ ’ਤੇ ਪਾਣੀ ਭਰ ਗਿਆ ਹੈ ਜਿਸ ਕਾਰਨ ਆਵਾਜਾਈ ਕਾਫੀ ਪ੍ਰਭਾਵਿਤ ਹੋ ਰਹੀ ਹੈ। 

ਦੂਜੇ ਪਾਸੇ ਦਿੱਲੀ-ਐਨਸੀਆਰ ਵਿੱਚ ਦੇਰ ਰਾਤ ਤੋਂ ਹੀ ਭਾਰੀ ਬਾਰਿਸ਼ ਜਾਰੀ ਹੈ। ਨੋਇਡਾ, ਗਾਜ਼ੀਆਬਾਦ, ਫਰੀਦਾਬਾਦ, ਗ੍ਰੇਟਰ ਨੋਇਡਾ ਸਮੇਤ ਐੱਨਸੀਆਰ ਦੇ ਜ਼ਿਆਦਾਤਰ ਇਲਾਕਿਆਂ 'ਚ ਸੜਕਾਂ 'ਤੇ ਪਾਣੀ ਭਰਿਆ ਨਜ਼ਰ ਆ ਰਿਹਾ ਹੈ। ਦਿੱਲੀ-ਐਨਸੀਆਰ ਦੇ ਵੱਖ-ਵੱਖ ਇਲਾਕਿਆਂ ਤੋਂ ਭਾਰੀ ਪਾਣੀ ਭਰ ਗਿਆ ਹੈ। ਜਿਸ ਕਾਰਨ ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ ਮੱਠੀ ਰਹਿੰਦੀ ਹੈ, ਜਿਸ ਕਾਰਨ ਟ੍ਰੈਫਿਕ ਜਾਮ ਹੋ ਜਾਂਦਾ ਹੈ।

ਮੌਸਮ ਵਿਭਾਗ (IMD) ਮੁਤਾਬਕ ਬੰਗਾਲ ਦੀ ਖਾੜੀ 'ਚ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ। ਜਿਸ ਕਾਰਨ ਅੱਜ 29 ਅਗਸਤ ਨੂੰ ਦਿੱਲੀ, ਬਿਹਾਰ, ਯੂਪੀ, ਗੁਜਰਾਤ, ਹਿਮਾਚਲ ਅਤੇ ਉੱਤਰਾਖੰਡ ਸਮੇਤ 14 ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 31 ਅਗਸਤ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਨੇ ਵੀ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੀਂਹ ਤੋਂ ਇਲਾਵਾ ਗੁਜਰਾਤ 'ਚ ਹੜ੍ਹਾਂ ਕਾਰਨ ਲੱਖਾਂ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਮੀਂਹ ਅਤੇ ਹੜ੍ਹ ਨਾਲ ਸਬੰਧਤ ਹਾਦਸਿਆਂ ਵਿੱਚ ਹੁਣ ਤੱਕ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬਾ ਸਰਕਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਗੁਜਰਾਤ ਦੇ ਕਈ ਜ਼ਿਲ੍ਹਿਆਂ ਵਿੱਚ ਫੌਜ ਤਾਇਨਾਤ ਕਰਨ ਦੀ ਸਥਿਤੀ ਆ ਗਈ ਹੈ। 10 ਤੋਂ ਵੱਧ ਟਰੇਨਾਂ ਨੂੰ ਰੱਦ ਕਰਨਾ ਪਿਆ ਹੈ।

ਇਹ ਵੀ ਪੜ੍ਹੋ : President On Kolkata Horror: 'ਬਹੁਤ ਹੋ ਗਿਆ, ਧੀਆਂ ਵਿਰੁੱਧ ਅਪਰਾਧ ਬਰਦਾਸ਼ਤ ਨਹੀਂ ਕੀਤੇ ਜਾਣਗੇ', ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੋਲਕਾਤਾ ਜ਼ਬਰ ਜਨਾਹ ਮਾਮਲੇ 'ਤੇ ਪ੍ਰਗਟਾਇਆ ਦਰਦ

Related Post