Yellow Alert In Punjab : ਪੰਜਾਬ ਸਣੇ ਇਨ੍ਹਾਂ 13 ਸੂਬਿਆਂ ’ਚ ਕੜਾਕੇ ਦੀ ਠੰਢ ਨੂੰ ਲੈ ਕੇ ਯੈਲੋ ਅਲਰਟ ਜਾਰੀ, ਜਾਣੋ ਮੌਸਮ ਵਿਭਾਗ ਦੀ ਤਾਜਾ ਭਵਿੱਖਬਾਣੀ

ਬੁੱਧਵਾਰ ਨੂੰ, ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਸਵੇਰ ਦੀ ਧੁੰਦ ਅਤੇ ਠੰਡੇ ਦਿਨ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ, ਜਦੋਂ ਕਿ ਹਿਮਾਚਲ ਵਿੱਚ ਠੰਡ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

By  Aarti January 8th 2025 09:46 AM

ਉੱਤਰੀ, ਮੱਧ, ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਨੂੰ ਅਜੇ ਤੱਕ ਧੁੰਦ ਅਤੇ ਕੜਾਕੇ ਦੀ ਠੰਢ ਤੋਂ ਰਾਹਤ ਨਹੀਂ ਮਿਲਦੀ। ਪੱਛਮੀ ਗੜਬੜੀ ਕਾਰਨ ਪਹਾੜਾਂ 'ਤੇ ਭਾਰੀ ਬਰਫਬਾਰੀ ਅਤੇ ਮੈਦਾਨੀ ਰਾਜਾਂ ਦੇ ਕੁਝ ਇਲਾਕਿਆਂ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਮੰਗਲਵਾਰ ਨੂੰ ਦਿੱਲੀ-ਐੱਨਸੀਆਰ ਸਮੇਤ ਜ਼ਿਆਦਾਤਰ ਇਲਾਕਿਆਂ 'ਚ ਬੱਦਲ ਛਾਏ ਰਹੇ, ਜਿਸ ਕਾਰਨ ਠੰਡ ਮਹਿਸੂਸ ਕੀਤੀ ਗਈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ 13 ਰਾਜਾਂ ਵਿੱਚ ਧੁੰਦ ਅਤੇ ਠੰਢ ਨੂੰ ਲੈ ਕੇ ਪੀਲੇ ਅਤੇ ਆਰੇਂਜ ਅਲਰਟ ਜਾਰੀ ਕੀਤੇ ਹਨ।

ਮੌਸਮ ਵਿਭਾਗ ਮੁਤਾਬਿਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਸਵੇਰ ਦੀ ਧੁੰਦ ਅਤੇ ਠੰਢੇ ਦਿਨ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ, ਜਦਕਿ ਹਿਮਾਚਲ ਵਿੱਚ ਠੰਢ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰਾਜਸਥਾਨ, ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਉੜੀਸਾ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ 'ਤੇ ਧੁੰਦ ਅਤੇ ਠੰਢ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। 

ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ, ਕੁੱਲੂ ਅਤੇ ਸ਼ਿਮਲਾ ਦੇ ਉੱਚਾਈ ਵਾਲੇ ਇਲਾਕਿਆਂ 'ਚ ਬੀਤੀ ਰਾਤ ਹੋਈ ਬਰਫਬਾਰੀ ਤੋਂ ਬਾਅਦ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪ੍ਰਸ਼ਾਸਨ ਨੇ ਸ਼ਿਮਲਾ ਜ਼ਿਲੇ ਦੇ ਦੋਦਰਾ ਕਵਾਰ 'ਚ ਲਾਰੋਟ-ਚੰਸ਼ਾਲ ਮਾਰਗ 'ਤੇ ਸੱਤ ਵਾਹਨਾਂ 'ਚ ਫਸੇ 35 ਯਾਤਰੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ। ਵਾਹਨ ਕਰੀਬ 12 ਘੰਟੇ ਤੱਕ ਬਰਫੀਲੇ ਤੂਫਾਨ 'ਚ ਫਸੇ ਰਹੇ। ਸੋਮਵਾਰ ਰਾਤ ਉਨ੍ਹਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ।

ਇਹ ਵੀ ਪੜ੍ਹੋ : School Open In Punjab : ਕੜਾਕੇ ਦੀ ਠੰਢ ਵਿਚਾਲੇ ਅੱਜ ਤੋਂ ਖੁੱਲ੍ਹਣ ਜਾ ਰਹੇ ਹਨ ਪੰਜਾਬ ਦੇ ਸਕੂਲ; ਨਹੀਂ ਕੀਤਾ ਗਿਆ ਸਕੂਲਾਂ ਦੇ ਸਮੇਂ ’ਚ ਬਦਲਾਅ

Related Post