ਪੰਜਾਬ ’ਚ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਤੋਂ ਰਾਹਤ, ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ’ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਨਾਲ ਹੀ 31 ਦਸੰਬਰ ਤੋਂ ਬਾਅਦ ਠੰਢ ’ਚ ਹੋਰ ਵਾਧਾ ਹੋਣ ਦੀ ਵੀ ਭਵਿੱਖਬਾਣੀ ਕੀਤੀ ਹੈ।

By  Aarti December 29th 2022 11:13 AM

Punjab Weather Update: ਪੰਜਾਬ ’ਚ ਸਵੇਰ ਤੋਂ ਹੀ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਨਜ਼ਰ ਆ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ’ਚ ਬੱਦਲਵਾਈ ਨਜ਼ਰ ਆ ਰਹੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ’ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਨਾਲ ਹੀ 31 ਦਸੰਬਰ ਤੋਂ ਬਾਅਦ ਠੰਢ ’ਚ ਹੋਰ ਵਾਧਾ ਹੋਣ ਦੀ ਵੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਅੱਜ ਸਵੇਰ ਤੋਂ ਹੀ ਸੰਘਣੀ ਧੁੰਦ ਤੋਂ ਰਾਹਤ ਹੈ। 


ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਨਵੇਂ ਸਾਲ ਦਾ ਆਗਾਜ਼ ਸੰਘਣੀ ਧੁੰਦ ਦੇ ਨਾਲ ਹੋਵੇਗਾ। ਆਉਣ ਵਾਲੇ 24 ਘੰਟਿਆਂ ਚ ਜਿਆਦਾ ਧੁੰਦ ਨਹੀਂ ਪਵੇਗੀ। ਹਾਲਾਂਕਿ ਪਹਾੜਾਂ ਨਾਲ ਲੱਗਦੇ ਇਲਾਕਿਆਂ ਚ ਮੀਂਹ ਪੈਣ ਦੀ ਸੰਭਾਵਨਾ ਹੈ। 

ਮੌਸਮ ਵਿਭਾਗ ਮੁਤਾਬਿਕ ਪਿਛਲੇ 24 ਘੰਟਿਆਂ ’ਚ ਬਠਿੰਡਾ ਵਿੱਚ ਪਾਰਾ 1 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਦੇ ਨਾਲ-ਨਾਲ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ।

ਇਸ ਤੋਂ ਇਲਾਵਾ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ ਚ 6.8, ਪਠਾਨਕੋਟ ’ਚ 7.1, ਫਰੀਦਕੋਟ ’ਚ  3.5  ਅਤੇ ਗੁਰਦਾਸਪੁਰ ਵਿੱਚ 4.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 5.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਆਤਮਦਾਹ ਕਰ ਚੁੱਕੇ ਗੁਰਮੁੱਖ ਧਾਲੀਵਾਲ ਦੇ ਪਰਿਵਾਰ ਨੇ ਪੁਲਿਸ ਖ਼ਿਲਾਫ਼ ਖੋਲ੍ਹਿਆ ਮੋਰਚਾ

Related Post