IMD ਨੇ ਦਿੱਤੀ ਖੁਸ਼ਖਬਰੀ: ਅੱਜ ਬਦਲੇਗਾ ਦਿੱਲੀ-NCR ਸਮੇਤ ਇਨ੍ਹਾਂ ਸੂਬਿਆਂ ਚ ਮੌਸਮ ਦਾ ਮਿਜ਼ਾਜ, ਮਿਲੇਗੀ ਰਾਹਤ
ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਦਿੱਲੀ-ਐੱਨ.ਸੀ.ਆਰ., ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ 'ਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ

Heatwave Relief Expected: ਉੱਤਰ-ਪੱਛਮੀ ਭਾਰਤ ਦੇ ਰਾਜਾਂ ਵਿੱਚ ਕਰੋੜਾਂ ਲੋਕ ਪਿਛਲੇ ਕਈ ਹਫ਼ਤਿਆਂ ਤੋਂ ਭਿਆਨਕ ਗਰਮੀ ਅਤੇ ਹੀਟਵੇਵ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਰਾਜਸਥਾਨ ਸਮੇਤ ਕਈ ਰਾਜਾਂ ਵਿੱਚ ਹੀਟਵੇਵ ਨਾਲ ਸਬੰਧਤ ਬਿਮਾਰੀਆਂ ਕਾਰਨ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਉਂਜ, ਕੜਾਕੇ ਦੀ ਗਰਮੀ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਅੱਜ ਮੌਸਮ ਵਿਭਾਗ ਵੱਲੋਂ ਰਾਹਤ ਦੀ ਖ਼ਬਰ ਹੈ।
ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਦਿੱਲੀ-ਐੱਨ.ਸੀ.ਆਰ., ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ 'ਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ ਅਗਲੇ ਦੋ ਦਿਨਾਂ 'ਚ ਤਾਪਮਾਨ 'ਚ ਗਿਰਾਵਟ ਆਵੇਗੀ ਅਤੇ ਆਉਣ ਵਾਲੇ ਅਗਲੇ ਤਿੰਨ ਦਿਨ ਵੀ ਗਿਰਾਵਟ ਦੀ ਉਮੀਦ ਹੈ।
ਭਾਰਤੀ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਇਸ ਸਬੰਧ 'ਚ ਭਵਿੱਖਬਾਣੀ ਜਾਰੀ ਕੀਤੀ ਹੈ। ਇਸ ਦਾ ਕਾਰਨ ਪੱਛਮੀ ਗੜਬੜ ਹੈ, ਜੋ ਇਸ ਸਮੇਂ ਜੰਮੂ-ਕਸ਼ਮੀਰ 'ਤੇ ਕੇਂਦਰਿਤ ਹੈ। ਹਾਲਾਂਕਿ ਮੰਗਲਵਾਰ ਨੂੰ ਦਿੱਲੀ-ਐੱਨਸੀਆਰ ਸਮੇਤ ਉੱਤਰ-ਪੱਛਮੀ ਭਾਰਤ ਦੇ ਕਈ ਰਾਜਾਂ 'ਚ ਹੀਟਵੇਵ ਦਾ ਕਹਿਰ ਜਾਰੀ ਰਿਹਾ ਅਤੇ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਿਆ।
ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਅਤੇ ਉੱਤਰੀ ਮੱਧ ਪ੍ਰਦੇਸ਼, ਦੱਖਣੀ ਬਿਹਾਰ ਅਤੇ ਉੱਤਰੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 44 ਤੋਂ 46 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।
ਉੱਤਰ ਪ੍ਰਦੇਸ਼, ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਘੱਟੋ-ਘੱਟ ਦਸ ਥਾਵਾਂ 'ਤੇ ਮੰਗਲਵਾਰ ਨੂੰ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਜਾਂ ਇਸ ਤੋਂ ਵੱਧ ਗਿਆ। ਉੱਤਰ ਪ੍ਰਦੇਸ਼ ਦਾ ਓਰਾਈ 46.4 ਡਿਗਰੀ ਸੈਲਸੀਅਸ ਨਾਲ ਦੇਸ਼ ਦਾ ਸਭ ਤੋਂ ਗਰਮ ਸਥਾਨ ਰਿਹਾ।
ਇਹ ਵੀ ਪੜ੍ਹੋ: ਪਟਨਾ ਤੇ ਜੈਪੁਰ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਵਧਾਈ ਸੁਰੱਖਿਆ