ਪੰਜਾਬ ’ਚ ਹੁਣ ਜੇਕਰ ਕਾਰ 'ਚ ਪਿੱਛੇ ਬੈਠੇ ਵਿਅਕਤੀ ਨੇ ਸੀਟ ਬੈਲਟ ਨਹੀਂ ਲਗਾਈ ਤਾਂ ਕੱਟੇਗਾ ਚਾਲਾਨ

By  Aarti February 10th 2024 08:50 AM

Wearing Seat Belt In Punjab: ਹੁਣ ਪੰਜਾਬ 'ਚ ਜੇਕਰ ਕੋਈ ਵਿਅਕਤੀ ਕਾਰ ਜਾਂ ਮੋਟਰ ਵਾਹਨ ਦੀ ਪਿਛਲੀ ਸੀਟ 'ਤੇ ਬੈਠ ਕੇ ਸੀਟ ਬੈਲਟ ਨਹੀਂ ਬੰਨ੍ਹਦਾ ਤਾਂ ਉਨ੍ਹਾਂ ਦਾ ਚਲਾਨ ਕੱਟਿਆ ਜਾਵੇਗਾ। ਪੰਜਾਬ ਪੁਲਿਸ ਨੇ ਮੋਟਰ ਵਹੀਕਲ ਐਕਟ ਵਿੱਚ ਪੁਰਾਣੀ ਸੋਧ ਤਹਿਤ ਇਸ ਨਿਯਮ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਇਹ ਕਦਮ ਚੁੱਕਿਆ ਹੈ।

ਟ੍ਰੈਫਿਕ ਨਿਯਮਾਂ ’ਚ ਕੀਤੀ ਸਖ਼ਤੀ 

ਇਸ ਸਬੰਧ ਵਿੱਚ ਏ.ਡੀ.ਜੀ.ਪੀ ਟਰੈਫਿਕ ਨੇ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ ਤਾਂ ਜੋ ਸੜਕ ਹਾਦਸਿਆਂ ਦੌਰਾਨ ਕਾਰ ਜਾਂ ਮੋਟਰ ਵਾਹਨ ਦੇ ਪਿੱਛੇ ਬੈਠੇ ਸਵਾਰੀਆਂ ਦੀ ਜਾਨ ਬਚਾਈ ਜਾ ਸਕੇ।

ਉਲੰਘਣਾ ਕਰਨ ’ਤੇ ਹੋਵੇਗੀ ਸਖਤ ਕਾਰਵਾਈ 

ਦੱਸ ਦਈਏ ਕਿ ਰੋਡ ਸੇਫਟੀ ਮਹੀਨਾ ਖਤਮ ਹੋਣ ’ਤੇ ਇਹ ਨਵੇਂ ਨਿਯਮ ਲਾਗੂ ਹੋ ਜਾਣਗੇ। ਰੋਡ ਸੇਫਟੀ ਮਹੀਨਾ 15 ਜਨਵਰੀ 2024 ਤੋਂ 14 ਫਰਵਰੀ 2024 ਤੱਕ ਮਨਾਇਆ ਜਾ ਰਿਹਾ ਹੈ। ਨਵੇਂ ਨਿਯਮਾਂ ਦੀ ਉਲੰਘਣਾ ਕਰਨ ’ਤੇ ਮੋਟਰ ਵਹੀਕਲ ਐਕਟ ਮੁਤਾਬਿਕ ਕਾਰਵਾਈ ਹੋਵੇਗੀ। 

ਰੋਡ ਸੇਫਟੀ ਫੋਰਸ ਵੀ ਕੀਤੀ ਸ਼ੁਰੂ 

ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਹਰ ਸਾਲ ਸੜਕ ਹਾਦਸਿਆਂ ਵਿੱਚ ਛੇ ਹਜ਼ਾਰ ਦੇ ਕਰੀਬ ਲੋਕਾਂ ਦੀਆਂ ਮੌਤਾਂ ਨੂੰ ਰੋਕਣ ਲਈ ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਰੋਡ ਸੇਫਟੀ ਫੋਰਸ ਸ਼ੁਰੂ ਕੀਤੀ ਹੈ। ਸੜਕ ਹਾਦਸਿਆਂ ਵਿੱਚ ਜਾਨਾਂ ਬਚਾਉਣ ਲਈ ਪੰਜਾਬ ਵਿੱਚ ਹੁਣ ਇਸ ਪੁਰਾਣੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਨਵੇਂ ਸਾਲ ਦੇ ਪਹਿਲੇ ਮਹੀਨੇ 'ਚ ਇਨ੍ਹਾਂ ਵੱਡੀਆਂ ਕੰਪਨੀਆਂ ਨੇ ਹਜ਼ਾਰਾਂ ਕਰਮਚਾਰੀਆਂ ਨੂੰ ਕੀਤਾ ਨੌਕਰੀ ਤੋਂ ਬਾਹਰ

Related Post