Punjab Wheat Procurement Begins : ਅੱਜ ਤੋਂ ਪੰਜਾਬ ਵਿੱਚ ਕਣਕ ਦੀ ਸਰਕਾਰੀ ਖ਼ਰੀਦ , ਸਰਕਾਰ ਵੱਲੋਂ ਮੰਡੀਆਂ ਚ ਪੁਖ਼ਤਾ ਪ੍ਰਬੰਧ ਹੋਣ ਦਾ ਦਾਅਵਾ, ਜਾਣੋ ਹਕੀਕਤ

ਮਿਲੀ ਜਾਣਕਾਰੀ ਮੁਤਾਬਿਕ ਇਸ ਵਾਰ ਕਣਕ ਦਾ ਸਰਕਾਰੀ ਮੁੱਲ 2475 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਬੇਸ਼ੱਕ ਅੱਜ ਤੋਂ ਸਰਕਾਰੀ ਖਰੀਦ ਸ਼ੁਰੂ ਹੈ ਪਰ ਮੰਡੀਆਂ ’ਚ ਅਜੇ ਕਣਕ ਨੂੰ ਆਉਣ ’ਚ 15 ਤੋਂ 20 ਦਿਨ ਦਾ ਸਮਾਂ ਲੱਗੇਗਾ। ਅਜੇ ਤੱਕ ਪੰਜਾਬ ਦੀਆਂ ਮੰਡੀਆਂ ਸਾਰੀ ਖਾਲੀ ਪਈਆਂ ਹਨ।

By  Aarti April 1st 2025 11:01 AM

Punjab Wheat Procurement Begins :  ਪੰਜਾਬ ਵਿੱਚ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ, ਜਿਸ ਲਈ ਸਰਕਾਰ ਨੇ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ।

ਮਿਲੀ ਜਾਣਕਾਰੀ ਮੁਤਾਬਿਕ ਇਸ ਵਾਰ ਕਣਕ ਦਾ ਸਰਕਾਰੀ ਮੁੱਲ 2475 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਬੇਸ਼ੱਕ ਅੱਜ ਤੋਂ ਸਰਕਾਰੀ ਖਰੀਦ ਸ਼ੁਰੂ ਹੈ ਪਰ ਮੰਡੀਆਂ ’ਚ ਅਜੇ ਕਣਕ ਨੂੰ ਆਉਣ ’ਚ 15 ਤੋਂ 20 ਦਿਨ ਦਾ ਸਮਾਂ ਲੱਗੇਗਾ। ਅਜੇ ਤੱਕ ਪੰਜਾਬ ਦੀਆਂ ਮੰਡੀਆਂ ਸਾਰੀ ਖਾਲੀ ਪਈਆਂ ਹਨ।  

ਖੁਰਾਕ ਵੰਡ ਅਤੇ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਇਹ ਦਾਅਵਾ ਕੀਤਾ ਹੈ ਕਿ ਮੰਡੀਆਂ ਵਿੱਚ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਹੁਣ ਉਹ ਕਿਸਾਨਾਂ ਦੇ ਆਉਣ ਦੀ ਉਡੀਕ ਕਰ ਰਹੇ ਹਨ। ਇਸ ਵਾਰ 28,000 ਕਰੋੜ ਰੁਪਏ ਦੀ ਨਕਦ ਕ੍ਰੈਡਿਟ ਸੀਮਾ ਉਪਲਬਧ ਕਰਵਾਈ ਗਈ ਹੈ, ਜਿਸ ਰਾਹੀਂ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ MSP ਦਾ ਪੂਰਾ ਭੁਗਤਾਨ ਕੀਤਾ ਜਾਵੇਗਾ।

ਮੰਤਰੀ  ਕਟਾਰੂਚੱਕ ਨੇ ਕਿਹਾ ਕਿ ਰਾਜ ਦੀਆਂ 1,864 ਮੰਡੀਆਂ ਅਤੇ ਖਰੀਦ ਕੇਂਦਰਾਂ ਨੂੰ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ 700 ਅਸਥਾਈ ਖਰੀਦ ਕੇਂਦਰ ਵੀ ਤਿਆਰ ਕੀਤੇ ਗਏ ਹਨ, ਜਿਨ੍ਹਾਂ ਦੀ ਵਰਤੋਂ ਲੋੜ ਪੈਣ 'ਤੇ ਕੀਤੀ ਜਾਵੇਗੀ। ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪਾਣੀ, ਮੈਡੀਕਲ ਅਤੇ ਹੋਰ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ : LPG Price Cut News : ਨਰਾਤਿਆਂ ’ਚ ਆਮ ਲੋਕਾਂ ਨੂੰ ਵੱਡੀ ਰਾਹਤ ! ਐਲਪੀਜੀ ਸਿਲੰਡਰ ਹੋਇਆ ਸਸਤਾ, ਜਾਣੋ ਕਿੱਥੇ-ਕਿੱਥੇ ਘੱਟੀਆਂ ਕੀਮਤਾਂ

Related Post