ਬੈਂਕਾਕ ਤੋਂ ਕੋਲਕਾਤਾ ਜਾ ਰਹੀ ਉਡਾਨ 'ਚ ਮੁਸਾਫ਼ਰ ਹੋਏ ਘਸੁੰਨ-ਮੁੱਕੀ, ਵੀਡੀਓ ਹੋਈ ਵਾਇਰਲ

ਬੈਂਕਾਕ ਤੋਂ ਕੋਲਕਾਤਾ ਜਾ ਰਹੇ ਥਾਈ ਸਮਾਈਲ ਏਅਰਵੇਜ਼ ਦੇ ਜਹਾਜ਼ 'ਚ ਸਵਾਰ ਕੁਝ ਯਾਤਰੀਆਂ ਦੀ ਕਥਿਤ ਤੌਰ 'ਤੇ ਝਗੜਦੇ ਹੋਏ ਦੀ ਵੀਡੀਓ ਵਾਇਰਲ ਹੋ ਰਹੀ ਹੈ। ਕਲਿੱਪ 'ਚ ਇਕ ਵਿਅਕਤੀ ਦੂਜੇ ਮੁਸਾਫ਼ਰ ਦੇ ਥੱਪੜ ਮਾਰਦਾ ਹੋਇਆ ਨਜ਼ਰ ਆ ਰਿਹਾ ਹੈ। ਸ਼ਹਿਰੀ ਹਵਾਬਾਜ਼ੀ ਸੁਰੱਖਿਆ ਬਿਊਰੋ ਨੇ ਜਾਂਚ ਆਰੰਭ ਦਿੱਤੀ ਹੈ।

By  Ravinder Singh December 29th 2022 02:24 PM

ਨਵੀਂ ਦਿੱਲੀ : ਸ਼ਹਿਰੀ ਹਵਾਬਾਜ਼ੀ ਸੁਰੱਖਿਆ ਬਿਊਰੋ (ਬੀ.ਸੀ.ਏ.ਐਸ.) ਇਸ ਹਫਤੇ ਦੇ ਸ਼ੁਰੂ ਵਿਚ ਬੈਂਕਾਕ-ਕੋਲਕਾਤਾ ਉਡਾਣ ਵਿਚ ਸਵਾਰ ਯਾਤਰੀਆਂ ਵਿਚਾਲੇ ਝਗੜੇ ਦੀ ਵੀਡੀਓ ਕਲਿੱਪ ਦੀ ਜਾਂਚ ਕਰ ਰਿਹਾ ਹੈ। ਬੁੱਧਵਾਰ ਨੂੰ ਸੋਸ਼ਲ ਮੀਡੀਆ 'ਤੇ ਜਹਾਜ਼ ਦੇ ਅੰਦਰ ਝੜਪ ਦਾ ਵੀਡੀਓ ਵਾਇਰਲ ਹੋਇਆ ਸੀ। ਇਸ 'ਚ ਕੁਝ ਮੁਸਾਫ਼ਰ ਇਕ ਵਿਅਕਤੀ ਨੂੰ ਵਾਰ-ਵਾਰ ਥੱਪੜ ਮਾਰਦੇ ਨਜ਼ਰ ਆ ਰਹੇ ਹਨ। ਬੀਸੀਏਐਸ ਦੇ ਡਾਇਰੈਕਟਰ ਜਨਰਲ ਜ਼ੁਲਫ਼ਕਾਰ ਹਸਨ ਨੇ ਦੱਸਿਆ, ''ਬੀਸੀਏਐਸ ਨੇ ਉਕਤ ਵੀਡੀਓ ਦਾ ਨੋਟਿਸ ਲੈ ਕੇ  ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਦੇ ਨਤੀਜਿਆਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।"



ਜਹਾਜ਼ 'ਚ ਸਵਾਰ ਇਕ ਯਾਤਰੀ ਮੁਤਾਬਕ ਇਹ ਘਟਨਾ 26 ਦਸੰਬਰ ਨੂੰ ਵਾਪਰੀ ਜਦੋਂ ਜਹਾਜ਼ ਰਨਵੇਅ ਤੋਂ ਉਤਰਨ ਵਾਲਾ ਸੀ। ਇਹ ਵਿਅਕਤੀ ਆਪਣੀ ਮਾਂ ਨਾਲ ਕੋਲਕਾਤਾ ਜਾ ਰਿਹਾ ਸੀ। ਕੋਲਕਾਤਾ ਦੇ ਇਕ ਯਾਤਰੀ ਨੇ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਘਟਨਾ ਬਾਰੇ ਦੱਸਿਆ। ਉਸ ਨੇ ਦੱਸਿਆ ਕਿ ਉਹ ਆਪਣੀ ਮਾਂ ਨੂੰ ਲੈ ਕੇ ਚਿੰਤਤ ਸੀ ਕਿਉਂਕਿ ਉਹ ਉਸ ਸੀਟ ਦੇ ਕੋਲ ਬੈਠੀ ਸੀ ਜਿੱਥੇ ਝਗੜਾ ਹੋਇਆ ਸੀ। ਬਾਅਦ ਵਿੱਚ ਹੋਰ ਯਾਤਰੀਆਂ ਤੇ ਫਲਾਈਟ ਅਟੈਂਡੈਂਟ ਨੇ ਝੜਪ ਵਿੱਚ ਸ਼ਾਮਲ ਲੋਕਾਂ ਨੂੰ ਸ਼ਾਂਤ ਕਰਵਾਇਆ। ਯਾਤਰੀ ਮੁਤਾਬਕ ਲੜਾਈ ਦਾ ਕਾਰਨ ਸਪੱਸ਼ਟ ਨਹੀਂ ਹੈ।

ਇਹ ਵੀ ਪੜ੍ਹੋ : ਫਿਲਮ ਨਿਰਮਾਤਾ ਨਿਤਿਨ ਮਨਮੋਹਨ ਦਾ ਦੇਹਾਂਤ, ਕੁਝ ਦਿਨ ਪਹਿਲਾਂ ਪਿਆ ਸੀ ਦਿਲ ਦਾ ਦੌਰਾ

ਜਹਾਜ਼ ਮੰਗਲਵਾਰ ਤੜਕੇ ਕੋਲਕਾਤਾ ਪਹੁੰਚਿਆ। ਹਾਲਾਂਕਿ, ਇਹ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ ਕਿ ਜਹਾਜ਼ ਦੇ ਉਤਰਨ ਤੋਂ ਬਾਅਦ ਕੋਲਕਾਤਾ ਦੇ ਅਧਿਕਾਰੀਆਂ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ ਸੀ ਜਾਂ ਨਹੀਂ।


ਵੀਡੀਓ 'ਚ ਦੋ ਯਾਤਰੀ ਬਹਿਸ ਕਰਦੇ ਹੋਏ ਦਿਖਾਈ ਦੇ ਰਹੇ ਹਨ, ਜਿਨ੍ਹਾਂ 'ਚੋਂ ਇਕ ਇਹ ਕਹਿੰਦਾ ਹੈ, "ਆਪਣੇ ਹੱਥ ਹੇਠਾਂ ਰੱਖੋ" ਅਤੇ ਫਿਰ ਦੂਜੇ ਵਿਅਕਤੀ ਨੂੰ ਥੱਪੜ ਮਾਰਨਾ ਸ਼ੁਰੂ ਕਰ ਦਿੰਦਾ ਹੈ। ਇਸ ਤੋਂ ਬਾਅਦ ਕੁਝ ਹੋਰ ਯਾਤਰੀ ਵੀ ਲੜਾਈ ਵਿੱਚ ਸ਼ਾਮਲ ਹੋ ਗਏ। ਇਹ ਘਟਨਾ ਥਾਈ ਸਮਾਈਲ ਏਅਰਵੇਜ਼ ਦੀ ਫਲਾਈਟ ਵਿੱਚ ਵਾਪਰੀ, ਹਾਲਾਂਕਿ ਵੇਰਵਿਆਂ ਲਈ ਏਅਰਲਾਈਨ ਨਾਲ ਅਜੇ ਸੰਪਰਕ ਨਹੀਂ ਕੀਤਾ ਜਾ ਸਕਿਆ ਹੈ।

Related Post