Independence Day: 15 ਅਗਸਤ ਦੇ ਮੱਦੇਨਜ਼ਰ ਚੱਪੇ-ਚੱਪੇ ’ਤੇ ਪੁਲਿਸ ਦੀ ਪੈਣੀ ਨਜਰ, ਅੰਮ੍ਰਿਤਸਰ ’ਚ ਇਸ ਤਰ੍ਹਾਂ ਦੇ ਨੇ ਇੰਤਜ਼ਾਮ
ਅੰਮ੍ਰਿਤਸਰ ’ਚ ਪੁਲਿਸ ਵੱਲੋਂ 15 ਅਗਸਤ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਰੇਲਵੇ ਸਟੇਸ਼ਨ ਤੇ ਸਰਚ ਅਭਿਆਨ ਚਲਾਇਆ ਗਿਆ। ਜਿਸਦੇ ਚੱਲਦੇ ਅੰਮ੍ਰਿਤਸਰ ਪੁਲਿਸ ਦੇ ਜਵਾਨਾਂ ਵੱਲੋਂ ਰੇਲਵੇ ਸਟੇਸ਼ਨ ’ਤੇ ਪਹੁੰਚੇ।
ਮਨਿੰਦਰ ਮੋਂਗਾ (ਅੰਮ੍ਰਿਤਸਰ, 13 ਅਗਸਤ) : ਜ਼ਿਲ੍ਹੇ ’ਚ ਪੁਲਿਸ ਵੱਲੋਂ 15 ਅਗਸਤ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਰੇਲਵੇ ਸਟੇਸ਼ਨ ਤੇ ਸਰਚ ਅਭਿਆਨ ਚਲਾਇਆ ਗਿਆ। ਜਿਸਦੇ ਚੱਲਦੇ ਅੰਮ੍ਰਿਤਸਰ ਪੁਲਿਸ ਦੇ ਜਵਾਨਾਂ ਵੱਲੋਂ ਰੇਲਵੇ ਸਟੇਸ਼ਨ ’ਤੇ ਪਹੁੰਚੇ। ਯਾਤਰੀਆਂ ਦੇ ਸਮਾਨ ਦੀ ਚੈਕਿੰਗ ਕੀਤੀ ਗਈ ਅਤੇ ਯਾਤਰੀਆਂ ਨੂੰ ਲਵਾਰਿਸ ਚੀਜਾ ਨੂੰ ਹੱਥ ਨਾ ਲਗਾਉਣ ਅਤੇ ਉਸਦੀ ਸੁਚਨਾ ਪੁਲਿਸ ਪ੍ਰਸ਼ਾਸ਼ਨ ਨੂੰ ਦੇਣ ਸੰਬਧੀ ਹਦਾਇਤਾਂ ਦਿਤੀਆ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਵਲੌ ਅਜ 15 ਅਗਸਤ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ’ਤੇ ਸਰਚ ਅਭਿਆਨ ਚਲਾਇਆ ਗਿਆ ਹੈ ਜਿਸਦੇ ਚੱਲਦੇ ਰੇਲਵੇ ਸਟੇਸ਼ਨ ’ਤੇ ਪਹੁੰਚੇ ਯਾਤਰੀਆਂ ਦੇ ਸਮਾਨ ਦੀ ਚੈਕਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਸੁਰੱਖਿਆ ਪ੍ਰਬੰਧਾਂ ਪ੍ਰਤੀ ਸੁਚੇਤ ਕੀਤਾ ਗਿਆ ਹੈ। ਇਸ ਮੌਕੇ ਰੇਲਵੇ ਸਟੇਸ਼ਨ ਤੇ ਪਇਆ ਲਵਾਰਿਸ ਚੀਜਾਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਅੱਜ ਸਵੇਰ ਤੋਂ ਹੀ ਸਾਡੇ ਵੱਲੋ ਪੂਰੀ ਰਿਹਸਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਆਉਣ ਜਾਉਣ ਵਾਲ਼ੇ ਸਾਰੇ ਰਸਤਿਆ ’ਤੇ ਪੂਰੀ ਤਰ੍ਹਾਂ ਨਾਕਾ ਬੰਦੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 3500 ਦੇ ਕਰੀਬ ਕਮਿਸ਼ਨਰ ਪੁਲਿਸ ਤੇ ਆਰਮਡ ਪੁਲਿਸ ਦੇ ਜਵਾਨ ਸ਼ਹਿਰ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਹਨ। ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਜਗਹਾ ਤੇ ਨਾਕਾ ਬੰਦੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ਤੋਂ ਇਲਾਵਾ ਬੱਸ ਸਟੈਂਡ, ਏਅਰਪੋਰਟ ਤੇ ਸ਼ਹਿਰ ਦੇ ਮਾਲ ਦੇ ਵਿੱਚ ਵੀ ਸਰਚ ਅਪ੍ਰੇਸ਼ਨ ਕੀਤੇ ਜਾ ਰਹੇ ਹਨ ਉਣਾ ਕਿਹਾ ਕਿ ਰੇਲਵੇ ਸਟੇਸ਼ਨ, ਬੱਸ ਸਟੈਂਡ ਤੇ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਇਲਾਵਾ ਸ਼ਹਿਰ ਵਿਚ ਲੱਗੇ ਸੀਸੀ ਟੀਵੀ ਕੈਮਰਿਆਂ ਉੱਤੇ ਸਾਡੀਆ ਪੁਲਿਸ ਦੀਆ ਟੀਮਾਂ ਪੂਰੀ ਤਰ੍ਹਾਂ ਨਿਗਾਹ ਲਗਾਈ ਬੈਠੇ ਹਨ। ਤਾਂਕਿ ਕੋਈ ਸ਼ਰਾਰਤੀ ਅਨਸਰ ਸ਼ਰਾਰਤ ਨਾ ਕਰ ਸਕੇ ਅਤੇ ਸ਼ਹਿਰ ਵਾਸੀ 15 ਅਗਸਤ ਦਾ ਅਜਾਦੀ ਦਿਹਾੜਾ ਅਮਨ ਸ਼ਾਂਤੀ ਨਾਲ ਮਨਾ ਸਕਣ।
ਪੁਲਿਸ ਅਧਿਕਾਰੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕੋਈ ਵੀ ਸ਼ੱਕੀ ਵਿਅਕਤੀ ਜਾ ਸ਼ੱਕੀ ਚੀਜ ਨਜਰ ਆਏ ਤਾਂ ਉਸ ਦੀ ਸੂਚਨਾ ਪੁਲਿਸ ਅਧਿਕਾਰੀਆ ਨੂੰ ਦਿੱਤੀ ਜਾਵੇ ।
ਇਹ ਵੀ ਪੜ੍ਹੋ: Bhakra Dam Flood Gate: ਟੈਸਟਿੰਗ ਲਈ ਖੋਲ੍ਹੇ ਗਏ ਭਾਖੜਾ ਡੈਮ ਦੇ ਫਲੱਡ ਗੇਟ, ਜਾਣੋ ਹੁਣ ਕਿਵੇਂ ਦੀ ਹੈ ਸਥਿਤੀ