Punjab Weather : ਤਾਪਮਾਨ ’ਚ ਵਾਧਾ, ਜਾਣੋ ਕਦੋਂ ਤੋਂ ਬਦਲੇਗਾ ਚੰਡੀਗੜ੍ਹ ਤੇ ਪੰਜਾਬ ਦਾ ਮੌਸਮ

ਮੌਸਮ ਵਿਭਾਗ ਦੇ ਅਨੁਸਾਰ 7 ਅਗਸਤ ਨੂੰ ਪੰਜਾਬ ਵਿੱਚ ਮੀਂਹ ਪੈਣ ਦੀ ਮਜ਼ਬੂਤ ​​ਸੰਭਾਵਨਾ ਹੈ। ਅਨੁਮਾਨ ਹੈ ਕਿ 1 ਜੁਲਾਈ ਦੀ ਤਰ੍ਹਾਂ ਇਸ ਦਿਨ ਵੀ ਚੰਗੀ ਬਾਰਿਸ਼ ਹੋਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

By  Dhalwinder Sandhu August 3rd 2024 09:17 AM

Weather Change Update : ਮੌਸਮ ਵਿਭਾਗ ਕੇਂਦਰ ਮੁਤਾਬਕ ਅਗਲੇ ਚਾਰ ਦਿਨਾਂ ਲਈ ਮੌਸਮ ਦੇ ਬਾਰੇ 'ਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 4 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਅਗਸਤ ਦੇ ਪਹਿਲੇ ਦਿਨ ਹੋਈ ਚੰਗੀ ਬਾਰਿਸ਼ ਤੋਂ ਬਾਅਦ ਪੰਜਾਬ 'ਚ ਮਾਨਸੂਨ ਫਿਰ ਤੋਂ ਸੁਸਤ ਹੋ ਗਿਆ ਹੈ। ਇੱਕ ਦਿਨ ਵਿੱਚ ਔਸਤ ਤਾਪਮਾਨ ਵਿੱਚ 4.8 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਸੂਬੇ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ। ਪਰ ਜਲਦੀ ਹੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। 7 ਅਗਸਤ ਨੂੰ ਪੰਜਾਬ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਦਾ ਮੌਸਮ

ਚੰਡੀਗੜ੍ਹ ਵਿੱਚ ਅੱਜ ਬੱਦਲਵਾਈ ਰਹੇਗੀ, ਪਰ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ। ਨਮੀ ਦੇ 93% ਅਤੇ ਘੱਟੋ-ਘੱਟ ਨਮੀ 59% ਹੋਣ ਕਾਰਨ ਨਮੀ ਦੀ ਸਮੱਸਿਆ ਹੋਵੇਗੀ। ਜੇਕਰ ਬੱਦਲਾਂ ਦੇ ਨਾਲ ਹੀ ਹਵਾ ਵੀ ਚੱਲੇ ਤਾਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਆਉਣ ਵਾਲੇ ਪੂਰੇ ਹਫ਼ਤੇ ਤੱਕ ਮੌਸਮ ਲਗਭਗ ਅਜਿਹਾ ਹੀ ਰਹੇਗਾ।

ਮੌਸਮ ਵਿਭਾਗ ਮੁਤਾਬਕ ਤਾਪਮਾਨ 'ਚ ਮਾਮੂਲੀ ਬਦਲਾਅ ਹੋਵੇਗਾ। ਕੱਲ੍ਹ ਦਿਨ ਭਰ ਧੁੱਪ ਰਹਿਣ ਕਾਰਨ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਰਿਹਾ। ਜੋ ਕਿ ਆਮ ਨਾਲੋਂ ਵੱਧ ਸੀ। ਘੱਟੋ-ਘੱਟ ਤਾਪਮਾਨ 27.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Related Post