Dengue In Bathinda: ਮੀਂਹ ਮਗਰੋਂ ਬਠਿੰਡਾ ’ਚ ਡੇਂਗੂ ਦੀ ਦਸਤਕ, ਸਿਹਤ ਵਿਭਾਗ ਨੇ ਦਿੱਤੀ ਇਹ ਹਿਦਾਇਤ

ਮੌਸਮ ਦੀ ਤਬਦੀਲੀ ਕਾਰਨ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜੇਕਰ ਬਠਿੰਡਾ ਜ਼ਿਲ੍ਹੇ ਦੇ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ 650 ਸ਼ੱਕੀ ਮਰੀਜ ਵਿੱਚੋਂ 150 ਦੇ ਕਰੀਬ ਡੇਂਗੂ ਤੋਂ ਪੀੜਤ ਪਾਏ ਗਏ ਹਨ

By  Aarti August 17th 2023 02:17 PM -- Updated: August 17th 2023 02:20 PM

Dengue In Bathinda: ਮੌਸਮ ਦੀ ਤਬਦੀਲੀ ਕਾਰਨ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜੇਕਰ ਬਠਿੰਡਾ ਜ਼ਿਲ੍ਹੇ ਦੇ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ 650 ਸ਼ੱਕੀ ਮਰੀਜ ਵਿੱਚੋਂ 150 ਦੇ ਕਰੀਬ ਡੇਂਗੂ ਤੋਂ ਪੀੜਤ ਪਾਏ ਗਏ ਹਨ ਅਤੇ ਜ਼ਿਲ੍ਹੇ ਵਿੱਚ ਹੁਣ ਤੱਕ 21 ਡੇਂਗੂ ਦੇ ਕੇਸ ਐਕਟਿਵ ਹਨ ਤੇ ਜਿਨ੍ਹਾਂ ਵਿਚੋਂ 2 ਦਾ ਇਲਾਜ ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਹੈ।  

ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਡੇਂਗੂ ਨੂੰ ਲੈ ਕੇ ਸਰਕਾਰ ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 15 ਅਗਸਤ ਅਤੇ ਸਿਹਤ ਮੰਤਰੀ ਵੱਲੋਂ ਬਕਾਇਦਾ ਇੱਕ ਨਾਅਰਾ ਦੇ ਕੇ ਡੇਂਗੂ ਨੂੰ ਖ਼ਤਮ ਕਰਨ ਦੀ ਗੱਲ ਆਖੀ ਗਈ ਹੈ। ਉਨ੍ਹਾਂ ਕਿਹਾ ਕਿ ਡੇਂਗੂ ਹੁਣ ਕੁਝ ਮਹੀਨਿਆਂ ਦੀ ਬਿਮਾਰੀ ਨਹੀਂ ਰਹੀ ਹੁਣ ਇਹ ਸਾਰਾ ਸਾਲ ਚੱਲਦੀ ਹੈ ਜਿਸ ਕਾਰਨ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਵਿੱਚ ਜੇਕਰ ਕਿੱਧਰੇ ਵੀ ਇੱਕਠਾ ਹੋਇਆ ਪਾਣੀ ਹੈ ਤਾਂ ਉਸ ਨੂੰ ਸਾਫ ਕਰਦੋ, ਕਿਉਂਕਿ ਉਸ ਵਿੱਚ ਵੀ ਡੇਂਗੂ ਦਾ ਲਾਰਵਾ ਪੈਦਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਘਰ ਅੰਦਰ ਪਏ ਫਰਿੱਜ ਦੇ ਪਿਛਲੇ ਪਾਸੇ ਬਣੀ ਟ੍ਰੇਨ ਨੂੰ ਚੰਗੀ ਤਰ੍ਹਾਂ ਸਾਫ਼ ਕੀਤਾ ਜਾਵੇ ਜੇਕਰ ਕਿਸੇ ਬਰਤਨ ਵਿੱਚ ਕਈ ਤਰ੍ਹਾਂ ਦਾ ਪਾਣੀ ਪਿਆ ਹੈ ਉਸ ਨੂੰ ਧੋਣ ਤੋਂ ਬਾਅਦ ਵੀ ਚੰਗੀ ਤਰ੍ਹਾਂ ਸਾਫ ਕੀਤਾ ਜਾਵੇ ਤਾਂ ਜੋ ਡੇਂਗੂ ਉਸ ਵਿੱਚ ਮੁੜ ਨਾ ਪੈਦਾ ਸਕੇ। 

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲਗਾਤਾਰ ਸਰਕਾਰੀ ਅਤੇ ਗੈਰ-ਸਰਕਾਰੀ ਇਮਾਰਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਡੇਂਗੂ ਦੀ ਰੋਕਥਾਮ ਕੀਤੀ ਜਾ ਸਕੇ ਅਤੇ ਜਿਹੜੇ ਲੋਕਾਂ ਵੱਲੋਂ ਅਣਗਹਿਲੀ ਕੀਤੀ ਜਾਂਦੀ ਹੈ ਉਨ੍ਹਾਂ ਦੇ ਚਲਾਣ ਵੀ ਕੀਤੇ ਜਾ ਰਹੇ ਹਨ ਇਸ ਤੋਂ ਇਲਾਵਾ ਛੱਪੜਾਂ ਵਿਚ ਛਿੜਕਾਅ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Two Child Drowned: ਬਟਾਲਾ ’ਚ ਬਿਆਸ ਦਰਿਆ ਦੇ ਨੇੜੇ ਪੈਂਦੇ ਨਾਲੇ ’ਚ ਡੁੱਬੇ ਦੋ ਬੱਚੇ; ਹੋਈ ਮੌਤ, ਸਦਮੇ ’ਚ ਪਰਿਵਾਰ

Related Post