ਵਿਆਹ ਦੌਰਾਨ ਅਸਲਾ ਲੈ ਕੇ ਨੱਚਣ ਵਾਲੇ ਨੌਜਵਾਨ ਦੀਆਂ ਵਧੀਆਂ ਮੁਸ਼ਕਲਾਂ
ਬਠਿੰਡਾ : ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਅਸਲਾ ਧਾਰਕਾਂ ਨੂੰ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਬਾਵਜੂਦ ਵਿਆਹ ਸਮਾਗਮਾਂ ਤੇ ਜਨਤਕ ਥਾਵਾਂ ਉਪਰ ਸ਼ਰੇਆਮ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਠਿੰਡਾ ਪੁਲਿਸ ਵੱਲੋਂ ਅਜਿਹੇ ਹੀ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਵੱਲੋਂ ਇਕ ਵਿਆਹ ਸਮਾਗਮ ਦੌਰਾਨ ਹਥਿਆਰ ਦਾ ਪ੍ਰਦਰਸ਼ਨ ਕੀਤਾ ਗਿਆ ਸੀ।
ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਜੇ ਇਲਨਚੇਲੀਅਨ ਨੇ ਦੱਸਿਆ ਕਿ ਪਿਛਲੇ ਦਿਨੀਂ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋਈ ਸੀ ਜਿਸ ਵਿਚ ਇਕ ਨੌਜਵਾਨ ਅਸਲੇ ਦਾ ਪ੍ਰਦਰਸ਼ਨ ਕਰ ਰਿਹਾ ਸੀ ਜਿਸ ਉਤੇ ਕਾਰਵਾਈ ਕਰਦੇ ਹੋਏ ਥਾਣਾ ਨਥਾਣਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਅਸਲਾ ਧਾਰਕਾਂ ਨੂੰ ਸਖ਼ਤ ਹਦਾਇਤ ਕੀਤੀ ਜਨਤਕ ਥਾਵਾਂ ਤੇ ਵਿਆਹ ਸਮਾਗਮਾਂ 'ਚ ਅਸਲੇ ਦਾ ਪ੍ਰਦਰਸ਼ਨ ਨਾ ਕਰਨ ਜੇ ਅਜਿਹਾ ਕਰਦੇ ਪਾਏ ਗਏ ਤਾਂ ਇਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਸਲਾ ਲਾਇਸੰਸ ਰੱਦ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : ਦੁਖਦ ਖ਼ਬਰ : ਪੰਜਾਬ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਦਾ ਦੇਹਾਂਤ