Ludhiana Mayor : ਲੁਧਿਆਣਾ ਦੀ ਪਹਿਲੀ ਮਹਿਲਾ ਮੇਅਰ ਬਣੀ ਇੰਦਰਜੀਤ ਕੌਰ, ਜਾਣੋ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਕੌਣ
Inderjit Kaur AAP New Ludhiana Mayor : ਲੁਧਿਆਣਾ ਨਗਰ ਨਿਗਮ ਨੂੰ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਨਗਰ ਨਿਗਮ ਦੀ ਨਵੀਂ ਮੇਅਰ ਚੁਣੀ ਗਈ ਹੈ। ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਵੱਜੋਂ ਚੁਣੇ ਗਏ ਹਨ।

ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੇ ਲੁਧਿਆਣਾ ਕਾਰਪੋਰੇਸ਼ਨ ਦੇ ਮੇਅਰ ਦੇ ਅਹੁਦੇ ਲਈ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਦੇ ਲਈ ਰਾਕੇਸ਼ ਪਰਾਸ਼ਰ ਅਤੇ ਡਿਪਟੀ ਮੇਅਰ ਲਈ ਪ੍ਰਿੰਸ ਜੌਹਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇੰਦਰਜੀਤ ਕੌਰ, ਵਾਰਡ ਨੰਬਰ 13 ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਹਨ, ਤਾਂ ਰਾਕੇਸ਼ ਪਰਾਸ਼ਰ ਵਾਰਡ ਨੰਬਰ 90 ਅਤੇ ਪ੍ਰਿੰਸ ਜੌਹਰ ਵਾਰਡ ਨੰਬਰ 40 ਤੋਂ ਪਾਰਟੀ ਕੌਂਸਲਰ ਹਨ।
ਦੱਸ ਦਈਏ ਕਿ ਇਸ ਵਾਰ ਕਿਉਂਕਿ ਮੇਅਰ ਦੀ ਸੀਟ ਇੱਕ ਮਹਿਲਾ ਕੌਂਸਲਰ ਲਈ ਰਾਖਵੀਂ ਹੈ, ਜਿਸ ਲਈ ਪਹਿਲਾਂ ਹੀ ਡਾ. ਇੰਦਰਜੀਤ ਕੌਰ ਦਾ ਨਾਂ ਉਪਰ ਚੱਲ ਰਿਹਾ ਸੀ। ਆਮ ਆਦਮੀ ਪਾਰਟੀ (ਆਪ) ਮੇਅਰ ਚੁਣਨ ਲਈ ਪੂਰੀ ਤਰ੍ਹਾਂ ਤਿਆਰ ਸੀ ਕਿਉਂਕਿ ਵਾਰਡ ਨੰਬਰ 41 ਦੀ ਕੌਂਸਲਰ ਮਮਤਾ ਰਾਣੀ ਦੇ ਸ਼ਨੀਵਾਰ ਨੂੰ ਕਾਂਗਰਸ ਤੋਂ ਵੱਖ ਹੋਣ ਤੋਂ ਬਾਅਦ 95 ਮੈਂਬਰੀ ਸਦਨ ਵਿੱਚ 48 ਦੇ ਬਹੁਮਤ ਦੇ ਅੰਕੜੇ 'ਤੇ ਪਹੁੰਚ ਗਈ ਸੀ।
ਦੱਸ ਦਈਏ ਕਿ ਪਿਛਲੇ ਸਾਲ 21 ਦਸੰਬਰ ਨੂੰ ਹੋਈਆਂ ਨਗਰ ਨਿਗਮ ਚੋਣਾਂ ਵਿੱਚ, 'ਆਪ' 41 ਵਾਰਡਾਂ ਤੋਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਸੀ। ਪਿਛਲੇ ਕੁਝ ਹਫ਼ਤਿਆਂ ਵਿੱਚ ਹੋਏ ਉਤਰਾਅ-ਚੜ੍ਹਾਅ ਵਿੱਚ, ਦੋ ਆਜ਼ਾਦ ਕੌਂਸਲਰ, ਕਾਂਗਰਸ ਦੇ ਚਾਰ ਅਤੇ ਭਾਰਤੀ ਜਨਯ ਪਾਰਟੀ (ਭਾਜਪਾ) 'ਆਪ' ਵਿੱਚ ਸ਼ਾਮਲ ਹੋਏ, ਜਿਸ ਨਾਲ ਉਨ੍ਹਾਂ ਦੀ ਗਿਣਤੀ 48 ਹੋ ਗਈ ਸੀ।