Ind vs NZ 1st Test Weather Report : ਭਾਰਤ ਤੇ ਨਿਊਜ਼ੀਲੈਂਡ ਟੈਸਟ 'ਤੇ ਮੀਂਹ ਦਾ ਅਸਰ, ਮੌਸਮ ਖ਼ਰਾਬ, ਜਾਣੋ ਮੈਚ 'ਤੇ ਕਿੰਨਾ ਅਸਰ ਪਵੇਗਾ ?

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਬੈਂਗਲੁਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ 'ਚ ਖੇਡੇ ਜਾਣ ਵਾਲੇ ਪਹਿਲੇ ਟੈਸਟ ਮੈਚ 'ਤੇ ਮੀਂਹ ਦਾ ਖਤਰਾ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੜ੍ਹੋ ਪੂਰੀ ਖਬਰ...

By  Dhalwinder Sandhu October 16th 2024 08:47 AM

India vs New Zealand 1st Test : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਅੱਜ (16 ਅਕਤੂਬਰ) ਤੋਂ ਸ਼ੁਰੂ ਹੋ ਰਿਹਾ ਹੈ। ਪਹਿਲਾ ਟੈਸਟ ਮੈਚ ਐੱਮ. ਚਿੰਨਾਸਵਾਮੀ ਸਟੇਡੀਅਮ 'ਚ ਹੋਣਾ ਹੈ ਪਰ ਬੈਂਗਲੁਰੂ ਦਾ ਮੌਸਮ ਇਸ ਦਾ ਮਜ਼ਾ ਖਰਾਬ ਕਰ ਸਕਦਾ ਹੈ। ਮੈਚ ਤੋਂ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਟੀਮ ਦਾ ਅਭਿਆਸ ਸੈਸ਼ਨ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ। ਮੀਂਹ ਕਾਰਨ ਪਹਿਲੇ ਦਿਨ ਦੀ ਖੇਡ ਵਿੱਚ ਵੀ ਵਿਘਨ ਪੈ ਸਕਦਾ ਹੈ।

ਭਾਰਤੀ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੰਗਾਲ ਦੀ ਖਾੜੀ 'ਚ ਬਣੇ ਘੱਟ ਦਬਾਅ ਵਾਲੇ ਖੇਤਰ ਕਾਰਨ ਵਿਆਪਕ ਮੀਂਹ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ ਉੱਤਰੀ ਹਿੱਸਿਆਂ ਦੇ ਖੁਸ਼ਕ ਇਲਾਕਿਆਂ ਵਿੱਚ ਵੀ ਅਜਿਹਾ ਹੀ ਮੌਸਮ ਰਹੇਗਾ। ਇਹ ਸਥਿਤੀ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਜਾਰੀ ਰਹੇਗੀ।

ਮੈਚ ਦੌਰਾਨ ਮੌਸਮ ਕਿਹੋ ਜਿਹਾ ਰਹੇਗਾ?

AccuWeather ਦੇ ਮੁਤਾਬਕ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਦੀ ਦੁਪਹਿਰ ਤੱਕ 25 ਫੀਸਦੀ ਸੰਭਾਵਨਾ ਹੈ ਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਵੀਰਵਾਰ ਨੂੰ ਵੀ ਗਰਜ ਨਾਲ ਮੀਂਹ ਪੈਣ ਦੀ 24 ਫੀਸਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਵੀ ਮੌਸਮ ਖੇਡ ਨੂੰ ਵਿਗਾੜ ਸਕਦਾ ਹੈ, ਦੁਪਹਿਰ ਨੂੰ ਥੋੜੀ ਬਾਰਿਸ਼ ਅਤੇ ਤੂਫਾਨ ਆਉਣ ਦੀ ਸੰਭਾਵਨਾ ਹੈ। ਹਾਲਾਂਕਿ, ਸ਼ਨੀਵਾਰ ਨੂੰ ਮੌਸਮ ਵਿੱਚ ਕਾਫ਼ੀ ਸੁਧਾਰ ਹੋਵੇਗਾ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਸਿਰਫ 1 ਪ੍ਰਤੀਸ਼ਤ ਹੈ, ਪਰ ਐਤਵਾਰ ਨੂੰ ਮੌਸਮ ਦੁਬਾਰਾ ਖਰਾਬ ਹੋ ਸਕਦਾ ਹੈ ਅਤੇ ਗਰਜ ਨਾਲ ਮੀਂਹ ਪੈਣ ਦੀ 24 ਪ੍ਰਤੀਸ਼ਤ ਸੰਭਾਵਨਾ ਹੈ।

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ 1955 ਵਿੱਚ ਖੇਡਿਆ ਗਿਆ ਸੀ। ਇਸ ਦੇ ਨਾਲ ਹੀ ਦੋਵੇਂ ਟੀਮਾਂ ਆਖਰੀ ਵਾਰ ਸਾਲ 2021 'ਚ ਟੈਸਟ ਮੈਚ 'ਚ ਆਈਆਂ ਸਨ। ਨਿਊਜ਼ੀਲੈਂਡ ਨੇ ਆਖਰੀ ਵਾਰ 1988 'ਚ ਭਾਰਤ 'ਚ ਟੈਸਟ ਮੈਚ ਜਿੱਤਿਆ ਸੀ। ਭਾਵ, ਪਿਛਲੇ 36 ਸਾਲਾਂ ਤੋਂ ਨਿਊਜ਼ੀਲੈਂਡ ਦੀ ਟੀਮ ਭਾਰਤ ਵਿੱਚ ਟੈਸਟ ਮੈਚ ਜਿੱਤਣ ਲਈ ਤਰਸ ਰਹੀ ਹੈ।

ਇਹ ਵੀ ਪੜ੍ਹੋ : Punjab Weather : ਪੰਜਾਬ ਤੇ ਚੰਡੀਗੜ੍ਹ 'ਚ ਰਾਤਾਂ ਹੋਈਆਂ ਠੰਡੀਆਂ, ਮੌਸਮ ਵਿਭਾਗ ਦਾ ਅਲਰਟ

Related Post