Jammu-Kashmir News : ਬਾਂਦੀਪੁਰਾ 'ਚ ਖੱਡ 'ਚ ਡਿੱਗੀ ਫੌਜ ਦੀ ਗੱਡੀ, 3 ਜਵਾਨ ਸ਼ਹੀਦ, 3 ਦੀ ਹਾਲਤ ਗੰਭੀਰ
Army Vehicle Accident : ਹਾਦਸਾ ਉਦੋਂ ਵਾਪਰਿਆ, ਜਦੋਂ ਫੌਜ ਦੇ ਜਵਾਨਾਂ ਨੂੰ ਲੈ ਕੇ ਜਾ ਰਿਹਾ ਟਰੱਕ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਜਾ ਡਿੱਗਿਆ। ਐਮਰਜੈਂਸੀ ਸੇਵਾਵਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਜ਼ਖਮੀ ਜਵਾਨਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Army Vehicle Bandipura Accident : ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਵਾਪਰੇ ਇਕ ਭਿਆਨਕ ਹਾਦਸੇ 'ਚ 3 ਫੌਜੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਹਾਦਸਾ ਉਦੋਂ ਵਾਪਰਿਆ, ਜਦੋਂ ਫੌਜ ਦੇ ਜਵਾਨਾਂ ਨੂੰ ਲੈ ਕੇ ਜਾ ਰਿਹਾ ਟਰੱਕ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਜਾ ਡਿੱਗਿਆ। ਐਮਰਜੈਂਸੀ ਸੇਵਾਵਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਜ਼ਖਮੀ ਜਵਾਨਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਹਫ਼ਤਾ ਪਹਿਲਾਂ ਵੀ ਵਾਪਰਿਆ ਸੀ ਹਾਦਸਾ
ਦੱਸ ਦਈਏ ਕਿ ਇਕ ਹਫਤਾ ਪਹਿਲਾਂ ਵੀ ਅਜਿਹਾ ਹੀ ਹਾਦਸਾ ਦੇਖਣ ਨੂੰ ਮਿਲਿਆ ਸੀ, ਜਦੋਂ ਫੌਜ ਦੀ ਇਕ ਗੱਡੀ ਖੱਡ 'ਚ ਪਲਟ ਗਈ ਸੀ। ਇਸ ਹਾਦਸੇ 'ਚ 5 ਜਵਾਨ ਸ਼ਹੀਦ ਹੋ ਗਏ ਅਤੇ 5 ਜਵਾਨ ਜ਼ਖਮੀ ਹੋ ਗਏ। ਇਹ ਹਾਦਸਾ ਜੰਮੂ-ਕਸ਼ਮੀਰ ਦੇ ਪੁੰਛ 'ਚ ਵਾਪਰਿਆ।