ਹਿਮਾਚਲ ਘੁੰਮਣ ਜਾਣ ਦਾ ਹੈ ਪ੍ਰੋਗਰਾਮ ਤਾਂ ਹੁਣੇ ਕਰ ਦਿਓ ਰੱਦ! ਮੌਸਮ ਵਿਭਾਗ ਨੇ ਜਾਰੀ ਕੀਤੀ ਡਰਾਉਣ ਵਾਲੀ ਚੇਤਾਵਨੀ
Himachal Weather News : ਸ਼ਿਮਲਾ 'ਚ ਮੌਸਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ, ਹਿਮਾਚਲ 'ਚ ਇਸ ਪੂਰੇ ਹਫਤੇ ਭਾਰੀ ਮੀਂਹ ਜਾਰੀ ਰਹੇਗਾ। ਸੂਬੇ 'ਚ 14 ਅਗਸਤ ਤੋਂ ਬਾਅਦ ਮਾਨਸੂਨ ਮੁੜ ਰਫਤਾਰ ਫੜੇਗਾ। ਹਾਲਾਂਕਿ ਹੜ੍ਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
Weather News : ਹਿਮਾਚਲ ਪ੍ਰਦੇਸ਼ ਵਿੱਚ ਬਾਰਿਸ਼ ਨੇ ਚਾਰੇ ਪਾਸੇ ਤਬਾਹੀ ਮਚਾਈ ਹੋਈ ਹੈ। ਸੂਬਾ ਲਗਭਗ ਪੂਰੀ ਤਰ੍ਹਾਂ ਹਨੇਰ੍ਹੇ ਵਿੱਚ ਡੁੱਬਿਆ ਹੋਇਆ ਹੈ। ਇੱਥੇ 486 ਟਰਾਂਸਫਾਰਮਰ ਠੱਪ ਪਏ ਹਨ। 4 ਨੈਸ਼ਨਲ ਹਾਈਵੇਅ ਅਤੇ 338 ਸੜਕਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਵੀ ਪੀਣ ਵਾਲੇ ਪਾਣੀ ਦੇ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ 116 ਜਲ ਸਪਲਾਈ ਪ੍ਰਾਜੈਕਟ ਪ੍ਰਭਾਵਿਤ ਹੋਏ ਹਨ। ਹਾਲਾਂਕਿ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਬਿਜਲੀ ਅਤੇ ਪਾਣੀ ਦੀ ਸਮੱਸਿਆ ਨੂੰ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਇਸ ਪੂਰੇ ਹਫਤੇ ਦੌਰਾਨ ਸੂਬੇ 'ਚ ਬਾਰਿਸ਼ ਨੂੰ ਲੈ ਕੇ ਵੱਡੀ ਚਿਤਾਵਨੀ ਦਿੱਤੀ ਹੈ। ਇਸ ਲਈ ਜੇਕਰ ਤੁਸੀਂ ਵੀਕੈਂਡ 'ਤੇ ਘੁੰਮਣ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਸਾਵਧਾਨ ਰਹੋ...
ਸ਼ਿਮਲਾ 'ਚ ਮੌਸਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ, ਹਿਮਾਚਲ 'ਚ ਇਸ ਪੂਰੇ ਹਫਤੇ ਭਾਰੀ ਮੀਂਹ ਜਾਰੀ ਰਹੇਗਾ। ਸੂਬੇ 'ਚ 14 ਅਗਸਤ ਤੋਂ ਬਾਅਦ ਮਾਨਸੂਨ ਮੁੜ ਰਫਤਾਰ ਫੜੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਮਾਨਸੂਨ ਵਿੱਚ ਆਮ ਨਾਲੋਂ 22 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਪੂਰੇ ਮਾਨਸੂਨ ਸੀਜ਼ਨ ਦੌਰਾਨ ਮੀਂਹ ਆਮ ਵਾਂਗ ਰਿਹਾ। ਇਸ ਦੇ ਨਾਲ ਹੀ ਅਗਸਤ ਮਹੀਨੇ 'ਚ ਹੁਣ ਤੱਕ ਆਮ ਨਾਲੋਂ 21 ਫੀਸਦੀ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਹਿਮਾਚਲ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਬਾਰਿਸ਼ ਕਾਰਨ ਕਈ ਥਾਵਾਂ 'ਤੇ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਸੂਬੇ ਦੇ ਕੁਝ ਇਲਾਕਿਆਂ 'ਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਸੈਂਕੜੇ ਸੜਕਾਂ ਬੰਦ ਹੋ ਗਈਆਂ ਹਨ ਅਤੇ ਕਈ ਇਲਾਕਿਆਂ ਵਿੱਚ ਬਿਜਲੀ ਅਤੇ ਪਾਣੀ ਦੀ ਸਪਲਾਈ ਵਿੱਚ ਵਿਘਨ ਪਿਆ ਹੈ। ਸਟੇਟ ਡਿਜ਼ਾਸਟਰ ਮੈਨੇਜਮੈਂਟ ਸੈੱਲ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ 10 ਵਜੇ ਤੱਕ ਸੂਬੇ ਵਿੱਚ 4 ਨੈਸ਼ਨਲ ਹਾਈਵੇਅ ਅਤੇ 338 ਸੜਕਾਂ ਸੁੰਨੀਆਂ ਪਈਆਂ ਸਨ।
ਭਾਰੀ ਮੀਂਹ ਕਾਰਨ ਸ਼ਿਮਲਾ ਅਤੇ ਊਨਾ ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿੱਚ ਪਾਣੀ ਦਾ ਸੰਕਟ ਪੈਦਾ ਹੋ ਗਿਆ ਹੈ। ਬਿਜਲੀ ਸਪਲਾਈ ਲਈ 486 ਟਰਾਂਸਫਾਰਮਰ ਠੱਪ ਪਏ ਹਨ। 116 ਜਲ ਸਪਲਾਈ ਪ੍ਰਾਜੈਕਟ ਪ੍ਰਭਾਵਿਤ ਹੋਏ ਹਨ। ਸ਼ਿਮਲਾ ਵਿੱਚ 42 ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਪ੍ਰਭਾਵਿਤ ਹੋਏ ਹਨ, ਊਨਾ ਵਿੱਚ 41, ਸਿਰਮੌਰ ਵਿੱਚ 10, ਲਾਹੌਲ-ਸਪੀਤੀ ਅਤੇ ਕੁੱਲੂ ਵਿੱਚ 7-7 ਅਤੇ ਚੰਬਾ ਜ਼ਿਲ੍ਹੇ ਵਿੱਚ 9 ਪ੍ਰਾਜੈਕਟ ਬੰਦ ਹੋ ਗਏ ਹਨ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸਾਰੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਬਿਜਲੀ, ਪਾਣੀ ਅਤੇ ਸੜਕੀ ਸੇਵਾਵਾਂ ਜਲਦੀ ਤੋਂ ਜਲਦੀ ਬਹਾਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਲਈ ਵਾਧੂ ਮਸ਼ੀਨਰੀ ਅਤੇ ਮੈਨਪਾਵਰ ਦੀ ਵਰਤੋਂ ਵੀ ਕੀਤੀ ਜਾਣੀ ਚਾਹੀਦੀ ਹੈ।