Indian Students Protest In Canada : ਕੈਨੇਡਾ ਸਰਕਾਰ ਖਿਲਾਫ ਸੜਕਾਂ ’ਤੇ ਉੱਤਰੇ ਭਾਰਤੀ ਵਿਦਿਆਰਥੀ, ਟਰੂਡੋ ਸਰਕਾਰ ਦੇ ਨਵੇਂ ਨਿਯਮਾਂ ਦਾ ਕੀ ਹੋਵੇਗਾ ਅਸਰ?
ਮਿਲੀ ਜਾਣਕਾਰੀ ਮੁਤਾਬਿਕ ਬਰੈਂਪਟਨ ’ਚ ਕੈਨੇਡਾ ਸਰਕਾਰ ਦੇ ਪੀਆਰ ਸੰਬੰਧੀ ਨਵੇਂ ਨਿਯਮਾਂ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਵਿਦਿਆਰਥੀ ਸੜਕ ਕਿਨਾਰੇ ਟੈਂਟ ਲਗਾ ਕੇ ਪੱਕਾ ਧਰਨਾ ਲਾਇਆ ਹੋਇਆ ਹੈ।
Indian Students Protest In Canada : ਕੈਨੇਡਾ ਵਿੱਚ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀ ਸੜਕਾਂ 'ਤੇ ਹਨ। ਕੈਨੇਡੀਅਨ ਸਰਕਾਰ ਦੀ ਇਮੀਗ੍ਰੇਸ਼ਨ ਨੀਤੀ ਵਿੱਚ ਬਦਲਾਅ ਕਾਰਨ ਇਨ੍ਹਾਂ ਵਿਦਿਆਰਥੀਆਂ ਨੂੰ ਡਿਪੋਰਟ ਕੀਤੇ ਜਾਣ ਦੇ ਡਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹੀ ਕਾਰਨ ਹੈ ਕਿ ਟਰੂਡੋ ਸਰਕਾਰ ਦੀ ਨੀਤੀ 'ਚ ਇਸ ਬਦਲਾਅ ਖਿਲਾਫ ਆਵਾਜ਼ ਉਠਾਈ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਬਰੈਂਪਟਨ ’ਚ ਕੈਨੇਡਾ ਸਰਕਾਰ ਦੇ ਪੀਆਰ ਸੰਬੰਧੀ ਨਵੇਂ ਨਿਯਮਾਂ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਵਿਦਿਆਰਥੀ ਸੜਕ ਕਿਨਾਰੇ ਟੈਂਟ ਲਗਾ ਕੇ ਪੱਕਾ ਧਰਨਾ ਲਾਇਆ ਹੋਇਆ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਵਰਕ ਪਰਮਿਟ ਐਕਸਟੈਂਡ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕੈਨੇਡਾ ਸਰਕਾਰ ਨੇ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਦਾ ਫੈਸਲਾ ਲਿਆ ਹੈ।
ਕਾਬਿਲੇਗੌਰ ਹੈ ਕਿ ਕੈਨੇਡਾ ਸਰਕਾਰ ਨੇ ਹੁਣ ਉਨ੍ਹਾਂ ਖੇਤਰਾਂ ਵਿੱਚ ਵਿਦੇਸ਼ੀ ਕਾਮਿਆਂ ਨੂੰ ਪਰਮਿਟ ਨਾ ਦੇਣ ਦਾ ਫੈਸਲਾ ਕੀਤਾ ਹੈ ਜਿੱਥੇ ਬੇਰੁਜ਼ਗਾਰੀ ਦੀ ਦਰ ਛੇ ਫੀਸਦੀ ਜਾਂ ਇਸ ਤੋਂ ਵੱਧ ਹੈ। ਘੱਟ ਤਨਖਾਹ ਵਾਲੀਆਂ ਅਸਥਾਈ ਨੌਕਰੀਆਂ ਲਈ ਪਰਮਿਟ ਹੁਣ ਦੋ ਦੀ ਬਜਾਏ ਇੱਕ ਸਾਲ ਲਈ ਜਾਰੀ ਕੀਤੇ ਜਾਣਗੇ। ਇਸ ਦਾ ਮਤਲਬ ਹੈ ਕਿ ਹੁਣ ਕੈਨੇਡਾ ਵਿੱਚ ਪ੍ਰਵਾਸੀਆਂ ਦੀ ਗਿਣਤੀ ਨੂੰ ਕੰਟਰੋਲ ਕੀਤਾ ਜਾਵੇਗਾ, ਇਨ੍ਹਾਂ ਨਵੇਂ ਨਿਯਮਾਂ ਨੂੰ ਲੈ ਕੇ ਕੈਨੇਡਾ ਦੇ ਚਾਰ ਸੂਬਿਆਂ ਓਨਟਾਰੀਓ, ਮੈਨੀਟੋਬਾ, ਪ੍ਰਿੰਸ ਐਡਵਰਡ ਆਈਲੈਂਡ ਅਤੇ ਬ੍ਰਿਟਿਸ਼ ਕੋਲੰਬੀਆ ਵਿੱਚ ਭਾਰਤੀ ਵਿਦਿਆਰਥੀਆਂ ਦਾ ਵਿਰੋਧ ਜਾਰੀ ਹੈ।
ਕੈਨੇਡਾ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਪੜ੍ਹਦੇ ਹਨ। ਹਰ ਸਾਲ ਵੱਡੀ ਗਿਣਤੀ ਵਿੱਚ ਭਾਰਤੀ ਉੱਚ ਸਿੱਖਿਆ ਲਈ ਕੈਨੇਡਾ ਜਾਂਦੇ ਹਨ। ਪਰ ਟਰੂਡੋ ਸਰਕਾਰ ਦੀਆਂ ਨੀਤੀਆਂ ਵਿੱਚ ਬਦਲਾਅ ਕਾਰਨ ਭਾਰਤੀ ਵਿਦਿਆਰਥੀ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।
ਦਰਅਸਲ ਟਰੂਡੋ ਸਰਕਾਰ ਦੀ ਇਮੀਗ੍ਰੇਸ਼ਨ ਨੀਤੀ 'ਚ ਬਦਲਾਅ ਦਾ ਸਭ ਤੋਂ ਵੱਧ ਅਸਰ ਭਾਰਤੀ ਵਿਦਿਆਰਥੀਆਂ 'ਤੇ ਦੇਖਣ ਨੂੰ ਮਿਲੇਗਾ, ਜੋ ਉੱਥੇ ਪੜ੍ਹਣ ਦੇ ਨਾਲ-ਨਾਲ ਅਸਥਾਈ ਨੌਕਰੀਆਂ ਕਰ ਰਹੇ ਹਨ। ਉਨ੍ਹਾਂ ਨੂੰ ਡਰ ਹੈ ਕਿ ਜਦੋਂ ਇਸ ਸਾਲ ਦੇ ਅੰਤ ਵਿੱਚ ਉਨ੍ਹਾਂ ਦੇ ਵਰਕ ਪਰਮਿਟ ਦੀ ਮਿਆਦ ਖਤਮ ਹੋ ਜਾਵੇਗੀ ਤਾਂ ਉਨ੍ਹਾਂ ਨੂੰ ਡਿਪੋਰਟ ਕਰ ਦਿੱਤਾ ਜਾਵੇਗਾ। ਵੱਡੀ ਗਿਣਤੀ ਵਿੱਚ ਵਿਦਿਆਰਥੀ ਕੈਨੇਡਾ ਕਿਉਂ ਜਾਂਦੇ ਹਨ?