America Firing : ਅਮਰੀਕਾ ਦੇ ਨਾਈਟ ਲਾਈਫ ਇਲਾਕੇ 'ਚ ਅੰਨ੍ਹੇਵਾਹ ਗੋਲੀਬਾਰੀ, 4 ਦੀ ਮੌਤ, ਕਈ ਜ਼ਖਮੀ

ਅਮਰੀਕਾ ਦੇ ਅਲਬਾਮਾ ਸੂਬੇ ਦੇ ਬਰਮਿੰਘਮ 'ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ 'ਚ ਚਾਰ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਘਟਨਾ ਸ਼ਨੀਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਪੜ੍ਹੋ ਪੂਰੀ ਖਬਰ...

By  Dhalwinder Sandhu September 22nd 2024 02:33 PM

America Firing : ਅਮਰੀਕਾ ਦੇ ਇੱਕ ਹੋਰ ਰਾਜ ਤੋਂ ਸਮੂਹਿਕ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਚਾਰ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ, ਪੁਲਿਸ ਮੁਤਾਬਕ ਬਰਮਿੰਘਮ, ਅਲਬਾਮਾ ਦੇ ਨਾਈਟ ਲਾਈਫ ਖੇਤਰ ਵਿੱਚ ਕੁੱਝ ਹਥਿਆਰਬੰਦ ਲੋਕਾਂ ਨੇ ਇੱਕ ਸਮੂਹ ਉੱਤੇ ਕਈ ਰਾਉਂਡ ਫਾਇਰ ਕੀਤੇ, ਜਿਸ ਵਿੱਚ ਚਾਰ ਲੋਕਾਂ ਦੀ ਜਾਨ ਚਲੀ ਗਈ।

ਪੁਲਿਸ ਨੇ ਦੱਸਿਆ ਕਿ ਘਟਨਾ ਸਥਾਨ 'ਤੇ 2 ਪੁਰਸ਼ਾਂ ਅਤੇ 1 ਔਰਤ ਦੀਆਂ ਲਾਸ਼ਾਂ ਮਿਲੀਆਂ ਹਨ ਅਤੇ ਇਸ ਗੋਲੀਬਾਰੀ 'ਚ ਇੱਕ ਦਰਜਨ ਲੋਕ ਜ਼ਖਮੀ ਹੋ ਗਏ ਸਨ, ਜਦਕਿ ਚੌਥੇ ਪੀੜਤ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ ਪੁਲਿਸ ਨੇ ਅਜੇ ਤੱਕ ਕਿਸੇ ਵੀ ਸ਼ੱਕੀ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ।

ਫਾਈਵ ਪੁਆਇੰਟਸ ਸਾਊਥ ਡਿਸਟ੍ਰਿਕਟ ਆਪਣੀ ਨਾਈਟ ਲਾਈਫ ਲਈ ਜਾਣਿਆ ਜਾਂਦਾ ਹੈ। ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ ਇੱਥੇ ਕਾਫੀ ਸਰਗਰਮੀ ਸੀ। ਮੀਡੀਆ ਨਾਲ ਗੱਲ ਕਰਦੇ ਹੋਏ, ਹਸਪਤਾਲ ਦੇ ਇੱਕ ਅਧਿਕਾਰੀ ਨੇ ਕਿਹਾ, “ਸਾਨੂੰ ਇਸ ਖੇਤਰ ਤੋਂ ਗੋਲੀਬਾਰੀ ਦੇ ਦਰਜਨਾਂ ਪੀੜਤ ਮਿਲੇ ਹਨ।

ਇਹ ਵੀ ਪੜ੍ਹੋ : Gas Leak Update : ਜਲੰਧਰ ਬਰਫ ਫੈਕਟਰੀ ’ਚ ਗੈਸ ਲੀਕ ਮਾਮਲਾ, ਪੁਲਿਸ ਨੇ ਫੈਕਟਰੀ ਮਾਲਕ ਸਣੇ ਕਈ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਖਿਲਾਫ ਮਾਮਲਾ ਕੀਤਾ ਦਰਜ

Related Post