ਚੰਡੀਗੜ੍ਹ ਪੁਲਿਸ ਦੇ ਏਐਸਆਈ ਨਾਲ ਬਹਿਸ ਦਾ ਮਾਮਲਾ, ਹਿਮਾਚਲ ਪੁਲਿਸ ਨੇ ਦਿੱਤਾ ਸਪਸ਼ਟੀਕਰਨ

ਚੰਡੀਗੜ੍ਹ ਪੁਲਿਸ ਦੇ ਏਐਸਆਈ ਨਾਲ ਬਹਿਸ ਦੇ ਮਾਮਲੇ ਵਿੱਚ ਹਿਮਾਚਲ ਪੁਲਿਸ ਨੇ ਸਫਾਈ ਦਿੰਦੇ ਹੋਏ ਕਿਹਾ ਕਿ ਚੰਡੀਗੜ੍ਹ ਪੁਲਿਸ ਦੇ ਏ.ਐਸ.ਆਈ ਨੇ ਆਪਣੀ ਕਾਰ ਸੜਕ ਦੇ ਵਿਚਕਾਰ ਗਲਤ ਢੰਗ ਨਾਲ ਖੜ੍ਹੀ ਕੀਤੀ ਸੀ, ਜਿਸ ਤੋਂ ਬਾਅਦ ਉਹ ਗੁੱਸੇ 'ਚ ਆ ਗਿਆ ਅਤੇ ਬਹਿਸ ਕਰਨ ਲੱਗਾ ਅਤੇ ਗਾਲ੍ਹਾਂ ਕੱਢਣ ਲੱਗਾ।

By  Dhalwinder Sandhu June 17th 2024 09:09 PM

Himachal Police clarified: ਸ਼ੋਸਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਹਿਮਾਚਲ ਪੁਲਿਸ ਮੁਲਜ਼ਮ ਅਤੇ ਚੰਡੀਗੜ੍ਹ ਦੇ ਪੁਲਿਸ ਮੁਲਜ਼ਮ ਵਿਚਾਲੇ ਬਹਿਸ ਹੋ ਰਹੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਹਿਮਾਚਲ ਪੁਲਿਸ ਨੇ ਆਪਣਾ ਸਪਸ਼ਟੀਕਰਨ ਜਾਰੀ ਕੀਤਾ ਹੈ।  

ਚੰਡੀਗੜ੍ਹ ਪੁਲਿਸ ਦੇ ਏਐਸਆਈ ਦੇ ਮਾਮਲੇ 'ਚ ਸਪੱਸ਼ਟੀਕਰਨ

ਚੰਡੀਗੜ੍ਹ ਪੁਲਿਸ ਦੇ ਏਐਸਆਈ ਨਾਲ ਬਹਿਸ ਦੇ ਮਾਮਲੇ ਵਿੱਚ ਹਿਮਾਚਲ ਪੁਲਿਸ ਨੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਚੰਡੀਗੜ੍ਹ ਪੁਲਿਸ ਦੇ ਏ.ਐਸ.ਆਈ ਪਰਮਜੀਤ ਸਿੰਘ ਖਜਿਆਰ ਨੇ ਆਪਣੀ ਕਾਰ ਸੜਕ ਦੇ ਵਿਚਕਾਰ ਗਲਤ ਢੰਗ ਨਾਲ ਖੜ੍ਹੀ ਕੀਤੀ ਸੀ, ਜਿਸ ਤੋਂ ਬਾਅਦ ਉਹ ਗੁੱਸੇ 'ਚ ਆ ਗਿਆ ਅਤੇ ਬਹਿਸ ਕਰਨ ਲੱਗਾ ਅਤੇ ਗਾਲ੍ਹਾਂ ਕੱਢਣ ਲੱਗਾ। ਹਿਮਾਚਲ ਪੁਲਿਸ ਨੇ ਇਸ ਦੀ ਇੱਕ ਫੋਟੋ ਵੀ ਜਾਰੀ ਕੀਤੀ ਹੈ।

ਮਾਮਲੇ ਦੀ ਜਾਂਚ ਸਦਰ ਥਾਣਾ ਇੰਚਾਰਜ ਚੱਬਾ ਵੱਲੋਂ ਕੀਤੀ ਗਈ, ਜਿਸ ਵਿੱਚ ਚੰਡੀਗੜ੍ਹ ਪੁਲਿਸ ਦੇ ਏਐਸਆਈ ਵੱਲੋਂ ਲਾਏ ਗਏ ਸਾਰੇ ਇਲਜ਼ਾਮ ਝੂਠੇ ਪਾਏ ਗਏ।

ਵੀਡੀਓ ਵਿੱਚ ਚੰਡੀਗੜ੍ਹ ਪੁਲਿਸ ਦੇ ਏ.ਐਸ.ਆਈ ਨੇ ਧੱਕਾ ਕਰਨ ਦੇ ਲਾਏ ਹਨ ਇਲਜ਼ਾਮ

ਦੱਸ ਦਈਏ ਕਿ ਸ਼ੋਸਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਚੰਡੀਗੜ੍ਹ ਪੁਲਿਸ ਦੇ ਏ.ਐਸ.ਆਈ ਪਰਮਜੀਤ ਸਿੰਘ ਖਜਿਆਰ ਨੇ ਹਿਮਾਚਲ ਪੁਲਿਸ ਮੁਲਜ਼ਮ ਉੱਥੇ ਧੱਕਾ ਕਰਨ ਦੇ ਇਲਜ਼ਾਮ ਲਗਾਏ ਹਨ।

ਇਹ ਵੀ ਪੜੋ: NRI ਪੰਜਾਬੀ ਜੋੜੇ ਨਾਲ ਕੁੱਟਮਾਰ ਦਾ ਮਾਮਲਾ, ਹਿਮਾਚਲ ਪ੍ਰਦੇਸ਼ ਪੁਲਿਸ ਵੱਲੋਂ ਜਾਰੀ ਕੀਤਾ ਗਿਆ ਸਪਸ਼ਟੀਕਰਨ

Related Post