Jagjit Singh Dallewal News : "ਜੇ ਡੱਲੇਵਾਲ ਨੂੰ ਕੁੱਝ ਹੋਇਆ ਤਾਂ CM ਤੇ PM ਹੋਣਗੇ ਜ਼ਿੰਮੇਵਾਰ", ਹਰਸਿਮਰਤ ਕੌਰ ਬਾਦਲ ਨੇ ਸੰਸਦ 'ਚ ਚੁੱਕਿਆ ਮੁੱਦਾ
MP Harsimrat Kaur Badal : ਸਾਂਸਦ ਹਰਸਿਮਰਤ ਕੌਰ ਬਾਦਲ ਨੇ ਸੰਸਦ ਵਿੱਚ ਜ਼ੋਰ-ਸ਼ੋਰ ਨਾਲ ਕਿਸਾਨ ਲੀਡਰ ਦਾ ਮੁੱਦਾ ਚੁੱਕਦੇ ਹੋਏ ਕਿਹਾ ਕਿ ਡੱਲੇਵਾਲ ਦੀ ਸਿਹਤ ਦਿਨੋ-ਦਿਨ ਖਰਾਬ ਹੁੰਦੀ ਜਾ ਰਹੀ ਹੈ, ਪਰੰਤੂ ਕਿਸੇ ਵੀ ਸਰਕਾਰ ਉਨ੍ਹਾਂ ਦੀ ਚਿੰਤਾ ਨਹੀਂ ਹੈ।
Dallewal issue raised in parliament : 21 ਦਿਨਾਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਤਹਿਤ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੰਜਾਬ ਅਤੇ ਕੇਂਦਰ, ਕਿਸੇ ਸਰਕਾਰ ਨੂੰ ਚਿੰਤਾ ਨਹੀਂ ਹੈ ਅਤੇ ਨਾ ਹੀ ਕਿਸਾਨੀ ਅੰਦੋਲਨ ਦੌਰਾਨ ਕੀਤੇ ਵਾਅਦੇ ਕੇਂਦਰ ਸਰਕਾਰ ਵੱਲੋਂ ਪੂਰੇ ਕੀਤਾ ਜਾ ਰਹੇ ਹਨ। ਇਹ ਗੰਭੀਰ ਚਿੰਤਾ ਭਰੇ ਸ਼ਬਦ ਸੋਮਵਾਰ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਪਾਰਲੀਮੈਂਟ ਸੈਸ਼ਨ ਦੌਰਾਨ ਕਹੇ।
ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਅੱਜ ਭੁੱਖ ਹੜਤਾਲ ਦਾ 21ਵਾਂ ਦਿਨ ਹੈ। ਉਨ੍ਹਾਂ ਦੀ ਸਿਹਤ ਲਗਾਤਾਰ ਨਾਜ਼ੁਕ ਹੁੰਦੀ ਜਾ ਰਹੀ ਹੈ ਅਤੇ ਹੁਣ ਤੱਕ 9 ਕਿੱਲੋ ਤੋਂ ਵੱਧ ਭਾਰ ਵੀ ਘੱਟ ਚੁੱਕਿਆ ਹੈ। ਡਾਕਟਰ ਸਵੈਮਾਨ ਦੀ ਟੀਮ ਵੱਲੋਂ ਉਨ੍ਹਾਂ ਦਾ ਲਗਾਤਾਰ ਧਿਆਨ ਰੱਖਿਆ ਜਾ ਰਿਹਾ ਹੈ, ਪਰ ਨਾਲ ਹੀ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਆਗੂ ਨੂੰ ਕਦੇ ਵੀ ਕੁੱਝ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਡੱਲੇਵਾਲ, ਕੈਂਸਰ ਤੋਂ ਪੀੜਤ ਵੀ ਹਨ।
ਸਾਂਸਦ ਹਰਸਿਮਰਤ ਕੌਰ ਬਾਦਲ ਨੇ ਸੰਸਦ ਵਿੱਚ ਜ਼ੋਰ-ਸ਼ੋਰ ਨਾਲ ਕਿਸਾਨ ਲੀਡਰ ਦਾ ਮੁੱਦਾ ਚੁੱਕਦੇ ਹੋਏ ਕਿਹਾ ਕਿ ਡੱਲੇਵਾਲ ਦੀ ਸਿਹਤ ਦਿਨੋ-ਦਿਨ ਖਰਾਬ ਹੁੰਦੀ ਜਾ ਰਹੀ ਹੈ, ਪਰੰਤੂ ਕਿਸੇ ਵੀ ਸਰਕਾਰ ਉਨ੍ਹਾਂ ਦੀ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਨਾ CM ਤੇ ਨਾ ਹੀ PM ਨੂੰ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਦੀ ਚਿੰਤਾ ਹੈ। ਸਰਕਾਰ 21 ਦਿਨਾਂ ਤੋਂ ਕਿਸਾਨ ਆਗੂ ਦੀ ਸਾਰ ਨਹੀਂ ਹੈ ਲੈ ਰਹੀ ਹੈ।
ਬਠਿੰਡਾ ਤੋਂ ਐਮ.ਪੀ. ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਦੌਰਾਨ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਉਨ੍ਹਾਂ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇ ਡੱਲੇਵਾਲ ਨੂੰ ਕੁੱਝ ਹੋਇਆ ਤਾਂ CM ਤੇ PM ਕਿਸਾਨ ਆਗੂ ਦੀ ਮੌਤ ਲਈ ਜ਼ਿੰਮੇਵਾਰ ਹੋਣਗੇ।