Jagjit Singh Dallewal Hunger Strike Day 25th : ਬੇਹੋਸ਼ ਹੋਣ ਮਗਰੋਂ ਡੱਲੇਵਾਲ ਦੀ ਸਿਹਤ ਬਣੀ ਬੇਹੱਦ ਨਾਜ਼ੁਕ; ਮਲਟੀ ਆਰਗਨ ਫੇਲ ਹੋਣ ਦਾ ਖਦਸ਼ਾ, ਪੰਧੇਰ ਦੀ ਚਿਤਾਵਨੀ
ਡੱਲੇਵਾਲ ਨੂੰ ਦਿਲ ਦੇ ਦੌਰੇ ਅਤੇ ਮਲਟੀ ਆਰਗਨ ਫੇਲ ਹੋਣ ਦਾ ਵੀ ਖਤਰਾ ਹੈ। ਦੱਸ ਦਈਏ ਕਿ ਵੀਰਵਾਰ ਨੂੰ ਵੀ ਉਹ ਬੇਹੋਸ਼ ਹੋ ਗਏ ਸੀ। ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਡੱਲੇਵਾਲ ਦਾ ਮਰਨ ਵਰਤ ਸ਼ੁੱਕਰਵਾਰ ਨੂੰ 25ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।
Jagjit Singh Dallewal Hunger Strike Day 25th : ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਡਾਕਟਰਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕੁਝ ਵੀ ਹੋ ਸਕਦਾ ਹੈ।
ਡੱਲੇਵਾਲ ਨੂੰ ਦਿਲ ਦੇ ਦੌਰੇ ਅਤੇ ਮਲਟੀ ਆਰਗਨ ਫੇਲ ਹੋਣ ਦਾ ਵੀ ਖਤਰਾ ਹੈ। ਦੱਸ ਦਈਏ ਕਿ ਵੀਰਵਾਰ ਨੂੰ ਵੀ ਉਹ ਬੇਹੋਸ਼ ਹੋ ਗਏ ਸੀ। ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਡੱਲੇਵਾਲ ਦਾ ਮਰਨ ਵਰਤ ਸ਼ੁੱਕਰਵਾਰ ਨੂੰ 25ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।
ਡਾਕਟਰਾਂ ਨੇ ਦੱਸਿਆ ਕਿ ਡੱਲੇਵਾਲ ਦੇ ਕਈ ਅੰਗਾਂ ਦੇ ਕੰਮ ਨਾ ਕਰਨ ਦਾ ਖਤਰਾ ਹੈ। 66 ਸਾਲਾਂ ਡੱਲੇਵਾਲ 26 ਨਵੰਬਰ ਤੋਂ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ ਕਿਸਾਨਾਂ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਅੰਦੋਲਨਕਾਰੀ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੇਂਦਰ 'ਤੇ ਦਬਾਅ ਬਣਾਉਣ ਲਈ ਮਰਨ ਵਰਤ 'ਤੇ ਹਨ।
ਦੂਜੇ ਪਾਸੇ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੀਐੱਮ ਮਾਨ ਸਪੱਸ਼ਟ ਕਰਨ ਕਿ ਉਹ ਦਿੱਲੀ ਦੇ ਹੱਕ ’ਚ ਭੁਗਤਣਗੇ ? ਕਿਸਾਨ ਮੋਰਚੇ ਨੂੰ ਫੇਲ੍ਹ ਕਰਨ ’ਚ ਸਰਕਾਰਾਂ ਲੱਗੀਆਂ ਹੋਈਆਂ। ਪੰਜਾਬ ਤੋਂ ਖਨੌਰੀ ਵੱਲ ਫੋਰਸਾਂ ਵੱਧ ਰਹੀਆਂ ਹਨ। ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀਆਂ ਲਾਸ਼ਾਂ ਤੋਂ ਟੱਪ ਕੇ ਡੱਲੇਵਾਲ ਤੱਕ ਪਹੁੰਚਣਗੇ ਪਵੇਗਾ।