Jagjit Singh Dallewal Hunger Strike Day 30 : ਲਗਾਤਾਰ ਵਿਗੜਦੀ ਜਾ ਰਹੀ ਹੈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ, ਡਾਕਟਰਾਂ ਨੇ ਸਾਂਝੀ ਕੀਤੀ ਤਾਜ਼ਾ ਰਿਪੋਰਟ
ਡਾਕਟਰਾਂ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜਾਹਿਰ ਕੀਤੀ ਹੈ। ਉਨ੍ਹਾਂ ਦਾ ਸਾਫ ਤੌਰ ’ਤੇ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾ ਹੈ।
Jagjit Singh Dallewal Hunger Strike Day 30 : ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 30ਵੇਂ ਦਿਨ ਵੀ ਜਾਰੀ ਹੈ। ਉਹ ਪੰਜਾਬ ਅਤੇ ਹਰਿਆਣਾ ਦੇ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਹਨ।
ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਐਮਐਸਪੀ ਦੀ ਮੰਗ ਸਣੇ ਕਈ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਦੇ ਖਨੌਰੀ ਬਾਰਡਰ 'ਤੇ ਪਿਛਲੇ 29 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਹਨ। ਅਜੇ ਤੱਕ ਉਨ੍ਹਾਂ ਦਾ ਮਰਨ ਵਰਤ ਜਾਰੀ ਹੈ। ਉੱਥੇ ਹੀ ਡਾ ਸਵੈਮਾਨ ਦੀ ਟੀਮ ਵੱਲੋਂ ਉਨ੍ਹਾਂ ਦਾ ਚੈੱਕਅਪ ਕੀਤਾ ਜਾ ਰਿਹਾ ਹੈ।
ਡਾਕਟਰਾਂ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜਾਹਿਰ ਕੀਤੀ ਹੈ। ਉਨ੍ਹਾਂ ਦਾ ਸਾਫ ਤੌਰ ’ਤੇ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾ ਹੈ। ਉੱਥੇ ਹੀ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣ ਲਈ ਸਾਂਸਦ ਗੁਰਜੀਤ ਸਿੰਘ ਔਜਲਾ ਖਨੌਰੀ ਬਾਰਡਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਿਹਤ ਬਾਰੇ ਨਵੀਂ ਰਿਪਰੋਟ ਸਾਹਮਣੇ ਆਈ ਹੈ। ਜਿਸ ਮੁਤਾਬਿਕ ਬਲੱਡ ਪ੍ਰੈਸ਼ਰ 108/75mmHg, ਪਲੱਸ 84, ਐਸਪੀਓ2-98% ਤੇ ਉਨ੍ਹਾਂ ਦਾ ਤਾਪਮਾਨ 96.1f ਹੈ।
ਇਹ ਵੀ ਪੜ੍ਹੋ : TarnTaran Encounter News : ਤਰਨਤਾਰਨ ’ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਇਆ ਐਨਕਾਊਂਟਰ, ਲਖਬੀਰ ਲੰਡਾ ਗਿਰੋਹ ਦੇ 2 ਬਦਮਾਸ਼ਾਂ ਨੂੰ ਲੱਗੀਆਂ ਗੋਲੀਆਂ