Jagjit Singh Dallewal Hunger Strike Day 52 : ਡੱਲੇਵਾਲ ਦਾ ਮਰਨ ਵਰਤ 52ਵੇਂ ਦਿਨ ’ਚ ਸ਼ਾਮਲ; ਸਿਹਤ ਨਾਜ਼ੂਕ , 111 ਕਿਸਾਨਾਂ ਦੀ ਭੁੱਖ ਹੜਤਾਲ ਦਾ ਦੂਜਾ ਦਿਨ, ਦੇਖੋ ਤਸਵੀਰਾਂ

ਦੂਜੇ ਪਾਸੇ ਸੰਘਰਸ਼ ਨੂੰ ਲੈ ਕੇ ਅੱਜ ਦੁਪਹਿਰ 12 ਵਜੇ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਵੱਲੋਂ ਸ਼ੰਭੂ ਬਾਰਡਰ ਵਿਖੇ ਵੱਡਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਸੂਬੇ ਦੇ ਹਰ ਪਿੰਡ ਵਿੱਚੋਂ ਘੱਟੋ-ਘੱਟ ਇੱਕ ਟਰੈਕਟਰ ਟਰਾਲੀ ਲਿਆਉਣ ਦਾ ਸੱਦਾ ਦਿੱਤਾ।

By  Aarti January 16th 2025 12:00 PM

Jagjit Singh Dallewal Hunger Strike Day 52 : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਵੀਰਵਾਰ) 52ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਉਸ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੇ ਸਮਰਥਨ 'ਚ 111 ਲੋਕਾਂ ਵਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਦੂਜੇ ਦਿਨ 'ਚ ਦਾਖਲ ਹੋ ਗਿਆ ਹੈ। 

ਦੂਜੇ ਪਾਸੇ ਸੰਘਰਸ਼ ਨੂੰ ਲੈ ਕੇ ਅੱਜ ਦੁਪਹਿਰ 12 ਵਜੇ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਵੱਲੋਂ ਸ਼ੰਭੂ ਬਾਰਡਰ ਵਿਖੇ ਵੱਡਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਸੂਬੇ ਦੇ ਹਰ ਪਿੰਡ ਵਿੱਚੋਂ ਘੱਟੋ-ਘੱਟ ਇੱਕ ਟਰੈਕਟਰ ਟਰਾਲੀ ਲਿਆਉਣ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਪੁਲਿਸ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਚ ਹੈ। ਹਰ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ।

ਉੱਥੇ ਹੀ ਜੇਕਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਗੱਲ ਕੀਤੀ ਜਾਵੇ ਤਾਂ ਡਾਕਟਰਾਂ ਅਨੁਸਾਰ ਡੱਲੇਵਾਲ ਦੀ ਸਿਹਤ ਵਿਗੜ ਰਹੀ ਹੈ। ਉਨ੍ਹਾਂ ਨੂੰ ਬੋਲਣ ਵਿਚ ਵੀ ਦਿੱਕਤ ਆ ਰਹੀ ਹੈ। ਹੁਣ ਉਨ੍ਹਾਂ ਦਾ ਸਰੀਰ ਖੁਦ ਨੂੰ ਖਾ ਰਿਹਾ ਹੈ। ਬੀਪੀ ਲਗਾਤਾਰ ਉੱਪਰ ਅਤੇ ਹੇਠਾਂ ਜਾ ਰਿਹਾ ਹੈ। ਡੱਲੇਵਾਲ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਦੀ ਸੁਣਵਾਈ ਨਹੀਂ ਕਰਦੀ, ਉਹ ਡਾਕਟਰੀ ਇਲਾਜ ਨਹੀਂ ਕਰਵਾਉਣਗੇ। ਉੰਝ ਸਰਕਾਰ ਨੇ ਸਾਹਮਣੇ ਵਾਲੇ ਪਾਸੇ ਆਰਜ਼ੀ ਹਸਪਤਾਲ ਬਣਾਇਆ ਹੋਇਆ ਹੈ। ਨਾਲ ਹੀ ਕਰੀਬ 50 ਡਾਕਟਰਾਂ ਦੀ ਟੀਮ ਵੀ ਤੈਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਪ੍ਰਾਈਵੇਟ ਸੰਸਥਾਵਾਂ ਦੇ ਡਾਕਟਰ ਵੀ ਉਨ੍ਹਾਂ ਦੀ ਜਾਂਚ ਕਰ ਰਹੇ ਹਨ।


ਕਾਬਿਲੇਗੌਰ ਹੈ ਕਿ ਬੁੱਧਵਾਰ ਨੂੰ ਡੱਲੇਵਾਲ ਦੀ ਫਾਂਸੀ ਦੀ ਸਜ਼ਾ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਸਾਰੀਆਂ ਰਿਪੋਰਟਾਂ ਤਲਬ ਕਰ ਲਈਆਂ ਹਨ। ਇਸ ਦੇ ਨਾਲ ਹੀ ਸੁਪਰੀਮ ਕੋਰਟ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਯਾਨੀ ਏਮਜ਼ ਦੀ ਰਾਏ ਲਵੇਗੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਪਹਿਲਾਂ ਡੱਲੇਵਾਲ ਦੀ ਹਾਲਤ 'ਚ ਸੁਧਾਰ ਦੀ ਗੱਲ ਕੀਤੀ ਸੀ ਪਰ ਜਦੋਂ ਸੁਪਰੀਮ ਕੋਰਟ ਨੇ ਇਸ ਬਾਰੇ ਪੁੱਛਿਆ ਤਾਂ ਕਿਹਾ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ। 

Related Post