Jagtar Singh Tara: ਪੈਰੋਲ 'ਤੇ ਜੇਲ੍ਹ ਵਿਚੋਂ ਬਾਹਰ ਆਇਆ ਜਗਤਾਰ ਸਿੰਘ ਤਾਰਾ,ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣਗੇ

By  Amritpal Singh December 3rd 2023 12:35 PM

Jagtar Singh Tara: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ 2 ਘੰਟੇ ਦੀ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆ ਗਏ ਹਨ। ਤਾਰਾ ਅੱਜ ਆਪਣੀ ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣਗੇ। ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ 'ਚ ਮੌਤ ਹੋ ਗਈ ਸੀ ਪਰ ਉਸ ਸਮੇਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ।


ਤਾਰਾ ਦੀ ਭਤੀਜੀ ਦਾ ਆਨੰਦ ਕਾਰਜ ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਵਿਖੇ ਹੋ ਰਿਹਾ ਹੈ। ਜਗਤਾਰ ਸਿੰਘ ਤਾਰਾ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਤਾਰਾ ਦੇ ਭਰਾ ਦੀ ਅਪ੍ਰੈਲ ਮਹੀਨੇ ਵਿੱਚ ਮੌਤ ਹੋ ਗਈ ਸੀ, ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ।


ਦੱਸ ਦੇਈਏ ਕਿ ਤਾਰਾ ਦੇ ਵਕੀਲ ਨੇ ਕਿਹਾ ਸੀ ਕਿ 3 ਦਸੰਬਰ ਨੂੰ ਉਨ੍ਹਾਂ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦਿੱਤੀ ਜਾਵੇ। ਪਰ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ 2 ਘੰਟੇ ਲਈ ਪੈਰੋਲ ਦੇ ਦਿੱਤੀ। ਤਾਰਾ ਨੇੜੇ ਪੰਜਾਬ ਪੁਲਿਸ ਦੀ ਸੁਰੱਖਿਆ ਹਰ ਸਮੇਂ ਤਾਇਨਾਤ ਰਹੇਗੀ। ਠੀਕ ਦੋ ਘੰਟੇ ਬਾਅਦ ਉਸ ਨੂੰ ਦੁਬਾਰਾ ਜੇਲ੍ਹ ਆਉਣਾ ਪਵੇਗਾ।

Related Post