Atid Ahmed death: ਅਤੀਕ ਅਹਿਮਦ ਅਤੇ ਅਸ਼ਰਫ ਦਾ ਗੋਲੀਆਂ ਮਾਰ ਕੇ ਕਤਲ, UP ’ਚ ਅਲਰਟ
ਉਮੇਸ਼ ਪਾਲ ਕਤਲ ਕੇਸ ਵਿੱਚ ਪੁਲਿਸ ਹਿਰਾਸਤ ਵਿੱਚ ਲਏ ਗਏ ਮਾਫੀਆ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦੀ ਸ਼ਨੀਵਾਰ ਰਾਤ ਕੈਲਵਿਨ ਹਸਪਤਾਲ ਨੇੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

Atiq Ahmad And Ashraf Ahmad Killed: ਉਮੇਸ਼ ਪਾਲ ਕਤਲ ਕੇਸ ਵਿੱਚ ਪੁਲਿਸ ਹਿਰਾਸਤ ਵਿੱਚ ਲਏ ਗਏ ਮਾਫੀਆ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦੀ ਸ਼ਨੀਵਾਰ ਰਾਤ ਕੈਲਵਿਨ ਹਸਪਤਾਲ ਨੇੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਦੱਸ ਦਈਏ ਕਿ ਪੁਲਿਸ ਦੋਵਾਂ ਨੂੰ ਰੂਟੀਨ ਮੈਡੀਕਲ ਟੈਸਟ ਲਈ ਪ੍ਰਯਾਗਰਾਜ ਦੇ ਹਸਪਤਾਲ ਲੈ ਜਾ ਰਹੀ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਤਿੰਨਾਂ ਹਮਲਾਵਰਾਂ ਨੇ ਇਸ ਘਟਨਾ ਨੂੰ ਉਸ ਸਮੇਂ ਅੰਜਾਮ ਦਿੱਤਾ ਕਿ ਜਦੋਂ ਅਤੀਕ ਅਤੇ ਅਹਿਮਦ ਪੱਤਰਕਾਰ ਨਾਲ ਲਾਈਵ ਗੱਲ ਕਰ ਰਹੇ ਸੀ।
ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਨੌਜਵਾਨ ਮੀਡੀਆ ਕਰਮੀ ਬਣ ਕੇ ਆਏ ਅਤੇ ਅਤੀਕ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਉਸ ਨੇ ਅਸ਼ਰਫ 'ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਦੋਵੇਂ ਉੱਥੇ ਹੀ ਮਾਰੇ ਗਏ। ਇਸ ਦੇ ਨਾਲ ਹੀ ਕਾਂਸਟੇਬਲ ਮਾਨ ਸਿੰਘ ਨੂੰ ਵੀ ਗੋਲੀ ਲੱਗੀ ਹੈ, ਜਿਸ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਇਹ ਵੀ ਪੜ੍ਹੋ: Joga Singh Arrested: ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਜੋਗਾ ਸਿੰਘ ਨੂੰ ਕੀਤਾ ਗ੍ਰਿਫਤਾਰ