Jalandhar West bypoll: ਜਲੰਧਰ 'ਚ ਵੋਟਿੰਗ ਦਾ ਸਮਾਂ ਹੋਇਆ ਖ਼ਤਮ, ਸ਼ਾਮ 5 ਵਜੇ ਤੱਕ 51.30% ਹੋਈ ਵੋਟਿੰਗ

ਜਲੰਧਰ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ।ਕਾਂਗਰਸ-ਭਾਜਪਾ ਤੇ 'ਆਪ' ਵਿਚਾਲੇ ਤਿਕੋਣੀ ਮੁਕਾਬਲਾ ਹੈ। ਪਲ-ਪਲ ਦੀ ਅਪਡੇਟ ਲਈ ਜੁੜੇ ਰਹੋ PTC NEWS ਨਾਲ...

By  Dhalwinder Sandhu July 10th 2024 07:00 AM -- Updated: July 10th 2024 03:34 PM

Jul 10, 2024 03:34 PM

ਭਾਜਪਾ ਵਰਕਰਾਂ ਨੇ ਇੱਕ ਵਿਅਕਤੀ ਕੀਤਾ ਕਾਬੂ, ਪੈਸੇ ਵੰਡਣ ਦਾ ਲਗਾਇਆ ਇਲਜ਼ਾਮ

ਭਾਜਪਾ ਵਰਕਰਾਂ ਨੇ ਇੱਕ ਵਿਅਕਤੀ 'ਤੇ ਪੈਸੇ ਵੰਡਣ ਦਾ ਇਲਜ਼ਾਮ ਲਗਾਇਆ ਹੈ। ਉਹਨਾਂ ਨੇ ਦੱਸਿਆ ਕਿ ਇਸ ਵਿਅਕਤੀ ਤੋਂ ਇੱਕ ਪਰਚੀ ਮਿਲੀ ਹੈ, ਜਿਸ 'ਤੇ ਉਸ ਦੇ ਨਾਂ ਦੇ ਨਾਲ ਦੋ ਹਜ਼ਾਰ ਰੁਪਏ ਲਿਖੇ ਹੋਏ ਸਨ। ਮੌਕੇ 'ਤੇ ਕਾਫੀ ਹੰਗਾਮਾ ਹੋਇਆ। 


Jul 10, 2024 03:32 PM

Jalandhar By Election: 3 ਵਜੇ ਤੱਕ 42.60 ਫੀਸਦੀ ਹੋਈ ਵੋਟਿੰਗ


Jul 10, 2024 01:35 PM

1 ਵਜੇ ਤੱਕ 34.40 ਫੀਸਦੀ ਹੋਈ ਵੋਟਿੰਗ


Jul 10, 2024 12:40 PM

ਰਾਜਾ ਵੜਿੰਗ ਨੇ ਚੀਫ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਕਿਹਾ- ਚੋਣਾਂ 'ਚ ਕੋਈ ਧਾਂਦਲੀ ਹੋਈ ਤਾਂ ਪਿੱਛੇ ਨਹੀਂ ਹਟਾਂਗੇ


Jul 10, 2024 11:27 AM

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਪਹੁੰਚੇ ਪੁਲਿਸ ਕਮਿਸ਼ਨਰ ਦਫ਼ਤਰ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜਲੰਧਰ ਦੇ ਕਮਿਸ਼ਨਰ ਦਫ਼ਤਰ ਪੁੱਜੇ। ਵਰਕਰਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਖੇਤਰ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰਨ। ਇਸ ਦੇ ਨਾਲ ਹੀ ਉਨ੍ਹਾਂ ਪ੍ਰਸ਼ਾਸਨ ਨੂੰ ਚੋਣਾਂ ਨੂੰ ਨਿਰਪੱਖ ਢੰਗ ਨਾਲ ਕਰਵਾਉਣ ਦੀ ਅਪੀਲ ਵੀ ਕੀਤੀ ਹੈ।


Jul 10, 2024 11:25 AM

Jalandhar West bypoll: 11 ਵਜੇ ਤੱਕ 23.04 ਫੀਸਦੀ ਵੋਟਿੰਗ

ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਸਵੇਰੇ 11 ਵਜੇ ਤੱਕ 23.04 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਸੀ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ।


Jul 10, 2024 11:02 AM

ਵੋਟ ਪਾਉਣ ਆ ਰਹੇ ਲੋਕਾਂ ਲਈ ਖ਼ਾਸ ਤੋਹਫ਼ਾ

ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਸਵੇਰੇ 11 ਵਜੇ ਤੱਕ 23.04 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਸੀ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ।


Jul 10, 2024 10:54 AM

ਜਜ਼ਬੇ ਨੂੰ ਸਲਾਮ ! ਵੋਟ ਪਾਉਣ ਲਈ ਪੋਲਿੰਗ ਬੂਥ 'ਤੇ ਪਹੁੰਚਿਆ ਅਪੰਗ ਜੋੜਾ


Jul 10, 2024 10:17 AM

ਭਾਜਪਾ ਉਮੀਦਵਾਰ ਵੱਲੋਂ ਹੰਗਾਮਾ

ਮਾਡਲ ਹਾਊਸ ਗੁਰਦੁਆਰਾ ਸਾਹਿਬ ਨੇੜੇ ਆਮ ਆਦਮੀ ਪਾਰਟੀ ਦੇ ਬੂਥ 'ਤੇ ਜਦੋਂ ਜ਼ਿਲ੍ਹੇ ਤੋਂ ਬਾਹਰੋਂ ਆਏ ਆਗੂ ਬੈਠੇ ਹੋਏ ਸਨ ਤਾਂ ਭਾਜਪਾ ਉਮੀਦਵਾਰ ਸ਼ੀਤਲ ਅੰਗੂਰਾਲ ਨੇ ਉੱਥੇ ਪਹੁੰਚ ਕੇ ਹੰਗਾਮਾ ਕੀਤਾ। ਉਹਨਾਂ ਨੇ ਕਿਹਾ ਕਿ ਸ਼ਹਿਰ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਮੁੱਕ ਗਏ ਹਨ, ਜਿਸ ਕਾਰਨ ਉਹ ਬਾਹਰਲੇ ਲੋਕ ਜ਼ਿਲ੍ਹਿਆਂ ਤੋਂ ਨੇਤਾਵਾਂ ਨੂੰ ਲਿਆ ਕੇ ਉਨ੍ਹਾਂ ਦੇ ਬੂਥਾਂ 'ਤੇ ਬਿਠਾ ਰਹੇ ਹਨ।


Jul 10, 2024 10:06 AM

ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਪਾਈ ਵੋਟ

ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਕਿਹਾ ਕਿ ਵੋਟਰਾਂ ਨੇ ਆਪਣਾ ਮਨ ਬਣਾ ਲਿਆ ਹੈ। ਅਜਿਹੇ 'ਚ ਇਸ ਵਾਰ ਵੋਟਰਾਂ ਨੂੰ 'ਆਪ' ਪਾਰਟੀ ਦੀ ਧੱਕੇਸ਼ਾਹੀ ਦਾ ਜਵਾਬ ਵੋਟਾਂ ਰਾਹੀਂ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਜਨਤਾ ਜਾਣਦੀ ਹੈ ਕਿ ਕਿਵੇਂ ਸਰਕਾਰ ਬਣਾਉਣੀ ਹੈ ਅਤੇ ਕਿਵੇਂ ਹਟਾਉਣੀ ਹੈ। ਸੁਰਿੰਦਰ ਕੌਰ ਦਾ ਕਹਿਣਾ ਹੈ ਕਿ ਜਨਤਾ ਆਪਣਾ ਫੈਸਲਾ ਕਾਂਗਰਸ ਦੇ ਹੱਕ ਵਿੱਚ ਦੇਵੇਗੀ। 


Jul 10, 2024 09:21 AM

ਜਲੰਧਰ ਪੱਛਮੀ ਜ਼ਿਮਨੀ ਚੋਣ: 9 ਵਜੇ ਤੱਕ 10.30 ਫੀਸਦੀ ਵੋਟਿੰਗ

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ 9 ਵਜੇ ਤੱਕ 10.30 ਫੀਸਦੀ ਵੋਟਿੰਗ ਹੋਈ। ਦੱਸ ਦਈਏ ਕਿ ਹੁਣ ਤੱਕ ਸ਼ਾਂਤੀਪੂਰਨ ਤਰੀਕੇ ਨਾਲ ਵੋਟਿੰਗ ਚੱਲ ਰਹੀ ਹੈ। 


Jul 10, 2024 09:04 AM

ਕਾਂਗਰਸ-ਭਾਜਪਾ ਅਤੇ 'ਆਪ' ਵਿਚਾਲੇ ਤਿਕੋਣੀ ਮੁਕਾਬਲਾ

ਜਲੰਧਰ ਜ਼ਿਮਨੀ ਚੋਣ ਵਿੱਚ ਇਸ ਵਾਰ ਕਾਂਗਰਸ-ਭਾਜਪਾ ਅਤੇ 'ਆਪ' ਵਿਚਾਲੇ ਤਿਕੋਣੀ ਮੁਕਾਬਲਾ ਹੋ ਰਿਹਾ ਹੈ। ਦੱਸ ਦਈਏ ਕਿ ਹਰ ਵਾਰ ਨਵੀਂ ਪਾਰਟੀ ਇਹ ਸੀਟ ਜਿੱਤਦੀ ਆ ਰਹੀ ਹੈ।


Jul 10, 2024 09:02 AM

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਪੋਲਿੰਗ ਬੂਥ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ

ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇੱਥੇ 700 ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਸੀਟ 'ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ।


Jul 10, 2024 08:32 AM

ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ, ਲੋਕਾਂ ਵਿੱਚ ਭਾਰੀ ਉਤਸ਼ਾਹ

ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ ਤੇ ਵੋਟ ਪਾਉਣ ਲਈ ਆ ਰਹੇ ਲੋਕਾਂ ਨੂੰ ਇੱਕ ਬੂਟਾ ਵੀ ਦਿੱਤਾ ਜਾ ਰਿਹਾ ਹੈ ਤਾਂ ਜੋ ਕੁਦਰਤ ਨੂੰ ਬਚਾਇਆ ਜਾ ਸਕੇ।


Jalandhar By Election: ਜਲੰਧਰ 'ਚ ਅੱਜ ਜ਼ਿਮਨੀ ਚੋਣ ਲਈ ਵੋਟਿੰਗ ਹੋ ਰਹੀ ਹੈ। ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਚੋਣ ਅਧਿਕਾਰੀਆਂ ਨੇ ਜ਼ਿਲ੍ਹੇ ਵਿੱਚ ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਹਨ। ਅੱਜ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਹਨ, ਕਿਉਂਕਿ ਹਲਕੇ ਦੇ ਸਰਕਾਰੀ ਅਧਿਕਾਰੀ ਪੱਛਮੀ ਹਲਕੇ ਵਿੱਚ ਚੋਣਾਂ ਕਰਵਾਉਣ ਵਿੱਚ ਰੁੱਝੇ ਹੋਏ ਹਨ। ਦੱਸ ਦਈਏ ਕਿ ਪ੍ਰਸ਼ਾਸਨ ਵੱਲੋਂ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਰੱਖਿਆ ਗਿਆ ਹੈ।

'ਆਪ' ਵਿਧਾਇਕ ਦੇ ਅਸਤੀਫ਼ੇ ਤੋਂ ਬਾਅਦ ਹੋ ਰਹੀ ਹੈ ਵੋਟਿੰਗ

ਹਲਕੇ ਤੋਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਅਸਤੀਫਾ ਦੇ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ, ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਸੀ ਤੇ ਅੱਜ ਇਸ ਸੀਟ ਉੱਤੇ ਵੋਟਿੰਗ ਹੋ ਰਹੀ ਹੈ।

ਚੋਣ ਮੈਦਾਨ ਵਿੱਚ ਇਹ ਹਨ ਉਮੀਦਵਾਰ

ਜਲੰਧਰ ਜ਼ਿਮਨੀ ਚੋਣ ਵਿੱਚ ‘ਆਪ’ ਨੇ ਮਹਿੰਦਰ ਭਗਤ ਨੂੰ ਉਮੀਦਵਾਰ ਉਤਾਰਿਆ ਹੈ। ਲੋਕ ਸਭਾ ਦੀਆਂ ਸੱਤ ਸੀਟਾਂ ਜਿੱਤਣ ਵਾਲੀ ਕਾਂਗਰਸ ਪਾਰਟੀ ਨੇ ਪੰਜ ਵਾਰ ਕੌਂਸਲਰ ਰਹਿ ਚੁੱਕੀ ਸੁਰਿੰਦਰ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜਦਕਿ ਅਕਾਲੀ ਵੱਲੋਂ ਬਸਪਾ ਦੇ ਉਮੀਦਵਾਰ ਨੂੰ ਸਮਰਥਨ ਦਿੱਤਾ ਗਿਆ ਹੈ।

ਹਲਕੇ ਦਾ ਹਾਲ

ਹਲਕੇ ਵਿੱਚ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਨਾਲ ਹੀ, ਉਕਤ ਖੇਤਰ ਵਿੱਚ ਅੱਠ ਤੀਜੇ ਲਿੰਗ ਦੇ ਵੋਟਰ ਹਨ। ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਇਹ ਵੀ ਪੜ੍ਹੋ: Children Missing: ਹੈਰਾਨੀਜਨਕ ! ਡੇਰਾਬੱਸੀ ’ਚ ਪਿਛਲੇ 36 ਘੰਟੇ ਤੋਂ 7 ਨਾਬਾਲਗ ਬੱਚੇ ਲਾਪਤਾ

Related Post