Jalandhar Bypoll: ਗੈਂਗਸਟਰ ਦਲਜੀਤ ਭਾਨਾ ਦੀ ਪੈਰੋਲ ਰੱਦ, 'ਆਪ' ਦਾ ਪ੍ਰਚਾਰ ਕਰਨ ਦੇ ਇਲਜ਼ਾਮ

ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।

By  Dhalwinder Sandhu July 8th 2024 11:19 AM

Jalandhar Bypoll: ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਅਤੇ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ। 

ਵੋਟਾਂ ਤੋਂ ਦੋ ਦਿਨ ਪਹਿਲਾਂ ਡੀਸੀ ਨੇ ਕੀਤੀ ਕਾਰਵਾਈ

ਚੋਣ ਕਮਿਸ਼ਨ ਦੇ ਨਿਰਦੇਸ਼ਾਂ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾ ਦਿੱਤਾ ਹੈ। ਚੋਣ ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਸੁਚਾਰੂ ਚੋਣ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਅਤੇ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕੀਤੀ ਜਾਵੇ। 

AAP ਦਾ ਪ੍ਰਚਾਰ ਕਰਨ ਦੇ ਇਲਜ਼ਾਮ

ਦੱਸ ਦਈਏ ਕਿ 10 ਜੁਲਾਈ ਨੂੰ ਜਲੰਧਰ ਉਪ ਚੋਣ ਲਈ ਵੋਟਿੰਗ ਹੋਣੀ ਹੈ। ਵੋਟਿੰਗ ਤੋਂ ਪਹਿਲਾਂ ਇਲਜ਼ਾਮ ਲੱਗੇ ਸਨ ਕਿ ਗੈਂਗਸਟਰ ਦਲਜੀਤ ਸਿੰਘ ਭਾਨਾ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰ ਰਿਹਾ ਹੈ। ਅਜਿਹੇ 'ਚ ਚੋਣ ਕਮਿਸ਼ਨ ਵੱਲੋਂ ਉਕਤ ਸ਼ਿਕਾਇਤ 'ਤੇ ਕਾਰਵਾਈ ਕੀਤੀ ਗਈ ਹੈ।

ਭਾਨਾ ਕਈ ਕਤਲ ਕੇਸਾਂ ਵਿੱਚ ਜੇਲ੍ਹ ਵਿੱਚ ਸੀ, ਪੈਰੋਲ ਮਿਲਣ ਤੋਂ ਬਾਅਦ ਹੁਣ ਉਹ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰ ਰਿਹਾ ਹੈ। ਸ਼ਿਕਾਇਤ ਵਿੱਚ ਇਲਜ਼ਾਮ ਲਾਇਆ ਸੀ ਕਿ ਭਾਨਾ ਵੋਟਰਾਂ ਨੂੰ ਡਰਾ ਧਮਕਾ ਰਿਹਾ ਹੈ, ਜਿਸ ਨਾਲ ਵੱਖ-ਵੱਖ ਪਾਰਟੀਆਂ ਦਾ ਨੁਕਸਾਨ ਹੋ ਰਿਹਾ ਹੈ।

ਇਹ ਵੀ ਪੜ੍ਹੋ: Babbar Khalsa International: ਅੱਤਵਾਦੀ ਸਿਮਰਨਜੀਤ ਬਬਲੂ ਗ੍ਰਿਫਤਾਰ, ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੇ ਕਤਲ ਦਾ ਹੈ ਮੁੱਖ ਮੁਲਜ਼ਮ

Related Post