MP Amritpal Singh : ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਹਿਯੋਗੀ ਸਣੇ ਤਿੰਨ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਰੈਕੇਟ ਸੂਬੇ ਵਿੱਚ ਸਰਗਰਮ ਸੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਵਿਗਾੜਨ ਲਈ ਵੱਡੀ ਕਾਰਵਾਈ ਦੀ ਯੋਜਨਾ ਬਣਾ ਰਿਹਾ ਸੀ।
Jalandhar Commissionerate Police : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਅਹਿਮ ਸਫਲਤਾ ਹਾਸਲ ਕਰਦੇ ਹੋਏ ਗੈਰ-ਕਾਨੂੰਨੀ ਹਥਿਆਰਾਂ, ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ ਵਸੂਲੀ ਅਤੇ ਹੋਰ ਦੇ ਦੋਸ਼ ਵਿੱਚ ਅੰਮ੍ਰਿਤਪਾਲ ਸਿੰਘ ਦੇ ਪੀਐਸਓ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਗਈ ਹੈ।
ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਰੈਕੇਟ ਸੂਬੇ ਵਿੱਚ ਸਰਗਰਮ ਸੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਵਿਗਾੜਨ ਲਈ ਵੱਡੀ ਕਾਰਵਾਈ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਚਾਰ ਵਿਅਕਤੀਆਂ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਹੈਬੋਵਾਲ, ਥਾਣਾ ਗੜ੍ਹਸ਼ੰਕਰ, ਹੁਸ਼ਿਆਰਪੁਰ, ਗੁਰਭੇਜ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਗੁਦਾਰਾ, ਥਾਣਾ ਬਾਜਾਖਾਨਾ, ਫਿਰੋਜ਼ਪੁਰ ਸਤਿੰਦਰ ਸਿੰਘ (ਉਰਫ਼ ਕਾਲਾ) ਹਰਦੇਵ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਪਲਾਹੀ, ਪੀ.ਐੱਸ. ਮੇਹਟੀਆਣਾ, ਹੁਸ਼ਿਆਰਪੁਰ ਅਤੇ ਭਰਤ (ਉਰਫ਼ ਭਾਊ) ਪੁੱਤਰ ਮੁਖਤਿਆਰ ਵਾਸੀ ਵਾਰਡ ਨੰ: ਬਰਾਰ ਮੁਹੱਲਾ ਪੱਟੀ, ਤਰਨਤਾਰਨ ਵਜੋਂ ਹੋਈ ਹੈ।
ਸਵਪਨ ਸ਼ਰਮਾ ਨੇ ਅੱਗੇ ਦੱਸਿਆ ਕਿ ਹਰਸ਼ਦੀਪ ਸਿੰਘ, ਜਿਸ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ, ਲਖਵਿੰਦਰ ਸਿੰਘ, ਜਿਸ ਦੇ ਖਿਲਾਫ ਕਈ ਅਪਰਾਧਿਕ ਕੇਸ ਦਰਜ ਹਨ, ਨਾਲ ਜਾਣੂ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਲਖਵਿੰਦਰ ਸਿੰਘ ਹਰਸ਼ਦੀਪ ਸਿੰਘ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਸੀ, ਜੋ ਕਿ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਵੀ ਸ਼ਾਮਲ ਸੀ, ਜੋ ਕਿ ਉਸਨੇ ਅੰਮ੍ਰਿਤਪਾਲ ਸਿੰਘ (ਵਾਰਿਸ ਪੰਜਾਬ ਦੇ) ਦੇ ਨਜ਼ਦੀਕੀ ਸਾਥੀ ਗੁਰਭੇਜ ਸਿੰਘ ਤੋਂ ਪ੍ਰਾਪਤ ਕੀਤਾ ਸੀ।
ਉਨ੍ਹਾਂ ਇਹ ਵੀ ਦੱਸਿਆ ਕਿ ਗੁਰਭੇਜ ਸਿੰਘ ਇਸ ਤੋਂ ਪਹਿਲਾਂ ਅੰਮ੍ਰਿਤੁਪਾਲ ਸਿੰਘ ਦੇ ਨਾਲ ਸਬੰਧਿਤ ਇੱਕ ਮਾਮਲੇ ’ਚ ਕਪੂਰਥਲਾ ਜੇਲ੍ਹ ਵਿੱਚ ਸੀ, ਜਿੱਥੇ ਉਸ ਦੀ ਮੁਲਾਕਾਤ ਲਖਵਿੰਦਰ ਸਿੰਘ (ਉਰਫ਼ ਲੱਖੀ) ਨਾਲ ਹੋਈ, ਜੋ ਪਹਿਲਾਂ ਹੀ ਇੱਕ ਕਤਲ ਕੇਸ ਵਿੱਚ ਜੇਲ੍ਹ ਵਿੱਚ ਸੀ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਬਾਅਦ ਵਿੱਚ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਹਥਿਆਰ, ਗੋਲਾ ਬਾਰੂਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿਚਕਾਰ ਫੋਨ ਕਾਲਾਂ ਅਤੇ ਸੁਨੇਹੇ ਤੋ ਇਹ ਸਬੂਤ ਮਿਲੇ ਹਨ ਕਿ ਉਹ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀ ਖਿਲਾਫ ਮੁਕੱਦਮਾ ਨੰਬਰ 253 ਮਿਤੀ 19-10-2024 ਅ/ਧ 25-54-59 ਅਸਲਾ ਐਕਟ 21-61-85 ਐਨ.ਡੀ.ਪੀ.ਐਸ ਐਕਟ ਥਾਣਾ ਨਿਊ ਬਾਰਾਦਰੀ ਸੀ.ਪੀ.ਜਲੰਧਰ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ 12 ਬੋਰ ਦੇ 10 ਕਾਰਤੂਸ, 315 ਬੋਰ ਦੇ ਅੱਠ ਕਾਰਤੂਸ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
ਇਹ ਵੀ ਪੜ੍ਹੋ : Punjab Drug Syndicate Busted : ਹੈਰੋਇਨ ਤਸਕਰੀ ਦਾ ਹੈਰਾਨ ਕਰਨ ਵਾਲਾ ਮਾਮਲਾ, ਉੱਡ ਜਾਣਗੇ ਹੋਸ਼