Jalandhar West ByElection : ਕਾਂਗਰਸ ਨੇ ਸੁਰਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ

Jalandhar West ByElection : ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ 20 ਸਾਲ ਤੋਂ ਰਾਜਨੀਤੀ ਦਾ ਤਜ਼ਰਬਾ ਹਾਸਲ ਸੁਰਿੰਦਰ ਕੌਰ ਨੂੰ ਉਮੀਦਵਾਰ ਐਲਾਨਿਆ ਹੈ।

By  KRISHAN KUMAR SHARMA June 20th 2024 09:49 AM -- Updated: June 20th 2024 09:59 AM

 Jalandhar West ByElection : ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ 20 ਸਾਲ ਤੋਂ ਰਾਜਨੀਤੀ ਦਾ ਤਜ਼ਰਬਾ ਹਾਸਲ ਸੁਰਿੰਦਰ ਕੌਰ ਨੂੰ ਉਮੀਦਵਾਰ ਐਲਾਨਿਆ ਹੈ।

ਸੁਰਿੰਦਰ ਕੌਰ ਇਸ ਤੋਂ ਪਹਿਲਾਂ 5 ਵਾਰ ਲਗਾਤਾਰ ਜਲੰਧਰ ਨਗਰ ਨਿਗਮ ਵਿੱਚ ਕੌਂਸਲਰ ਵੀ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜਲੰਧਰ ਪੱਛਮੀ ਹਲਕੇ ਵਿੱਚ 20 ਸਾਲ ਤੋਂ ਵੱਧ ਰਾਜਨੀਤੀ ਦਾ ਤਜ਼ਰਬਾ ਵੀ ਹੈ, ਜੋ ਕਿ ਜਲੰਧਰ ਪੱਛਮੀ ਜ਼ਿਮਨੀ ਚੋਣ ਵਿੱਚ ਉਨ੍ਹਾਂ ਨੂੰ ਫਾਇਦਾ ਪਹੁੰਚਾ ਸਕਦਾ ਹੈ।

ਸੁਰਿੰਦਰ ਕੌਰ ਕਾਂਗਰਸ ਦੇ ਮਹਿਲਾ ਮੋਰਚੇ ਦੇ ਵੀ ਆਗੂ ਹਨ। ਨਾਲ ਹੀ ਉਹ ਜਲੰਧਰ ਨਗਰ ਨਿਗਮ ਦੇ ਸੀਨੀਅਰ ਡਿਪਟੀਮੇਅਰ ਦੇ ਅਹੁਦੇ 'ਤੇ ਵੀ ਕੰਮ ਕਰ ਚੁੱਕੇ ਹਨ।

ਦੱਸ ਦਈਏ ਕਿ ਬੀਤੇ ਦਿਨ 3 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਬੁੱਧਵਾਰ ਨੂੰ ਲੋਕਤਾਂਤਰਿਕ ਲੋਕ ਰਾਜਿਅਮ ਪਾਰਟੀ ਵੱਲੋਂ ਇੰਦਰਜੀਤ ਸਿੰਘ ਅਤੇ ਦੋ ਆਜ਼ਾਦ ਉਮੀਦਵਾਰਾਂ ਰਾਜ ਕੁਮਾਰ ਅਤੇ ਵਿਸ਼ਾਲ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਜਲੰਧਰ ਪੱਛਮੀ ਦੀ ਉਪ ਚੋਣ ਲਈ ਹੁਣ ਤੱਕ ਕੁੱਲ ਇਹੋ 3 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਉਮੀਦਵਾਰ 21 ਜੂਨ ਤੱਕ ਆਪਣੇ ਨਾਮਜ਼ਦਗੀ ਪੱਤਰ ਸਵੇਰੇ 11 ਤੋਂ 3 ਵਜੇ ਤੱਕ ਦਾਖਲ ਕਰਵਾ ਸਕਦੇ ਹਨ। ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ।

Related Post