Jammu And Kashmir Encounter: ਡੋਡਾ 'ਚ ਅੱਤਵਾਦੀਆਂ ਨਾਲ ਮੁਠਭੇੜ, ਫੌਜ ਦੇ ਇਕ ਅਧਿਕਾਰੀ ਸਮੇਤ 4 ਜਵਾਨ ਸ਼ਹੀਦ

ਦੱਸ ਦਈਏ ਕਿ ਕਸ਼ਮੀਰ ਟਾਈਗਰਸ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਸ਼ੈਡੋ ਗਰੁੱਪ ਹੈ। ਇਸੇ ਅੱਤਵਾਦੀ ਸੰਗਠਨ ਨੇ 9 ਜੁਲਾਈ ਨੂੰ ਕਠੂਆ 'ਚ ਹੋਏ ਹਮਲੇ ਦੀ ਜ਼ਿੰਮੇਵਾਰੀ ਵੀ ਲਈ ਸੀ।

By  Aarti July 16th 2024 08:25 AM

Jammu And Kashmir Encounter: ਜੰਮੂ-ਕਸ਼ਮੀਰ 'ਚ ਅੱਤਵਾਦੀ ਲਗਾਤਾਰ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸੋਮਵਾਰ ਨੂੰ ਡੋਡਾ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਚਾਰ ਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਜਿਨ੍ਹਾਂ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਕ ਹਮਲੇ 'ਚ ਫੌਜ ਦਾ ਇਕ ਅਧਿਕਾਰੀ ਵੀ ਸ਼ਹੀਦ ਹੋ ਗਿਆ ਹੈ। ਕਸ਼ਮੀਰ ਦੇ ਇੱਕ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਅੱਤਵਾਦੀ ਸੰਗਠਨ 'ਕਸ਼ਮੀਰ ਟਾਈਗਰਜ਼' ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਜਦੋਂ ਸੁਰੱਖਿਆ ਬਲਾਂ ਨੇ 'ਮੁਜਾਹਿਦੀਨ' ਦੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਤਾਂ ਗੋਲੀਬਾਰੀ ਕੀਤੀ ਗਈ।

ਦੱਸ ਦਈਏ ਕਿ ਕਸ਼ਮੀਰ ਟਾਈਗਰਸ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਸ਼ੈਡੋ ਗਰੁੱਪ ਹੈ। ਇਸੇ ਅੱਤਵਾਦੀ ਸੰਗਠਨ ਨੇ 9 ਜੁਲਾਈ ਨੂੰ ਕਠੂਆ 'ਚ ਹੋਏ ਹਮਲੇ ਦੀ ਜ਼ਿੰਮੇਵਾਰੀ ਵੀ ਲਈ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਡੋਡਾ 'ਚ ਰਾਸ਼ਟਰੀ ਰਾਈਫਲਜ਼ ਅਤੇ ਸਪੈਸ਼ਲ ਆਪਰੇਸ਼ਨ ਗਰੁੱਪ ਨੇ ਸ਼ਾਮ 7 ਵਜੇ ਤੋਂ ਬਾਅਦ ਦੇਸਾ ਜੰਗਲ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇੱਥੇ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ।

ਇਹ ਵੀ ਪੜ੍ਹੋ: MP Amritpal Singh: ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ

Related Post