Jammu And Kashmir ਦੇ ਅਖਨੂਰ 'ਚ ਫੌਜ ਦੀ ਐਂਬੂਲੈਂਸ 'ਤੇ ਅੱਤਵਾਦੀ ਹਮਲਾ, ਸਰਚ ਆਪਰੇਸ਼ਨ ਜਾਰੀ

ਚੌਕਸ ਜਵਾਨਾਂ ਨੇ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ। ਨਾਲ ਹੀ ਇਲਾਕੇ 'ਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਲੋਕਾਂ ਤੋਂ ਪੁੱਛਗਿੱਛ ਕਰਕੇ ਹੋਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

By  Aarti October 28th 2024 10:33 AM

Jammu And Kashmir Terror Attack : ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਅਖਨੂਰ 'ਚ ਅੱਤਵਾਦੀਆਂ ਨੇ ਫੌਜ ਦੇ ਵਾਹਨ 'ਤੇ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਜੰਮੂ ਜ਼ਿਲ੍ਹੇ ਦੇ ਜੋਗਵਾਨ ਇਲਾਕੇ ਵਿੱਚ ਕੰਟਰੋਲ ਰੇਖਾ ਨੇੜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਆਰਮੀ ਐਂਬੂਲੈਂਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਫੌਜੀ ਅਧਿਕਾਰੀ ਨੇ ਕਿਹਾ ਕਿ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਚੌਕਸ ਜਵਾਨਾਂ ਨੇ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ। ਨਾਲ ਹੀ ਇਲਾਕੇ 'ਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਲੋਕਾਂ ਤੋਂ ਪੁੱਛਗਿੱਛ ਕਰਕੇ ਹੋਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

ਰਿਪੋਰਟ ਮੁਤਾਬਕ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਅਖਨੂਰ ਸੈਕਟਰ 'ਚ 3 ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਹੈ। ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਖੌਰ ਦੇ ਭੱਠਲ ਇਲਾਕੇ 'ਚ ਆਸਣ ਮੰਦਰ ਨੇੜੇ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦਿੱਤੀ ਸੀ। ਜਦੋਂ ਫੌਜ ਦੀ ਐਂਬੂਲੈਂਸ ਸਰਹੱਦ 'ਤੇ ਸਥਿਤ ਪਿੰਡ 'ਚੋਂ ਲੰਘੀ ਤਾਂ ਉਥੇ ਗੋਲੀਆਂ ਦੀ ਆਵਾਜ਼ ਵੀ ਸੁਣਾਈ ਦਿੱਤੀ। ਪੁਲਿਸ ਨੇ ਫੌਜੀ ਜਵਾਨਾਂ ਦੇ ਨਾਲ ਪਿੰਡ ਅਤੇ ਆਸਪਾਸ ਦੇ ਇਲਾਕਿਆਂ ਨੂੰ ਘੇਰ ਲਿਆ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹ ਅੱਤਵਾਦੀ ਸਰਹੱਦ ਪਾਰ ਤੋਂ ਘੁਸਪੈਠ ਕਰਕੇ ਆਏ ਹਨ। 

ਕਾਬਿਲੇਗੌਰ ਹੈ ਕਿ ਜੰਮੂ-ਕਸ਼ਮੀਰ 'ਚ ਪਿਛਲੇ ਦੋ ਹਫਤਿਆਂ 'ਚ ਅੱਤਵਾਦੀ ਹਮਲਿਆਂ 'ਚ 12 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਤਰ੍ਹਾਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਸ਼ਾਂਤੀ ਭੰਗ ਹੋ ਗਈ ਹੈ। ਜੰਮੂ-ਕਸ਼ਮੀਰ 'ਚ ਹਾਲ ਦੇ ਦਿਨਾਂ 'ਚ 7 ਅੱਤਵਾਦੀ ਹਮਲੇ ਹੋ ਚੁੱਕੇ ਹਨ। ਇਨ੍ਹਾਂ ਵਿੱਚ 24 ਅਕਤੂਬਰ ਦੀ ਸ਼ਾਮ ਨੂੰ ਗੁਲਮਰਗ ਵਿੱਚ ਹੋਇਆ ਹਮਲਾ ਵੀ ਸ਼ਾਮਲ ਹੈ, ਜਿਸ ਵਿੱਚ 4 ਲੋਕਾਂ ਦੀ ਜਾਨ ਚਲੀ ਗਈ ਸੀ।

ਇਹ ਵੀ ਪੜ੍ਹੋ : Rule Change From 1st November : LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... 1 ਨਵੰਬਰ ਤੋਂ ਲਾਗੂ ਹੋਣਗੇ ਇਹ 6 ਵੱਡੇ ਬਦਲਾਅ, ਹਰ ਘਰ ਅਤੇ ਹਰ ਜੇਬ ’ਤੇ ਪਵੇਗਾ ਅਸਰ !

Related Post