ਬਾਪੂ ਸੂਰਤ ਸਿੰਘ ਦਾ ਸੰਘਰਸ਼ਸ਼ੀਲ ਜੀਵਨ ਸਦਾ ਚੇਤੇ ਰੱਖਿਆ ਜਾਵੇਗਾ : ਜਥੇਦਾਰ ਰਘਬੀਰ ਸਿੰਘ

Surat Singh Khalsa : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬਾ ਸਮਾਂ ਸੰਘਰਸ਼ ਕਰਨ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕਰਦਿਆਂ ਆਖਿਆ ਹੈ ਕਿ ਬਾਪੂ ਸੂਰਤ ਸਿੰਘ ਦਾ ਸੰਘਰਸ਼ਸ਼ੀਲ ਜੀਵਨ ਸਦਾ ਚੇਤੇ ਰੱਖਿਆ ਜਾਵੇਗਾ।

By  KRISHAN KUMAR SHARMA January 15th 2025 12:44 PM -- Updated: January 15th 2025 12:47 PM

Bapu Surat Singh Khalsa : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬਾ ਸਮਾਂ ਸੰਘਰਸ਼ ਕਰਨ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕਰਦਿਆਂ ਆਖਿਆ ਹੈ ਕਿ ਬਾਪੂ ਸੂਰਤ ਸਿੰਘ ਦਾ ਸੰਘਰਸ਼ਸ਼ੀਲ ਜੀਵਨ ਸਦਾ ਚੇਤੇ ਰੱਖਿਆ ਜਾਵੇਗਾ। 

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਬਾਪੂ ਸੂਰਤ ਸਿੰਘ ਪੰਥਕ ਜਜ਼ਬੇ ਦੀ ਮਿਸਾਲ ਸਨ। ਉਨ੍ਹਾਂ ਨੇ ਸਿੱਖ ਸੰਘਰਸ਼ ਵਿਚ ਅਹਿਮ ਸੇਵਾਵਾਂ ਦੇਣ ਤੋਂ ਇਲਾਵਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਬੜਾ ਕਠਿਨ ਤੇ ਔਕੜਾਂ ਭਰਿਆ ਸੰਘਰਸ਼ ਕੀਤਾ ਹੈ।

ਉਨ੍ਹਾਂ ਜਿੱਥੇ ਬਾਪੂ ਸੂਰਤ ਸਿੰਘ ਦੀ ਆਤਮਾ ਨੂੰ ਅਕਾਲ ਪੁਰਖ ਦੇ ਚਰਨਾਂ ਵਿਚ ਸਦੀਵੀ ਨਿਵਾਸ ਲਈ ਅਰਦਾਸ ਕੀਤੀ, ਉੱਥੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਕਾਮਨਾ ਵੀ ਕੀਤੀ। 

Related Post