Jathedar Harpreet Singh : ਡੱਲੇਵਾਲ ਦੀ ਵਿਗੜ ਰਹੀ ਸਿਹਤ ਚਿੰਤਾ ਦਾ ਵਿਸ਼ਾ, ਸਰਕਾਰਾਂ ਜਲਦ ਧਿਆਨ ਦੇਣ : ਜਥੇਦਾਰ ਹਰਪ੍ਰੀਤ ਸਿੰਘ

Jagjit Singh Dallewal : ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਸਭ ਤੋਂ ਪਹਿਲਾਂ ਤਾਂ ਉਨ੍ਹਾਂ ਦੀ ਸਿਹਤ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਜਲਦ ਕਿਸਾਨ ਆਗੂ ਨਾਲ ਬੈਠ ਕੇ ਗੱਲਬਾਤ ਕਰਨ ਅਤੇ ਕਿਸਾਨਾਂ ਦੀਆਂ ਜਾਇਜ ਮੰਗਾਂ ਮੰਨ ਲੈਣ ਦੀ ਮੰਗ ਕੀਤੀ ਹੈ।

By  KRISHAN KUMAR SHARMA December 11th 2024 04:37 PM -- Updated: December 11th 2024 05:03 PM

Dallewal Health Update : ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਬੁੱਧਵਾਰ 16ਵੇਂ ਦਿਨ ਵੀ ਚੜ੍ਹਦੀ ਕਲਾ 'ਚ ਜਾਰੀ ਰਹੀ, ਪਰ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਇਸ ਦੌਰਾਨ ਹੀ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਲੈ ਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਤਖਤ ਸ੍ਰੀ ਦਮਦਮਾ ਸਾਹਿਬ ਜਥੇਦਾਰ, ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨੀ ਮੰਗਾਂ ਮਨਵਾਉਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜੋ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਲਗਭਗ ਦੋ ਹਫਤਿਆਂ ਤੋਂ ਵੱਧ ਸਮੇਂ ਤੋਂ ਖਨੌਰੀ ਬਾਰਡਰ 'ਤੇ ਕੇਂਦਰ ਸਰਕਾਰ ਦੇ ਖਿਲਾਫ ਮਰਨ ਵਰਤ 'ਤੇ ਬੈਠੇ ਹੋਏ ਹਨ, ਦੀ ਸਿਹਤ ਦਿਨੋ-ਦਿਨ ਵਿਗੜਨਾ ਇੱਕ ਚਿੰਤਾ ਦਾ ਵਿਸ਼ਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਸਭ ਤੋਂ ਪਹਿਲਾਂ ਤਾਂ ਉਨ੍ਹਾਂ ਦੀ ਸਿਹਤ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਜਲਦ ਕਿਸਾਨ ਆਗੂ ਨਾਲ ਬੈਠ ਕੇ ਗੱਲਬਾਤ ਕਰਨ ਅਤੇ ਕਿਸਾਨਾਂ ਦੀਆਂ ਜਾਇਜ ਮੰਗਾਂ ਮੰਨ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨ ਆਗੂ ਡੱਲੇਵਾਲ ਲਗਾਤਾਰ ਮਰਨ ਵਰਤ 'ਤੇ ਬੈਠੇ ਹਨ ਅਤੇ ਉਨ੍ਹਾਂ ਦੀ ਸਿਹਤ ਦਿਨ-ਬ-ਦਿਨ ਡਾਊਨ ਹੋ ਰਹੀ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਜਲਦ ਤੋਂ ਜਲਦ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਕਿਸੇ ਇਨਸਾਨ ਦੀ ਜ਼ਿੰਦਗੀ ਨਾ ਖਤਮ ਹੋ ਜਾਵੇ।

ਲਗਾਤਾਰ ਵਿਗੜ ਰਹੀ ਡੱਲੇਵਾਲ ਦੀ ਸਿਹਤ

ਦੱਸ ਦਈਏ ਕਿ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਡਾਕਟਰ ਸਵੈਮਾਨ ਦੀ ਟੀਮ ਵੱਲੋਂ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਲਗਾਤਾਰ ਚੈੱਕਅਪ ਕੀਤਾ ਜਾ ਰਿਹਾ ਹੈ।

ਟੀਮ ਦਾ ਕਹਿਣਾ ਹੈ ਕਿ ਡੱਲੇਵਾਲ ਦਾ ਸਰੀਰ ਹੀ ਸਰੀਰ ਨੂੰ ਖਾਣ ਲੱਗ ਪਿਆ। ਇਸਤੋਂ ਇਲਾਵਾ ਭੁੱਖ ਹੜਤਾਲ ਦਾ ਅਸਰ ਇਹ ਹੋਣ ਲੱਗਿਆ ਹੈ ਕਿ 'ਕਿਡਨੀਆਂ, ਲੀਵਰ ਤੇ ਸਰੀਰ ਦੇ ਹੋਰ ਅੰਗ ਜਵਾਬ ਦੇਣ ਲੱਗੇ' ਹਨ, ਜਿਸ ਕਾਰਨ ਕਦੇ ਵੀ ਕੋਈ ਘਟਨਾ ਵਾਪਰੀ ਸਕਦੀ ਹੈ।

Related Post