ਸਾਕਾ ਨੀਲਾ ਤਾਰਾ ਦੀ 40ਵੀਂ ਵਰ੍ਹੇਗੰਢ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼

ਉਨ੍ਹਾਂ ਕਿਹਾ ਕਿ ਜੂਨ 1984 ਹਿੰਦੁਸਤਾਨ ਦੀ ਕਾਂਗਰਸ ਹਕੂਮਤ ਵਲੋਂ ਸ੍ਰੀ ਅਕਾਲ ਤਖਤ ਸਾਹਿਬ , ਸ੍ਰੀ ਦਰਬਾਰ ਸਾਹਿਬ ਤੇ ਕੀਤੇ ਹਮਲੇ ਦੀ ਯਾਦ ’ਚ ਮਨਾਇਆ ਜਾ ਰਿਹਾ ਹੈ।

By  Aarti June 6th 2024 02:45 PM

Operation Blue Star: ਸਾਕਾ ਨੀਲਾ ਤਾਰਾ ਦੀ 40 ਵੀਂ ਵਰ੍ਹੇਗੰਢ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਈ ਗਈ। ਇਸ ਦੌਰਾਨ ਤਖਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਦਿੱਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਜੂਨ 1984 ਹਿੰਦੁਸਤਾਨ ਦੀ ਕਾਂਗਰਸ ਹਕੂਮਤ ਵਲੋਂ ਸ੍ਰੀ ਅਕਾਲ ਤਖਤ ਸਾਹਿਬ , ਸ੍ਰੀ ਦਰਬਾਰ ਸਾਹਿਬ ਤੇ ਕੀਤੇ ਹਮਲੇ ਦੀ ਯਾਦ ’ਚ ਮਨਾਇਆ ਜਾ ਰਿਹਾ ਹੈ। ਸਿੱਖਾਂ ਨੇ 100 ਸਾਲ ਅੰਗਰੋਜ਼ਾਂ ਨੂੰ ਪੰਜਾਬ ’ਚ ਦਾਖਿਲ ਨਹੀਂ ਹੋਣ ਦਿੱਤਾ। 2 ਫੀਸਦੀ ਆਬਾਦੀ ਵਾਲੇ ਸਿੱਖਾਂ ਨੇ 80 ਪ੍ਰਤੀਸ਼ਤ ਤੋਂ ਵੱਧ ਕੁਰਬਾਨੀਆਂ ਦਿੱਤੀਆਂ। 

ਉਨ੍ਹਾਂ ਅੱਗੇ ਕਿਹਾ ਕਿ 1947 ਦੀ ਵੰਡ ਵੇਲੇ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ 10 ਲੱਖ ਲੋਕ ਮਾਰੇ ਗਏ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਵਿਤਕਰਾ ਜਾਰੀ ਰਿਹਾ। ਵੱਡੇ ਸੰਘਰਸ਼ ਤੋਂ ਬਾਅਦ ਪੰਜਾਬੀ ਸੂਬਾ ਮਿਲਿਆ। ਧਰਮ ਯੁੱਧ ਮੋਰਚਾ ਲਗਾਇਆ ਗਿਆ। ਇੰਦਰਾ ਗਾਂਧੀ ਵਲੋਂ ਸ੍ਰੀ ਦਰਬਾਰ ਸਾਹਿਬ ਤੇ ਹਮਲੇ ਦਾ ਆਦੇਸ਼ ਦਿੱਤਾ ਗਿਆ। 

ਉਨ੍ਹਾਂ ਦੱਸਿਆ ਕਿ 1 ਤੋਂ 6 ਜੂਨ ਤਕ ਭਾਰਤੀ ਫੌਜ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਨੂੰ ਨਿਸ਼ਾਨਾ ਬਣਾਇਆ। ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਆਈਆਂ ਸੰਗਤਾਂ ਗੋਲੀ ਦਾ ਸ਼ਿਕਾਰ ਹੋਈਆਂ। ਇਥੇ ਹੀ ਬਸ ਨਹੀਂ ਝੂਠੇ ਮੁਕਾਬਲਿਆਂ ’ਚ ਵੀ ਹਜਾਰਾਂ ਸਿੱਖਾਂ ਨੂੰ ਸ਼ਹੀਦ ਕੀਤਾ ਗਿਆ। 

ਇਸ ਦੌਰਾਨ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਦਾ ਵੀ ਸਨਮਾਨ ਕੀਤਾ ਗਿਆ। ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲੇ ਦੇ ਸਪੁੱਤਰ ਭਾਈ ਈਸ਼ਰ ਸਿੰਘ, ਭਾਈ ਅਮਰੀਕ ਸਿੰਘ, ਜਨਰਲ ਸੁਬੇਗ ਸਿੰਘ, ਭਾਈ ਠਾਰਾ ਸਿੰਘ ਸਮੇਤ ਅਨੇਕਾਂ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਦਾ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਨਮਾਨ ਕੀਤਾ ਗਿਆ 

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੀ ਜਿੱਤ ਦੇ ਕਈ ਮਾਇਨੇ, NSA ਨੂੰ ਲੈ ਕੇ ਹੁਣ ਸਵਾਲ ਉੱਠਣੇ ਲਾਜ਼ਮੀ...ਪੜ੍ਹੋ ਵਿਸਥਾਰਤ ਰਿਪੋਰਟ

Related Post