Jhansi Hospital Child Ward Fire: ਝਾਂਸੀ ਮੈਡੀਕਲ ਕਾਲਜ 'ਚ ਵਾਪਰੇ ਦਰਦਨਾਕ ਹਾਦਸੇ 'ਚ 10 ਬੱਚਿਆਂ ਦੀ ਮੌਤ, 16 ਜ਼ਖਮੀ

Jhansi Hospital Child Ward Fire: ਉੱਤਰ ਪ੍ਰਦੇਸ਼ ਦੇ ਝਾਂਸੀ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਦੇ ਐਨਆਈਸੀਯੂ ਵਿੱਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ ਦੀ ਪੁਸ਼ਟੀ ਹੋ ​​ਗਈ ਹੈ।

By  Amritpal Singh November 16th 2024 08:23 AM

Jhansi Hospital Child Ward Fire: ਉੱਤਰ ਪ੍ਰਦੇਸ਼ ਦੇ ਝਾਂਸੀ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਦੇ ਐਨਆਈਸੀਯੂ ਵਿੱਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ ਦੀ ਪੁਸ਼ਟੀ ਹੋ ​​ਗਈ ਹੈ। ਜਦਕਿ 47 ਦੇ ਕਰੀਬ ਨਵਜੰਮੇ ਬੱਚਿਆਂ ਨੂੰ ਬਚਾਇਆ ਗਿਆ ਹੈ।

ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਝਾਂਸੀ ਦੇ ਸੀਐਮਐਸ ਸਚਿਨ ਮੇਹਰ ਨੇ ਦੱਸਿਆ ਕਿ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਦੇ ਐਨਆਈਸੀਯੂ ਵਾਰਡ ਵਿੱਚ 54 ਬੱਚੇ ਦਾਖ਼ਲ ਹਨ। ਅਚਾਨਕ ਅੱਗ ਲੱਗ ਗਈ, ਜਿਸ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ, ਜ਼ਿਆਦਾਤਰ ਬੱਚੇ ਆਕਸੀਜਨ ਸਪੋਰਟ 'ਤੇ ਸਨ ਅਤੇ ਅੱਗ ਤੇਜ਼ੀ ਨਾਲ ਫੈਲ ਗਈ। ਘਟਨਾ ਸ਼ਾਮ 5.30 ਵਜੇ ਦੀ ਹੈ।

ਹਾਦਸੇ ਤੋਂ ਬਾਅਦ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ਸ਼ਨੀਵਾਰ (16 ਨਵੰਬਰ) ਸਵੇਰੇ ਝਾਂਸੀ ਮੈਡੀਕਲ ਕਾਲਜ ਦਾ ਮੁਆਇਨਾ ਕੀਤਾ ਅਤੇ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ। ਡਿਪਟੀ ਸੀਐਮ ਨੇ ਕਿਹਾ ਕਿ 10 ਬੱਚਿਆਂ ਦੀ ਮੌਤ ਹੋ ਚੁੱਕੀ ਹੈ, ਘਟਨਾ ਦੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਹਸਪਤਾਲ ਦਾ ਫਾਇਰ ਆਡਿਟ ਕਰਵਾਇਆ ਗਿਆ। ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ ਅਤੇ ਜੇਕਰ ਕਿਸੇ ਵੀ ਪੱਧਰ 'ਤੇ ਲਾਪ੍ਰਵਾਹੀ ਪਾਈ ਗਈ ਤਾਂ ਕਾਰਵਾਈ ਕੀਤੀ ਜਾਵੇਗੀ।

ਸੀਐਮ ਯੋਗੀ ਨੇ ਦੁੱਖ ਪ੍ਰਗਟ ਕੀਤਾ

ਸੀਐਮ ਯੋਗੀ ਆਦਿਤਿਆਨਾਥ ਨੂੰ ਜਿਵੇਂ ਹੀ ਇਸ ਘਟਨਾ ਦੀ ਜਾਣਕਾਰੀ ਮਿਲੀ, ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ ਕੀਤਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀਆਂ ਨੂੰ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਭਗਵਾਨ ਸ਼੍ਰੀ ਰਾਮ ਅੱਗੇ ਅਰਦਾਸ ਹੈ ਕਿ ਉਹ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ਣ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ।

ਇਸ ਘਟਨਾ ਬਾਰੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੇ ਐਕਸ ਪੋਸਟ ਵਿੱਚ ਲਿਖਿਆ, “ਝਾਂਸੀ ਜ਼ਿਲ੍ਹੇ ਵਿੱਚ ਸਥਿਤ ਮੈਡੀਕਲ ਕਾਲਜ ਦੇ ਇਨਫੈਂਟ ਵਾਰਡ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੇ ਹਾਦਸੇ ਵਿੱਚ ਕਈ ਬੱਚਿਆਂ ਦੀ ਮੌਤ ਦੀ ਖ਼ਬਰ ਬਹੁਤ ਹੀ ਦੁਖਦਾਈ ਅਤੇ ਦਿਲ ਕੰਬਾਊ ਹੈ। ਭਗਵਾਨ ਸ਼੍ਰੀ ਰਾਮ ਅੱਗੇ ਅਰਦਾਸ ਹੈ ਕਿ ਹਾਦਸੇ ਵਿੱਚ ਜ਼ਖਮੀ ਹੋਏ ਬੱਚਿਆਂ ਨੂੰ ਜਲਦੀ ਸਿਹਤਯਾਬ ਕਰਨ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। 


ਘਟਨਾ ਦੇ ਸਮੇਂ ਵਾਰਡ ਵਿੱਚ 54-55 ਬੱਚੇ 

ਝਾਂਸੀ ਡਿਵੀਜ਼ਨ ਦੇ ਕਮਿਸ਼ਨਰ ਬਿਮਲ ਕੁਮਾਰ ਦੂਬੇ ਨੇ ਦੱਸਿਆ ਕਿ ਘਟਨਾ ਦੇ ਸਮੇਂ ਵਾਰਡ ਵਿੱਚ 54-55 ਬੱਚੇ ਦਾਖਲ ਸਨ। ਜ਼ਖਮੀ ਬੱਚਿਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਝਾਂਸੀ ਡਿਵੀਜ਼ਨ ਦੇ ਡੀਆਈਜੀ ਕਲਾਨਿਧੀ ਨੈਥਾਨੀ ਨੇ ਦੱਸਿਆ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।

Related Post