Jind Uchana Kisan Mahapanchayat : ਹਰਿਆਣਾ ਦੇ ਉਚਾਣਾ ’ਚ ਕਿਸਾਨਾਂ ਦੀ ਮਹਾਪੰਚਾਇਤ ਅੱਜ, 50 ਹਜ਼ਾਰ ਕਿਸਾਨ ਲੈਣਗੇ ਹਿੱਸਾ
ਦੱਸ ਦਈਏ ਕਿ ਇੱਕ ਪਾਸੇ ਹਰਿਆਣਾ ’ਚ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਮਹਾਪੰਚਾਇਤ ਕੀਤੀ ਜਾ ਰਹੀ ਹੈ। ਜਿਸ ’ਚ ਪੂਰੇ ਭਾਰਤ ਤੋਂ 50 ਹਜ਼ਾਰ ਕਿਸਾਨ ਹਿੱਸਾ ਲੈਣਗੇ।
Jind Uchana Kisan Mahapanchayat : ਅੱਜ ਉਚਾਨਾ ਅਨਾਜ ਮੰਡੀ ਵਿਖੇ ਕਿਸਾਨਾਂ ਦੇ ਕੌਮੀ ਇਜਲਾਸ ਮੌਕੇ ਮਹਾਪੰਚਾਇਤ ਕਰਵਾਈ ਜਾਵੇਗੀ ਜਿਸ ਵਿੱਚ ਭਾਰਤ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਵੱਡੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਸਵੇਰੇ 11 ਵਜੇ ਉਚਾਣਾ ਅਨਾਜ ਮੰਡੀ ਵਿਖੇ ਪੁੱਜਣਗੇ। ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਵੱਡਾ ਫੈਸਲਾ ਲੈ ਸਕਦੇ ਹਨ।
ਦੱਸ ਦਈਏ ਕਿ ਇੱਕ ਪਾਸੇ ਹਰਿਆਣਾ ’ਚ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਮਹਾਪੰਚਾਇਤ ਕੀਤੀ ਜਾ ਰਹੀ ਹੈ। ਜਿਸ ’ਚ ਪੂਰੇ ਭਾਰਤ ਤੋਂ 50 ਹਜ਼ਾਰ ਕਿਸਾਨ ਹਿੱਸਾ ਲੈਣਗੇ। ਮਿਲੀ ਜਾਣਕਾਰੀ ਮੁਤਾਬਿਕ ਹਰਿਆਣਾ ਪੁਲਿਸ ਨੇ ਪੰਜਾਬ-ਹਰਿਆਣਾ ਸਰਹੱਦ 'ਤੇ ਪਿੰਡ ਸੰਗਤ ਪੁਰਾ ਦੇ ਨਾਲ ਲੱਗਦੀ ਕੇਥਲ ਗੁੱਲਾ ਚੀਕਾ ਨੇੜੇ ਸੜਕ ਨੂੰ ਸੀਮਿੰਟ ਨਾਲ ਬੈਰੀਕੇਡ ਕਰਕੇ ਸੀਲ ਕਰ ਦਿੱਤਾ ਹੈ।
ਇਸ ਸਬੰਧੀ ਜੀਂਦ ਪੁਲਿਸ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਇਸ ਮਹਾਪੰਚਾਇਤ ਨੂੰ ਲੈ ਕੇ ਕੋਈ ਮਨਜ਼ੂਰੀ ਨਹੀਂ ਲਈ ਹੈ। ਕਿਸਾਨਾਂ ਦੀ ਮਹਾਪੰਚਾਇਤ ਉਚਾਨਾ ਦੀ ਕਪਾਸ ਮੰਡੀ ’ਚ ਸਵੇਰ 10 ਵਜੇ ਹੋਵੇਗੀ। ਪੰਚਾਇਤ ਨੂੰ ਲੈ ਕੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਅਲਰਟ ਮੋਡ ’ਤੇ ਹੈ ਅਤੇ ਹਰ ਕਿਸਾਨਾਂ ਨੂੰ ਗਤੀਵਿਧੀ ’ਤੇ ਬਾਰੀਕੀ ਨਾਲ ਨਜ਼ਰ ਵੀ ਰੱਖੀ ਜਾ ਰਹੀ ਹੈ।
ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਇਸ ਮਹਾਪੰਚਾਇਤ ’ਚ ਪੂਰੇ ਭਾਰਤ ਦੇ ਕਿਸਾਨ ਹਿੱਸਾ ਲੈਣਗੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਾਡਾ ਏਜੰਡਾ ਭਾਜਪਾ ਸਰਕਾਰ ਨੂੰ ਪਿਛਲੇ 10 ਸਾਲਾਂ ਦੇ ਭਾਜਪਾ ਸ਼ਾਸਨ ਦੌਰਾਨ ਕਿਸਾਨਾਂ-ਮਜ਼ਦੂਰਾਂ 'ਤੇ ਜੋ ਜ਼ੁਲਮ ਅਤੇ ਅੱਤਿਆਚਾਰ ਹੋਏ ਹਨ, ਉਨ੍ਹਾਂ ਨੂੰ ਸਬਕ ਸਿਖਾਉਣਾ ਹੈ। ਸਾਡਾ ਕਿਸੇ ਪਾਰਟੀ ਦਾ ਸਮਰਥਨ ਕਰਨ ਦਾ ਇਰਾਦਾ ਨਹੀਂ ਹੈ ਅਤੇ ਨਾ ਹੀ ਕਿਸੇ ਪਾਰਟੀ ਦਾ ਬਾਈਕਾਟ ਕਰਨਾ ਹੈ।