ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਜੋੜਮੇਲ, ਵੱਡੀ ਗਿਣਤੀ 'ਚ ਸੰਗਤ ਨਤਮਸਤਕ

By  Pardeep Singh December 28th 2022 07:57 AM -- Updated: December 28th 2022 10:44 AM

ਸ੍ਰੀ ਫ਼ਤਿਹਗੜ੍ਹ ਸਾਹਿਬ : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫ਼ਤਿਹਗੜ੍ਹ ਸਾਹਿਬ ਵਿਖੇ 318ਵੇਂ ਸਾਲਾਨਾ ਸ਼ਹੀਦੀ ਜੋੜ ਮੇਲ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਹੋਈ। ਅੱਜ 28 ਦਸੰਬਰ ਨੂੰ ਭੋਗ ਪਾਏ ਜਾ ਰਹੇ ਹਨ। ਇਸ ਮੌਕੇ ਸੰਗਤ ਮੂਲ ਮੰਤਰ ਦਾ ਜਾਪ ਕਰਦੀਆਂ ਹੋਈ  ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਰਹੀਆ ਹਨ।

ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਨਾਲ-2 ਗੁਰਦੁਆਰਾ ਭੋਰਾ ਸਾਹਿਬ, ਗੁਰਦੁਆਰਾ ਬੁਰਜ ਮਾਤਾ ਗੁਜਰੀ ਜੀ, ਗੁਰਦੁਆਰਾ ਬਿਬਾਨ ਗੜ੍ਹ, ਗੁ: ਥੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁ. ਸ਼ਹੀਦ ਗੰਜ ਤੇ ਗੁ. ਜੋਤੀ ਸਰੂਪ ਆਦਿ ਇਤਿਹਾਸਕ ਅਸਥਾਨ ਹਨ। ਸ਼ਹੀਦੀ ਸਭਾ ਦੌਰਾਨ ਜਿਥੇ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੁੰਦੀ ਹੈ। ਸੰਗਤ ਲਈ ਵੱਖ-ਵੱਖ ਥਾਈਂ ਲੰਗਰ ਲਗਾਏ ਗਏ ਹਨ। 


ਬਾਬਾ ਜੋਰਾਵਰ ਸਿੰਘ 9 ਸਾਲ, ਬਾਬਾ ਫਤਿਹ ਸਿੰਘ 7 ਸਾਲ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਫਤਹਿਗੜ੍ਹ ਸਾਹਿਬ ਵਿਖੇ ਹਰ ਸਾਲ ਤਿੰਨ ਦਿਨ ਸ਼ਹੀਦੀ ਸਭਾ ਹੁੰਦੀ ਹੈ। ਇਸ ਸਬੰਧੀ ਗੁਰਦੁਆਰਾ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਦੱਸਦੇ ਹਨ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਸੂਬਾ ਸਰਹਿੰਦ ਨੇ ਜਿੱਥੇ ਜਿੰਦਾਂ ਨੀਂਹਾਂ ਵਿੱਚ ਚਿਣਵਾਇਆ ਗਈਆਂ ਸਨ। ਉਸ ਸਥਾਨ ਉੱਤੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਸੁਸ਼ੋਭਿਤ ਹੈ। ਇਥੇ ਲੱਖਾਂ ਦੀ ਗਿਣਤੀ ਵਿਚ ਸੰਗਤ ਦੇ ਪੁੱਜਣ ਦੀ ਉਮੀਦ ਹੈ।

Related Post