ਪੱਤਰਕਾਰ ਮਨਜੀਤ ਸਿੱਧੂ ਬਣੇ ਮੁੱਖ ਮੰਤਰੀ ਭਗਵੰਤ ਮਾਨ ਦੇ OSD

By  Pardeep Singh January 10th 2023 07:31 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੀਡੀਆ ਇੰਚਾਰਜ ਤੇ ਸਲਾਹਕਾਰ ਮਨਜੀਤ ਸਿੰਘ ਸਿੱਧੂ ਨੂੰ ਸੀਐੱਮ ਭਗਵੰਤ ਮਾਨ ਦਾ ਓਐਸਡੀ ਨਿਯੁਕਤ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਨਜੀਤ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ੀ ਸਨ। ਮਨਜੀਤ ਸਿੱਧੂ ਆਮ ਆਦਮੀ ਪਾਰਟੀ  ਦੀ ਪੰਜਾਬ ਇਕਾਈ ਅਤੇ ਪੰਜਾਬ ਦੇ ਪੱਤਰਕਾਰ ਭਾਈਚਾਰੇ ਵਿੱਚ ਇਕ ਸਤਿਕਾਰਤ ਸਖਸ਼ੀਅਤ ਹਨ। 

ਸਾਬਕਾ ਮੀਡੀਆ ਇੰਚਾਰਜ ਤੇ ਸਲਾਹਕਾਰ ਮਨਜੀਤ ਸਿੰਘ ਸਿੱਧੂ ਲੰਬੇ ਸਮੇਂ ਤੋਂ ‘ਆਪ’ ਪੰਜਾਬ ਦਾ ਮੀਡੀਆ ਸੈੱਲ ਸੰਭਾਲ ਰਹੇ ਸਨ। ਪੱਤਰਕਾਰਾਂ ਨਾਲ ਉਨ੍ਹਾਂ ਦੇ ਚੰਗੇ ਸਬੰਧਾਂ ਕਾਰਨ ਨਿਯੁਕਤੀ ਹੋਈ ਹੈ। ਆਮ ਆਦਮੀ ਪਾਰਟੀ 'ਚ ਆਉਣ ਤੋਂ ਪਹਿਲਾਂ ਮਨਜੀਤ ਸਿੱਧੂ ਨੇ ਪੰਜਾਬ ਦੇ ਕਈ ਵੱਡੇ ਪੰਜਾਬੀ ਅਖਬਾਰਾਂ 'ਚ ਪੱਤਰਕਾਰ ਵਜੋਂ ਕੰਮ ਕੀਤਾ। ਉਹ ਇਕ ਅਖਬਾਰ ਦੇ ਸੰਪਾਦਕ ਵੀ ਰਹਿ ਚੁੱਕੇ ਹਨ। ਭਗਵੰਤ ਮਾਨ ਜਦੋਂ ਤੋਂ ਕਾਮੇਡੀ ਛੱਡ ਕੇ ਸਿਆਸਤ ਵਿਚ ਆਏ ਹਨ, ਉਦੋਂ ਤੋਂ ਹੀ ਮਨਜੀਤ ਸਿੱਧੂ ਉਨ੍ਹਾਂ ਨਾਲ ਜੁੜੇ ਹੋਏ ਹਨ। 

Related Post