ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਆਈਆਂ ਹੋਈਆਂ ਸਿੱਖ ਜਥੇਬੰਦੀਆਂ ਦੇ ਹੱਥਾਂ ਦੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਢਹਿ-ਢੇਰੀ ਕੀਤੇ ਗਏ ਫੋਟੋਆਂ ਦੇ ਪੋਸਟਰ ਹੱਥਾਂ 'ਚ ਫੜੇ ਵੇਖਣ ਨੂੰ ਮਿਲੇ।

By  KRISHAN KUMAR SHARMA June 6th 2024 08:26 AM -- Updated: June 6th 2024 08:28 AM

ਅੰਮ੍ਰਿਤਸਰ: ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਅੱਜ ਹੋਣ ਵਾਲੇ 40ਵੇਂ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਅਰਦਾਸ ਕੀਤੀ ਗਈ।

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ, ਬਲਜੀਤ ਸਿੰਘ ਦਾਦੂਵਾਲ, ਸਿਮਰਨਜੀਤ ਸਿੰਘ ਮਾਨ, ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ,  ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਵੀ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੁੱਜੀ। ਉਨ੍ਹਾਂ ਨੇ ਕਿਹਾ ਕਿ ਅੱਜ ਸਾਡੇ ਵੱਲੋਂ ਵੀ ਵਾਹਿਗੁਰੂ ਅੱਗੇ ਅਰਦਾਸ ਬੇਨਤੀ ਕੀਤੀ ਗਈ। ਉਨ੍ਹਾਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਸੀਂ ਆਪਣੇ ਪਿੰਡ ਜਲੂਖੈੜੇ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਅੱਜ ਉਨ੍ਹਾਂ ਦੇ ਭੋਗ ਪਾਏ ਜਾਣਗੇ, ਉਥੇ ਪਹੁੰਚਣ ਦੀ ਵੀ ਕਿਰਪਾਲਤਾ ਕਰੋ

ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਆਈਆਂ ਹੋਈਆਂ ਸਿੱਖ ਜਥੇਬੰਦੀਆਂ ਦੇ ਹੱਥਾਂ ਦੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਢਹਿ-ਢੇਰੀ ਕੀਤੇ ਗਏ ਫੋਟੋਆਂ ਦੇ ਪੋਸਟਰ ਹੱਥਾਂ 'ਚ ਫੜੇ ਵੇਖਣ ਨੂੰ ਮਿਲੇ।

ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ।ਹਰ ਆਉਣ ਜਾਣ ਵਾਲੇ ਰਸਤੇ ਦੇ ਉੱਤੇ ਪੂਰੀ ਤਰ੍ਹਾਂ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ। ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਈ ਵੀ ਤੰਗੀ ਪਰੇਸ਼ਾਨੀ ਨਾ ਆਵੇ। ਇਸ ਲਈ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

Related Post