Justice NS Shekhawat Security Breach Case : ਹਾਈ ਕੋਰਟ ਨੇ ਪੰਜਾਬ ਪੁਲਿਸ ਦੀ ਬਜਾਏ ਹਰਿਆਣਾ ਪੁਲਿਸ ਨੂੰ ਸੌਂਪ ਜਾਂਚ
ਹਾਈ ਕੋਰਟ ਨੇ ਜਸਟਿਸ ਐਨਐਸ ਸ਼ੇਖਾਵਤ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਦਰਜ ਤਿੰਨੋਂ ਐਫਆਈਆਰਜ਼ ਦੀ ਜਾਂਚ ਪੰਜਾਬ ਪੁਲਿਸ ਦੀ ਬਜਾਏ ਹਰਿਆਣਾ ਪੁਲਿਸ ਨੂੰ ਸੌਂਪ ਦਿੱਤੀ ਹੈ।
Justice NS Shekhawat Security Breach Case : ਹਾਈ ਕੋਰਟ ਨੇ ਜਸਟਿਸ ਐਨਐਸ ਸ਼ੇਖਾਵਤ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਦਰਜ ਤਿੰਨੋਂ ਐਫਆਈਆਰਜ਼ ਦੀ ਜਾਂਚ ਪੰਜਾਬ ਪੁਲਿਸ ਦੀ ਬਜਾਏ ਹਰਿਆਣਾ ਪੁਲਿਸ ਨੂੰ ਸੌਂਪ ਦਿੱਤੀ ਹੈ। ਪੰਜਾਬ ਵਿੱਚ ਦਰਜ ਇਨ੍ਹਾਂ ਤਿੰਨ ਐਫਆਈਆਰਜ਼ ਦੀ ਜਾਂਚ ਹਰਿਆਣਾ ਦੀ ਆਈਪੀਐਸ ਮਨੀਸ਼ਾ ਚੌਧਰੀ ਨੂੰ ਸੌਂਪੀ ਗਈ ਹੈ।
ਹਾਈ ਕੋਰਟ ਨੇ ਕਿਹਾ, ਇਨ੍ਹਾਂ ਮਾਮਲਿਆਂ ਦੀ ਨਿਰਪੱਖ ਜਾਂਚ ਲਈ ਸਿਰਫ਼ ਹਰਿਆਣਾ ਪੁਲਿਸ ਨੂੰ ਹੀ ਜਾਂਚ ਕਰਨੀ ਚਾਹੀਦੀ ਹੈ, ਜਾਂਚ ਪੰਜਾਬ ਪੁਲਿਸ ਨੂੰ ਨਹੀਂ ਸੌਂਪੀ ਜਾ ਸਕਦੀ ਹੈ। ਹਾਈ ਕੋਰਟ ਨੇ ਕਿਹਾ ਕਿ ਇੱਕ ਮੌਜੂਦਾ ਜੱਜ ਦੀ ਸੁਰੱਖਿਆ ਵਿੱਚ ਲਾਪਰਵਾਹੀ ਬਹੁਤ ਗੰਭੀਰ ਹੈ।
ਹਾਈਕੋਰਟ ਨੇ ਆਈਪੀਐਸ ਮਨੀਸ਼ਾ ਚੌਧਰੀ ਨੂੰ ਦਿੱਤੇ ਹੁਕਮ ਦਿੱਤੇ ਹਨ ਕਿ ਨਿਰਪੱਖ ਅਤੇ ਦਬਾਅ ਤੋਂ ਬਿਨਾਂ ਜਾਂਚ ਕੀਤੀ ਜਾਵੇ ਤੇ ਇੱਕ ਹਫ਼ਤੇ ਵਿੱਚ ਸਟੇਟਸ ਰਿਪੋਰਟ ਸੌਂਪੀ ਜਾਵੇ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਤਿੰਨ ਐਫਆਈਆਰ ਦਰਜ ਕੀਤੀਆਂ ਹਨ। 22 ਸਤੰਬਰ ਦੀ ਘਟਨਾ ਸਬੰਧੀ ਪਹਿਲੀ ਐਫਆਈਆਰ ਅੰਮ੍ਰਿਤਸਰ ਵਿੱਚ ਦਰਜ ਕੀਤੀ ਗਈ ਹੈ। 23 ਸਤੰਬਰ ਨੂੰ ਬਰਨਾਲਾ ਵਿੱਚ ਕਿਸਾਨਾਂ ਅਤੇ ਭੀੜ ਵੱਲੋਂ ਜਸਟਿਸ ਸ਼ੇਖਾਵਤ ਦੀ ਗੱਡੀ ਨੂੰ ਰੋਕਣ ਦੇ ਸਬੰਧ ਵਿੱਚ ਥਾਣਾ ਟੱਲੇਵਾਲ ਵਿੱਚ ਦੂਜੀ ਐਫਆਈਆਰ ਦਰਜ ਕੀਤੀ ਗਈ ਹੈ, ਕਿਉਂਕਿ ਉਸ ਦਿਨ ਬਰਨਾਲਾ ਵਿੱਚ ਜਸਟਿਸ ਸ਼ੇਖਾਵਤ ਦੀ ਗੱਡੀ ਦਾ ਕਿਸਾਨਾਂ ਅਤੇ ਭੀੜ ਵੱਲੋਂ ਘਿਰਾਓ ਕੀਤਾ ਗਿਆ ਸੀ।
ਤੀਜੀ ਐਫਆਈਆਰ 26 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਦਰਜ ਕੀਤੀ ਗਈ ਹੈ। ਹਾਲਾਂਕਿ, ਪੰਜਾਬ ਸਰਕਾਰ ਨੇ ਇਨ੍ਹਾਂ ਐਫਆਈਆਰਜ਼ ਦੀ ਜਾਂਚ ਲਈ ਏਡੀਜੀਪੀ ਬੀ ਚੰਦਰਸ਼ੇਖਰ ਦੀ ਪ੍ਰਧਾਨਗੀ ਹੇਠ ਇੱਕ ਐਸਆਈਟੀ ਬਣਾਈ ਸੀ। ਪਰ ਹੁਣ ਇਨ੍ਹਾਂ ਐਫਆਈਆਰਜ਼ ਦੀ ਜਾਂਚ ਹਰਿਆਣਾ ਦੀ ਆਈਪੀਐਸ ਮਨੀਸ਼ਾ ਚੌਧਰੀ ਨੂੰ ਸੌਂਪ ਦਿੱਤੀ ਹੈ।
ਹਾਈ ਕੋਰਟ ਨੇ ਪਹਿਲਾਂ ਹੀ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਜਸਟਿਸ ਸ਼ੇਖਾਵਤ ਦੀ ਸੁਰੱਖਿਆ ਤੋਂ ਹਟਾ ਕੇ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਹਰਿਆਣਾ ਅਤੇ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਹਾਲਾਂਕਿ ਜਸਟਿਸ ਸ਼ੇਖਾਵਤ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਇੱਕ ਐਸਕਾਰਟ ਵਾਹਨ ਵੀ ਤਾਇਨਾਤ ਕੀਤਾ ਗਿਆ ਹੈ, ਇਸ ਤੋਂ ਇਲਾਵਾ ਉਨ੍ਹਾਂ ਦੀ ਸੁਰੱਖਿਆ ਲਈ ਤਿੰਨ ਹੋਰ ਹਥਿਆਰਬੰਦ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋ : Pharmaceutical Company Bribery Case : ਹਾਈਕੋਰਟ ਨੇ ਡੀਐੱਸਪੀ ਵਵਿੰਦਰ ਮਹਾਜਨ ਦੇ ਮਾਮਲੇ ਸਬੰਧੀ ਸੀਬੀਆਈ ਨੂੰ ਸੌਂਪੀ ਜਾਂਚ