Kangana Ranaut Controversial Post : ਮਹਾਤਮਾ ਗਾਂਧੀ ਦੀ ਜੈਯੰਤੀ 'ਤੇ MP ਕੰਗਨਾ ਰਣੌਤ ਦੀ ਵਿਵਾਦਿਤ ਪੋਸਟ, ਕਿਹਾ- ਦੇਸ਼ ਦੇ ਪਿਤਾ ਨਹੀਂ...'
ਦਰਅਸਲ ਕੰਗਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਉਨ੍ਹਾਂ ਲਿਖਿਆ ਕਿ ''ਦੇਸ਼ ਦੇ ਪਿਤਾ ਨਹੀਂ ਦੇਸ਼ ਦੇ ਤਾਂ ਲਾਲ ਹੁੰਦੇ ਹਨ। ਧੰਨ ਹਨ ਭਾਰਤ ਮਾਤਾ ਦੇ ਇਹ ਲਾਲ।''
Kangana Ranaut Controversial Post : ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜਯੰਤੀ 'ਤੇ ਹਿਮਾਚਲ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਉਨ੍ਹਾਂ ਦੀ ਪੋਸਟ ਨੂੰ ਮਹਾਤਮਾ ਗਾਂਧੀ ਦੇ ਅਪਮਾਨ ਵਜੋਂ ਦੇਖਿਆ ਜਾ ਰਿਹਾ ਹੈ।
ਦਰਅਸਲ ਕੰਗਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਉਨ੍ਹਾਂ ਲਿਖਿਆ ਕਿ ''ਦੇਸ਼ ਦੇ ਪਿਤਾ ਨਹੀਂ ਦੇਸ਼ ਦੇ ਤਾਂ ਲਾਲ ਹੁੰਦੇ ਹਨ। ਧੰਨ ਹਨ ਭਾਰਤ ਮਾਤਾ ਦੇ ਇਹ ਲਾਲ।'' ਇਸ ਦੇ ਹੇਠਾਂ ਕੰਗਨਾ ਨੇ ਲਾਲ ਬਹਾਦੁਰ ਸ਼ਾਸਤਰੀ ਦੀ ਫੋਟੋ ਲਗਾਈ ਹੈ।
ਦੱਸ ਦਈਏ ਕਿ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਨਾਲ-ਨਾਲ ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਪੁਰਸਕਾਰ ਜੇਤੂ ਲਾਲ ਬਹਾਦੁਰ ਸ਼ਾਸਰੀ ਦਾ ਜਨਮ ਦਿਨ ਹੈ। ਕੰਗਨਾ ਨੇ ਇਹ ਪੋਸਟ ਲਾਲ ਬਹਾਦੁਰ ਸ਼ਾਸਤਰੀ ਦੇ ਜਨਮਦਿਨ 'ਤੇ ਹੀ ਕੀਤੀ ਹੈ। ਹਾਲਾਂਕਿ ਇਸ ਪੋਸਟ ਦੇ ਜ਼ਰੀਏ ਉਨ੍ਹਾਂ ਨੇ ਮਹਾਤਮਾ ਗਾਂਧੀ 'ਤੇ ਤੰਜ ਕੱਸਿਆ ਹੈ।
ਇਹ ਵੀ ਪੜ੍ਹੋ : Punjab Stubble Burning News : ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ’ਤੇ ਵੱਡਾ ਐਕਸ਼ਨ, 5 ਕਿਸਾਨਾਂ ਖਿਲਾਫ ਮਾਮਲੇ ਦਰਜ