'Emergency' ਅੱਜ ਨਹੀਂ ਹੋਵੇਗੀ ਰਿਲੀਜ਼, ਕੰਗਨਾ ਰਣੌਤ ਨੇ ਕੀਤੀ ਪੁਸ਼ਟੀ, ਕਿਹਾ-ਜਲਦ ਨਵੀਂ ਤਰੀਕ ਦਾ ਕਰਾਂਗੀ ਐਲਾਨ
Emergency Movies Update : ਅਦਾਕਾਰਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਫਿਲਮ ਅੱਜ ਸਿਨੇਮਾਘਰਾਂ ਵਿੱਚ ਨਹੀਂ ਆਉਣ ਵਾਲੀ ਹੈ ਕਿਉਂਕਿ ਫਿਲਮ ਨੂੰ ਅਜੇ ਤੱਕ ਸੈਂਸਰ ਬੋਰਡ ਤੋਂ ਸਰਟੀਫਿਕੇਟ ਨਹੀਂ ਮਿਲਿਆ ਹੈ। ਹਾਲ ਹੀ 'ਚ ਕੰਗਨਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਇਕ ਪੋਸਟ ਵੀ ਸ਼ੇਅਰ ਕੀਤੀ ਹੈ।
Kangana Ranuat Emergency Movies Update : ਅਭਿਨੇਤਰੀ ਤੋਂ ਸੰਸਦ ਮੈਂਬਰ ਬਣੀ ਕੰਗਨਾ ਰਣੌਤ ਲੰਬੇ ਸਮੇਂ ਤੋਂ ਆਪਣੇ ਸਭ ਤੋਂ ਉਡੀਕੇ ਜਾ ਰਹੇ ਸਿਆਸੀ ਡਰਾਮੇ 'ਐਮਰਜੈਂਸੀ' ਨੂੰ ਲੈ ਕੇ ਸੁਰਖੀਆਂ 'ਚ ਹੈ, ਜੋ ਅੱਜ 6 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਸੀ ਪਰ ਹਾਲ ਹੀ 'ਚ ਅਦਾਕਾਰਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਫਿਲਮ ਅੱਜ ਸਿਨੇਮਾਘਰਾਂ ਵਿੱਚ ਨਹੀਂ ਆਉਣ ਵਾਲੀ ਹੈ ਕਿਉਂਕਿ ਫਿਲਮ ਨੂੰ ਅਜੇ ਤੱਕ ਸੈਂਸਰ ਬੋਰਡ ਤੋਂ ਸਰਟੀਫਿਕੇਟ ਨਹੀਂ ਮਿਲਿਆ ਹੈ। ਹਾਲ ਹੀ 'ਚ ਕੰਗਨਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਇਕ ਪੋਸਟ ਵੀ ਸ਼ੇਅਰ ਕੀਤੀ ਹੈ।
ਅਭਿਨੇਤਰੀ ਦੀ ਇਸ ਪੋਸਟ ਨੇ ਉਸ ਦੇ ਪ੍ਰਸ਼ੰਸਕਾਂ ਦਾ ਦਿਲ ਤੋੜ ਦਿੱਤਾ ਹੈ, ਜੋ ਲੰਬੇ ਸਮੇਂ ਤੋਂ ਸਿਨੇਮਾਘਰਾਂ 'ਚ ਆਪਣੀ ਫਿਲਮ ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਕੰਗਨਾ ਨੇ ਆਪਣੀ ਪੋਸਟ 'ਚ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੀ ਫਿਲਮ 'ਐਮਰਜੈਂਸੀ' ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।
ਸ਼ੁੱਕਰਵਾਰ 6 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਇਸ ਫਿਲਮ ਨੂੰ ਅਜੇ ਤੱਕ ਸੈਂਸਰ ਬੋਰਡ (ਸੀ.ਬੀ.ਐੱਫ.ਸੀ.) ਤੋਂ ਪ੍ਰਮਾਣ ਪੱਤਰ ਨਹੀਂ ਮਿਲਿਆ ਹੈ। ਕੰਗਨਾ ਨੇ ਸ਼ੁੱਕਰਵਾਰ ਨੂੰ ਆਪਣੇ ਐਕਸ (ਟਵਿਟਰ) ਅਕਾਊਂਟ 'ਤੇ ਪੋਸਟ ਕੀਤਾ ਕਿ ਉਹ ਜਲਦ ਹੀ ਫਿਲਮ ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕਰੇਗੀ।
ਕੰਗਨਾ ਨੇ ਆਪਣੀ ਪੋਸਟ 'ਚ ਲਿਖਿਆ, 'ਮੈਨੂੰ ਦੁੱਖ ਨਾਲ ਇਹ ਦੱਸਣਾ ਪੈ ਰਿਹਾ ਹੈ ਕਿ ਮੇਰੇ ਨਿਰਦੇਸ਼ਨ 'ਚ ਬਣੀ ਫਿਲਮ ਐਮਰਜੈਂਸੀ ਦੀ ਰਿਲੀਜ਼ ਡੇਟ ਫਿਲਹਾਲ ਟਾਲ ਦਿੱਤੀ ਗਈ ਹੈ। ਅਸੀਂ ਅਜੇ ਵੀ ਸੈਂਸਰ ਬੋਰਡ ਤੋਂ ਪ੍ਰਮਾਣੀਕਰਣ ਦੀ ਉਡੀਕ ਕਰ ਰਹੇ ਹਾਂ। ਨਵੀਂ ਰਿਲੀਜ਼ ਮਿਤੀ ਬਾਰੇ ਜਾਣਕਾਰੀ ਜਲਦੀ ਹੀ ਦਿੱਤੀ ਜਾਵੇਗੀ। ਤੁਹਾਡੀ ਸਮਝ ਅਤੇ ਧੀਰਜ ਲਈ ਧੰਨਵਾਦ।
ਅਭਿਨੇਤਰੀ ਨੇ ਇਹ ਪੋਸਟ ਉਦੋਂ ਸ਼ੇਅਰ ਕੀਤੀ ਜਦੋਂ ਬੰਬੇ ਹਾਈ ਕੋਰਟ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਆਦੇਸ਼ ਤੋਂ ਬਾਅਦ ਕੋਈ ਵੀ ਫੈਸਲਾ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਸੀਬੀਐਫਸੀ ਨੂੰ ਫਿਲਮ ਨੂੰ ਪ੍ਰਮਾਣਿਤ ਕਰਨ ਤੋਂ ਪਹਿਲਾਂ ਇਤਰਾਜ਼ਾਂ ਨੂੰ ਦੇਖਣ ਲਈ ਕਿਹਾ ਗਿਆ ਸੀ।