Emergency Film Protest : ਕੰਗਨਾ ਰਣੌਤ ਦੀ ਫ਼ਿਲਮ ਨੂੰ ਲੈ ਕੇ ਸਿੱਖ ਜਥੇਬੰਦੀਆਂ 'ਚ ਰੋਸ, ਪੰਜਾਬ 'ਚ ਵੱਖ-ਵੱਖ ਥਾਂਵਾਂ 'ਤੇ ਰਿਲੀਜ਼ ਦਾ ਤਿੱਖਾ ਵਿਰੋਧ

Emergency Film Protest : ਫ਼ਿਲਮ ਰਿਲੀਜ਼ ਨੂੰ ਰੋਕਣ ਲਈ ਅੰਮ੍ਰਿਤਸਰ 'ਚ ਵੱਡੀ ਪੱਧਰ 'ਤੇ ਸਿੱਖ ਇਕੱਠੇ ਹੋ ਗਏ ਹਨ ਅਤੇ ਕਈ ਸਿਨੇਮਾ ਘਰਾਂ ਦੇ ਬਾਹਰ ਪੁਲਿਸ ਵੀ ਵੱਡੀ ਗਿਣਤੀ ਵਿੱਚ ਵਿਖਾਈ ਦੇ ਰਹੀ ਹੈ। ਪੀਵੀਆਰ ਸੂਰਜ ਚੰਦਾ ਤਾਰਾ ਸਿਨੇਮਾ ਦੇ ਬਾਹਰ ਭਾਰੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਕਰ ਦਿੱਤੇ ਗਏ ਹਨ।

By  KRISHAN KUMAR SHARMA January 17th 2025 10:10 AM -- Updated: January 17th 2025 02:26 PM

Emergency Film Protest : ਭਾਜਪਾ ਸਾਂਸਦ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਅੱਜ ਰਿਲੀਜ਼ ਹੋ ਰਹੀ ਹੈ, ਜਿਸ ਨੂੰ ਲੈ ਕੇ ਸਿੱਖ ਜਥੇਬੰਦੀਆਂ 'ਚ ਰੋਸ ਪਾਇਆ ਜਾ ਰਿਹਾ ਹੈ। ਫ਼ਿਲਮ ਰਿਲੀਜ਼ ਨੂੰ ਰੋਕਣ ਲਈ ਅੰਮ੍ਰਿਤਸਰ 'ਚ ਵੱਡੀ ਪੱਧਰ 'ਤੇ ਸਿੱਖ ਇਕੱਠੇ ਹੋ ਗਏ ਹਨ ਅਤੇ ਕਈ ਸਿਨੇਮਾ ਘਰਾਂ ਦੇ ਬਾਹਰ ਪੁਲਿਸ ਵੀ ਵੱਡੀ ਗਿਣਤੀ ਵਿੱਚ ਵਿਖਾਈ ਦੇ ਰਹੀ ਹੈ। ਪੀਵੀਆਰ ਸੂਰਜ ਚੰਦਾ ਤਾਰਾ ਸਿਨੇਮਾ ਦੇ ਬਾਹਰ ਭਾਰੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਕਰ ਦਿੱਤੇ ਗਏ ਹਨ।

ਅੰਮ੍ਰਿਤਸਰ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਿੱਖਾਂ ਵੱਲੋਂ ਵਿਰੋਧ ਪ੍ਰਗਟਾਇਆ ਜਾ ਰਿਹਾ ਹੈ। ਅੰਮ੍ਰਿਤਸਰ ਦੇ ਮਾਲ ਆਫ ਅੰਮ੍ਰਿਤਸਰ, PVR ਸਿਨੇਮਾ ਸਮੇਤ ਸਮੂਹ ਸਿਨੇਮਾ ਘਰਾਂ ਦੇ ਬਾਹਰ ਸਿੱਖ ਇਕੱਠੇ ਹੋਏ ਹਨ ਅਤੇ ਕਾਲੀਆਂ ਝੰਡੀ ਵਿਖਾ ਕੇ ਵਿਰੋਧ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਫਿਲਮ 'ਤੇ ਪਾਬੰਦੀ ਦੀ ਮੰਗ ਨੂੰ ਲੈ ਕੇ ਸੂਬਾ ਅਤੇ ਕੇਂਦਰ ਸਰਕਾਰ ਖਿਲਾਫ਼ ਨਾਹਰੇਬਾਜ਼ੀ ਵੀ ਕੀਤੀ ਜਾ ਰਹੀ ਹੈ।

ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਐਸਜੀਪੀਸੀ ਨੂੰ ਸਮੂਹ ਸਿਨੇਮਾ ਘਰਾਂ ਅਤੇ ਸ਼ਾਪਿੰਗ ਮਾਲਕਾਂ ਨੇ ਫੋਨ ਕਰਕੇ ਕਿਹਾ ਹੈ ਕਿ ਫ਼ਿਲਮ ਨਾ ਰਿਲੀਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਪੰਜਾਬ ਸਰਕਾਰ ਨੇ ਖਿਲਵਾੜ ਕੀਤਾ ਹੈ, ਪਰ ਸਿਨੇਮਾ ਘਰਾਂ ਨੇ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਫਿਲਮ ਨਾ ਵਿਖਾਉਣ ਲਈ ਕਿਹਾ ਹੈ।

ਉਧਰ, ਲੁਧਿਆਣਾ ਵਿੱਚ ਵੀ ਸਿੱਖ ਭਾਈਚਾਰੇ ਵੱਲੋਂ ਸਿਨੇਮਾ ਘਰਾਂ ਦੇ ਅੱਗੇ ਇਕੱਠ ਕੀਤਾ ਗਿਆ ਹੈ ਅਤੇ ਕਾਲੇ ਝੰਡਿਆਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਹੇਠ ਟ੍ਰਿਲੀਅਮ ਮਾਲ ਦੇ ਬਾਹਰ ਵੀ ਵਿਸ਼ਾਲ ਧਰਨਾ ਗਿਆ ਹੈ।

ਪਟਿਆਲਾ ਦੇ ਪੀਵੀਆਰ ਮਾਲ ਦੇ ਬਾਹਰ ਜਥੇਬੰਦੀਆਂ ਦੇ ਵੱਲੋਂ ਨਾਅਰੇਬਾਜ਼ੀ ਕਰ ਇਸ ਫਿਲਮ ਨੂੰ ਹਟਾਉਣ ਦੀ ਗੱਲ ਕੀਤੀ, ਜਿਸ ਵਿੱਚ ਪੁਲਿਸ ਨਾਲ ਵੀ ਗੱਲ ਕਰਦੇ ਨਜ਼ਰ ਆਏ ਐਸਜੀਪੀਸੀ ਮੈਂਬਰ ਕੁਝ ਦੇਰ ਪ੍ਰਦਰਸ਼ਨ ਚੱਲਣ ਤੋਂ ਬਾਅਦ ਪੀਵੀਆਰ ਮਾਲਕ ਨੇ ਫਿਲਮ ਨਾ ਲਗਾਉਣ ਦਾ ਭਰੋਸਾ ਦਿੱਤਾ।

ਫਿਲਮ ਰੋਕਣ ਲਈ ਐਸਜੀਪੀਸੀ ਨੇ ਲਿਖਿਆ 'ਚ ਮੁੱਖ ਮੰਤਰੀ ਨੂੰ ਪੱਤਰ

ਜ਼ਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਕਮੇਟੀ ਵੱਲੋਂ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਫਿਲਮ ਐਮਰਜੈਂਸੀ 'ਤੇ ਪੰਜਾਬ 'ਚ ਰੋਕ ਲਗਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਅਪੀਲ ਵੀ ਕੀਤੀ ਗਈ ਸੀ। ਪੱਤਰ ਵਿੱਚ ਕਿਹਾ ਗਿਆ ਸੀ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਬੈਨ ਕਰੇ। ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ।

Related Post