ਕਾਂਵੜ ਯਾਤਰਾ ਵਿਵਾਦ : ਸੋਨੂੰ ਸੂਦ ਦੀ 'ਇਨਸਾਨੀਅਤ' ਵਾਲੀ ਟਿੱਪਣੀ 'ਤੇ ਕੰਗਨਾ ਨੇ ਕੱਸਿਆ ਤੰਜ, ਸੋਸ਼ਲ ਮੀਡੀਆ 'ਤੇ ਭਿੜੇ ਦੋਵੇਂ
Sonu Sood vs Kangana Ranaut : ਅਦਾਕਾਰ ਨੇ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵੱਲੋਂ ਕਾਂਵੜ ਯਾਤਰਾ ਦੇ ਰੂਟ 'ਤੇ ਖਾਣ-ਪੀਣ ਦੀਆਂ ਦੁਕਾਨਾਂ ਅਤੇ ਰੇਹੜੀਆਂ 'ਤੇ ਦੁਕਾਨਦਾਰਾਂ ਦੇ ਨਾਮ ਦੇ ਪੋਸਟਰ ਲਗਾਉਣ ਦੇ ਆਦੇਸ਼ 'ਤੇ ਪ੍ਰਤੀਕਿਰਿਆ ਦਿੱਤੀ ਸੀ, ਜਿਸ ਨੂੰ ਲੈ ਕੇ ਕੰਗਨਾ ਰਣੌਤ ਨੇ ਸੋਨੂੰ ਸੂਦ ਨਾਲ ਪੰਗਾ ਲਿਆ ਹੈ।
MP Kangana Ranaut vs Sonu Sood : ਮੈਂਬਰ ਪਾਰਲੀਮੈਂਟ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਹੁਣ ਅਦਾਕਾਰ ਸੋਨੂੰ ਸੂਦ ਨਾਲ ਪੰਗਾ ਲੈਂਦੀ ਵਿਖਾਈ ਦੇ ਰਹੀ ਹੈ। ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਕਸਰ ਹੀ ਸੋਸ਼ਲ ਮੀਡੀਆ 'ਤੇ ਸਰਗਰਮ ਰਹਿੰਦੇ ਹਨ ਅਤੇ ਸਿਆਸੀ ਮੁੱਦਿਆਂ 'ਤੇ ਵੀ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟ ਕਰਦੇ ਹਨ। ਅਦਾਕਾਰ ਨੇ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵੱਲੋਂ ਕਾਂਵੜ ਯਾਤਰਾ ਦੇ ਰੂਟ 'ਤੇ ਖਾਣ-ਪੀਣ ਦੀਆਂ ਦੁਕਾਨਾਂ ਅਤੇ ਰੇਹੜੀਆਂ 'ਤੇ ਦੁਕਾਨਦਾਰਾਂ ਦੇ ਨਾਮ ਦੇ ਪੋਸਟਰ ਲਗਾਉਣ ਦੇ ਆਦੇਸ਼ 'ਤੇ ਪ੍ਰਤੀਕਿਰਿਆ ਦਿੱਤੀ ਸੀ, ਜਿਸ ਨੂੰ ਲੈ ਕੇ ਕੰਗਨਾ ਰਣੌਤ ਨੇ ਸੋਨੂੰ ਸੂਦ ਨਾਲ ਪੰਗਾ ਲਿਆ ਹੈ।
ਦੱਸ ਦਈਏ ਕਿ ਸੋਨੂੰ ਸੂਦ ਨੇ ਆਪਣੇ ਟਵਿੱਟਰ ਅਕਾਊਂਟ ਐਕਸ 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ, 'ਹਰ ਦੁਕਾਨ 'ਤੇ ਇਕ ਹੀ ਨੇਮ ਪਲੇਟ ਹੋਣੀ ਚਾਹੀਦੀ ਹੈ ਅਤੇ ਉਹ ਹੈ ਇਨਸਾਨੀਅਤ'। ਸੋਨੂੰ ਸੂਦ ਦੀ ਇਸ ਪੋਸਟ ਨੂੰ ਲੋਕਾਂ ਵੱਲੋਂ ਯੂਪੀ ਸਰਕਾਰ ਦੇ ਕਾਂਵੜ ਯਾਤਰਾ ਰੂਟ 'ਤੇ ਦੁਕਾਨਦਾਰਾਂ ਨੂੰ ਆਪਣੀ ਪਛਾਣ ਦੱਸਣ ਦੇ ਹੁਕਮ ਨਾਲ ਜੋੜ ਰਹੇ ਹਨ ਅਤੇ ਆਲੋਚਨਾ ਕਰ ਰਹੇ ਹਨ।
ਇਸ ਸਬੰਧ 'ਚ ਇੱਕ ਵਿਕਰੇਤਾ ਦੀ ਇੱਕ ਵੀਡੀਓ ਇੰਟਰਨੈਟ 'ਤੇ ਵਾਇਰਲ ਹੋਈ ਤਾਂ ਸੁਧੀਰ ਮਿਸ਼ਰਾ ਨਾਮ ਦੇ ਇੱਕ ਯੂਜ਼ਰ ਨੇ ਕਿਹਾ ਕਿ ਸੋਨੂੰ ਨੂੰ ਉਹ ਭੋਜਨ ਖਾਣਾ ਚਾਹੀਦਾ ਹੈ। ਇਸਦੇ ਜਵਾਬ ਵਿੱਚ ਸੂਦ ਨੇ ਲਿਖਿਆ, "ਸਾਡੇ ਸ਼੍ਰੀ ਰਾਮ ਜੀ ਨੇ ਸ਼ਬਰੀ ਦੇ ਖੱਟੇ ਬੇਰ ਖਾ ਲਏ, ਤਾਂ ਮੈਂ ਕਿਉਂ ਨਹੀਂ? ਅਹਿੰਸਾ ਨਾਲ ਹਿੰਸਾ ਨੂੰ ਹਰਾਇਆ ਜਾ ਸਕਦਾ ਹੈ, ਮੇਰੇ ਭਰਾ। ਮਨੁੱਖਤਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ। ਜੈ ਸ਼੍ਰੀ।" ਰਾਮ।"