New Chief Secretary Punjab : ਅਨੁਰਾਗ ਵਰਮਾ ਦੀ ਜਗ੍ਹਾ ਕੇਏਪੀ ਸਿਨਹਾ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ
ਕੇਏਪੀ ਸਿਨਹਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਅਨੁਰਾਗ ਵਰਮਾ ਦੀ ਥਾਂ ਲੈਣਗੇ।
New Chief Secretary of Punjab : ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਕੇਏਪੀ ਸਿਨਹਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ। ਕੇਏਪੀ ਸਿਨਹਾ 1992 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਸ ਸਮੇਂ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਰਹੇ ਸਨ ਅਤੇ ਹੁਣ ਕੇਏਪੀ ਸਿਨਹਾ ਅਨੁਰਾਗ ਵਰਮਾ ਦੀ ਥਾਂ ਲੈਣਗੇ।
ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਕੀਤੀਆਂ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਕੇਏਪੀ ਸਿਨਹਾ ਮਾਲ ਅਤੇ ਖੇਤੀਬਾੜੀ ਅਤੇ ਜਲ ਸੰਭਾਲ ਵਿਭਾਗਾਂ ਵਿੱਚ ਵਿਸ਼ੇਸ਼ ਮੁੱਖ ਸਕੱਤਰ ਦੇ ਰੂਪ ਵਿੱਚ ਕੰਮ ਕਰ ਰਹੇ ਸਨ।
ਕੇਏਪੀ ਸਿਨਹਾ 1992 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਵਿੱਚੋਂ ਇੱਕ ਹਨ। ਜਦੋਂ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਉਸ ਸਮੇਂ ਵੀ ਉਹ ਇਸ ਅਹੁਦੇ ਦੀ ਦੌੜ ਵਿੱਚ ਸਨ। ਉਸ ਕੋਲ ਲਗਭਗ 20 ਸਾਲਾਂ ਦਾ ਤਜਰਬਾ ਹੈ। ਇਸ ਦੇ ਨਾਲ ਹੀ ਉਹ ਕਈ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਵੀ ਸੰਭਾਲ ਚੁੱਕੇ ਹਨ।
ਇਹ ਵੀ ਪੜ੍ਹੋ : Baltej Pannu : ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਡਾਇਰੈਕਟਰ ਕਮਿਊਨੀਕੇਸ਼ਨ ਬਲਤੇਜ ਪਨੂੰ ਨੇ ਦਿੱਤਾ ਅਸਤੀਫ਼ਾ