Kargil Vijay Diwas : ਦਰਾਸ ਪੁੱਜੇ PM ਮੋਦੀ, 25ਵੀਂ ਵਰ੍ਹੇਗੰਢ 'ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
PM Narendra Modi paid tribute to martyrs on 25th anniversary : ਪੀਐਮ ਮੋਦੀ ਕਾਰਗਿਲ ਵਾਰ ਮੈਮੋਰੀਅਲ ਪਹੁੰਚੇ ਅਤੇ 1999 ਵਿੱਚ ਭਾਰਤ-ਪਾਕਿਸਤਾਨ ਜੰਗ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਯਾਦ ਕੀਤਾ।
Kargil Vijay Diwas 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25ਵੇਂ ਕਾਰਗਿਲ ਵਿਜੇ ਦਿਵਸ 'ਤੇ ਦਰਾਸ 'ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰੋਗਰਾਮ ਦੌਰਾਨ ਪੀਐਮ ਮੋਦੀ ਕਾਰਗਿਲ ਵਾਰ ਮੈਮੋਰੀਅਲ ਪਹੁੰਚੇ ਅਤੇ 1999 ਵਿੱਚ ਭਾਰਤ-ਪਾਕਿਸਤਾਨ ਜੰਗ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਯਾਦ ਕੀਤਾ।
ਪੀਐਮ ਮੋਦੀ ਨੇ ਇਸ ਦੌਰਾਨ ਲੱਦਾਖ ਦੇ ਦਰਾਸ ਵਿੱਚ ਕਾਰਗਿਲ ਯੁੱਧ ਸਮਾਰਕ ਦਾ ਦੌਰਾ ਵੀ ਕੀਤਾ। ਦਰਾਸ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਕਾਰਗਿਲ ਜ਼ਿਲ੍ਹੇ ਵਿੱਚ ਸਥਿਤ ਇੱਕ ਸ਼ਹਿਰ ਹੈ। ਇਸ ਨੂੰ ਲੱਦਾਖ ਦਾ ਗੇਟਵੇ ਵੀ ਕਿਹਾ ਜਾਂਦਾ ਹੈ। ਪੀਐਮ ਮੋਦੀ ਤੋਂ ਪਹਿਲਾਂ ਫੌਜ ਮੁਖੀ ਨੇ ਦਰਾਸ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਸੀ।
ਸ਼ਿੰਕੁਨ ਲਾ ਸੁਰੰਗ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
ਪ੍ਰਧਾਨ ਮੰਤਰੀ ਮੋਦੀ ਅੱਜ ਰਣਨੀਤਕ ਤੌਰ 'ਤੇ ਮਹੱਤਵਪੂਰਨ ਸ਼ਿੰਕੁਨ ਲਾ ਸੁਰੰਗ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਪੀਐਮਓ ਵੱਲੋਂ ਜਾਰੀ ਬਿਆਨ ਮੁਤਾਬਕ ਇਹ ਪ੍ਰੋਜੈਕਟ ਲੇਹ ਨੂੰ ਹਰ ਮੌਸਮ ਵਿੱਚ ਸੰਪਰਕ ਪ੍ਰਦਾਨ ਕਰੇਗਾ। ਦੱਸ ਦੇਈਏ ਕਿ ਪੂਰਾ ਹੋਣ ਤੋਂ ਬਾਅਦ ਇਹ ਦੁਨੀਆ ਦੀ ਸਭ ਤੋਂ ਉੱਚੀ ਸੁਰੰਗ ਹੋਵੇਗੀ। ਇਹ ਪ੍ਰੋਜੈਕਟ 4.1 ਕਿਲੋਮੀਟਰ ਲੰਬਾ ਹੈ। ਇਹ ਨਿਮੂ-ਪਦਮ-ਦਰਚਾ ਸੜਕ 'ਤੇ ਲਗਭਗ 15,800 ਫੁੱਟ ਦੀ ਉਚਾਈ 'ਤੇ ਬਣਾਇਆ ਜਾਣਾ ਹੈ। ਜਦੋਂ ਇਹ ਪ੍ਰੋਜੈਕਟ ਪੂਰਾ ਹੋ ਜਾਵੇਗਾ, ਇਹ ਦੁਨੀਆ ਦੀ ਸਭ ਤੋਂ ਉੱਚੀ ਸੁਰੰਗ ਹੋਵੇਗੀ। ਸ਼ਿੰਕੁਨ ਲਾ ਸੁਰੰਗ ਨੂੰ ਰਣਨੀਤਕ ਦ੍ਰਿਸ਼ਟੀਕੋਣ ਤੋਂ ਵੀ ਬਹੁਤ ਮਹੱਤਵਪੂਰਨ ਕਿਹਾ ਜਾਂਦਾ ਹੈ। ਇਹ ਹਥਿਆਰਬੰਦ ਬਲਾਂ ਅਤੇ ਉਪਕਰਨਾਂ ਦੀ ਤੇਜ਼ ਅਤੇ ਕੁਸ਼ਲ ਆਵਾਜਾਈ ਨੂੰ ਯਕੀਨੀ ਬਣਾਏਗਾ।