ਭੂਚਾਲ ਦੇ ਝਟਕਿਆਂ ਨਾਲ ਕੰਬਿਆ ਜੰਮੂ-ਕਸ਼ਮੀਰ

By  Ravinder Singh February 17th 2023 08:26 AM -- Updated: February 17th 2023 08:42 AM

ਸ਼੍ਰੀਨਗਰ (ਜੰਮੂ-ਕਸ਼ਮੀਰ) : ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਜੰਮੂ-ਕਸ਼ਮੀਰ ਦੇ ਕਟੜਾ 'ਚ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 5:01 ਵਜੇ ਰਿਕਟਰ ਪੈਮਾਨੇ 'ਤੇ 3.6 ਦੀ ਤੀਬਰਤਾ ਵਾਲਾ ਭੂਚਾਲ ਰਿਕਾਰਡ ਕੀਤਾ ਗਿਆ ਤੇ ਭੂਚਾਲ ਦੀ ਡੂੰਘਾਈ 10 ਕਿਲੋਮੀਟਰ ਦਰਜ ਕੀਤੀ ਗਈ।


ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਕ ਟਵੀਟ 'ਚ ਕਿਹਾ, "3.6 ਤੀਬਰਤਾ ਦਾ ਭੂਚਾਲ ਸ਼ੁੱਕਰਵਾਰ ਸਵੇਰੇ 5:01 ਵਜੇ ਭਾਰਤੀ ਸਮੇਂ ਅਨੁਸਾਰ ਆਇਆ। ਇਸ ਭੂਚਾਲ ਦੀ ਡੂੰਘਾਈ 10 ਕਿਲੋਮੀਟਰ ਰਹੀ ਹੈ। ਇਹ ਭੂਚਾਲ ਜੰਮੂ ਤੇ ਕਸ਼ਮੀਰ ਦੇ ਪੂਰਬ ਵੱਲ ਕਟੜਾ ਵਿਚ ਆਇਆ ਹੈ।

ਭੂਚਾਲ ਜੰਮੂ-ਕਸ਼ਮੀਰ ਦੇ ਕਟੜਾ ਤੋਂ 97 ਕਿਲੋਮੀਟਰ ਪੂਰਬ 'ਚ ਦਰਜ ਕੀਤਾ ਗਿਆ। ਜਾਣਕਾਰੀ ਮੁਤਾਬਕ ਭੂਚਾਲ ਸਵੇਰੇ 5.15 ਵਜੇ ਆਇਆ ਅਤੇ ਇਸ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਇਹ ਵੀ ਪੜ੍ਹੋ : 'ਆਪ' ਵਿਧਾਇਕ ਦੇ ਪੀਏ ਨੂੰ ਵਿਜੀਲੈਂਸ ਨੇ 4 ਲੱਖ ਰੁਪਏ ਰਿਸ਼ਵਤ ਲੈਂਦਿਆ ਕੀਤਾ ਕਾਬੂ

ਕਾਬਿਲੇਗੌਰ ਹੈ ਕਿ ਬੀਤੇ ਦਿਨ ਮੇਘਾਲਿਆ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਸਵੇਰੇ 9.26 ਵਜੇ ਆਇਆ ਅਤੇ ਇਸ ਦੀ ਤੀਬਰਤਾ 3.9 ਦਰਜ ਕੀਤੀ ਗਈ। ਹਾਲਾਂਕਿ ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

Related Post