kerala School News : ਕੇਰਲ ਦੇ ਇੱਕ ਸਕੂਲ ’ਚ ਛੋਟੇ ਸਾਹਿਬਜਾਦਿਆਂ ਦੇ ਸਵਾਂਗ ਦਾ ਭਖਿਆ ਮਾਮਲਾ, SGPC ਨੇ ਜਤਾਇਆ ਇਤਰਾਜ

ਇਸ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸਰੀਰਕ ਤੌਰ ’ਤੇ ਨਕਲ ਕਰਨਾ ਬੇਹੱਦ ਇਤਰਾਜਯੋਗ ਹੈ।ਅਜਿਹਾ ਕਰਨ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

By  Aarti December 26th 2024 03:36 PM

kerala School News :  ਕੇਰਲ ਦੇ ਇੱਕ ਸਕੂਲ ’ਚ ਛੋਟੇ ਸਾਹਿਬਜਾਦਿਆਂ ਦੇ ਸਵਾਂਗ ਦਾ ਮਾਮਲਾ ਕਾਫੀ ਭਖ ਗਿਆ ਹੈ। ਹੁਣ ਇਸ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸਰੀਰਕ ਤੌਰ ’ਤੇ ਨਕਲ ਕਰਨਾ ਬੇਹੱਦ ਇਤਰਾਜਯੋਗ ਹੈ।ਅਜਿਹਾ ਕਰਨ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਕਸ ’ਤੇ ਤਸਵੀਰਾਂ ਅਤੇ ਵੀਡੀਓ ਸਾਂਝੀ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਦਜ਼ਾਦਿਆਂ ਦੀ ਸਰੀਰਕ ਤੌਰ ’ਤੇ ਨਕਲ ਕਰਨਾ ਸਿੱਖ ਕੌਮ ਲਈ ਬਹੁਤ ਹੀ ਇਤਰਾਜ਼ਯੋਗ ਮੰਨਿਆ ਜਾਂਦਾ ਹੈ ਅਤੇ ਸਿੱਖ ਸਿਧਾਂਤਾਂ ਅਨੁਸਾਰ ਇਸ ਦੀ ਸਖਤ ਮਨਾਹੀ ਹੈ...ਅਹਿਜੇ ਸਵਾਂਗ ਦੀ ਇਜ਼ਾਜਤ ਨਹੀਂ ਹੈ..ਕਿਉਂਕਿ ਇਹ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਸਬੰਧਤ ਹੈ... ਅਜਿਹੇ ’ਚ ਅਸੀਂ ਸਕੂਲ ਪ੍ਰਸ਼ਾਸਨ ਨੂੰ ਭਵਿੱਖ ’ਚ ਇਸ ਦਾ ਧਿਆਨ ਰੱਖਣ ਦੀ ਬੇਨਤੀ ਕਰਦੇ ਹਾਂ...KVS_HQ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੇ ਪਯਾਨੂਰ ਸਕੂਲ ਨੂੰ ਜਨਤਕ ਡੋਮੇਨ ਤੋਂ ਇਤਰਾਜ਼ਯੋਗ ਤਸਵੀਰਾਂ ਨੂੰ ਹਟਾਉਣ ਲਈ ਨਿਰਦੇਸ਼ ਦੇਣ... ਭਾਰਤ ਸਰਕਾਰ ਨੂੰ ਵੀ ਬੇਨਤੀ ਕਰਦੇ ਹਾਂ ਕਿ ਉਹ ਕੌਮੀ ਪੱਧਰ ’ਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਿੱਖ ਸਿਧਾਂਤਾ ਬਾਰੇ ਜਾਗਰੂਕ ਕਰਨ.. ਸਾਹਿਬਜ਼ਾਦਿਆਂ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਸ਼੍ਰੋਮਣੀ ਕਮੈਟੀ ਸਰਕਾਰੀ ਅਦਾਰਿਆਂ ਨੂੰ ਸਹਾਇਤਾ ਪ੍ਰਦਾਨ ਕਰ ਸਕਦੀ ਹੈ...  ਇਸ ਤੋਂ ਇਲਾਵਾ ਭਾਰਤ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਨਾਂਅ ਦਿੱਤਾ ਗਿਆ ਹੈ.. ਜਿਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਸੰਸਥਾਵਾਂ ਨੇ ਪ੍ਰਵਾਨ ਨਹੀਂ ਕੀਤਾ ਹੈ ਅਤੇ ਅਸੀਂ ਇਸ ਨਾਂਅ ਨੂੰ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਰੱਖਣ ਦੀ ਸਿਫਾਰਸ਼ ਕੀਤੀ ਹੈ.. ਸਿੱਖ ਸਿਧਾਂਤਾਂ ’ਚ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੀ ਬਹਾਦਰੀ ਤੇ ਬੇਮਿਸਾਲ ਸ਼ਹਾਦਤਾਂ ਲਈ 'ਬਾਬਾ' (ਬਜ਼ੁਰਗਾਂ ਲਈ ਵਰਤਿਆ ਜਾਣ ਵਾਲਾ ਸਤਿਕਾਰ ਸ਼ਬਦ) ਨਾਲ ਸਤਿਕਾਰਿਆ ਜਾਂਦਾ ਹੈ, ਨਾ ਕਿ 'ਬਾਲ' ਬੱਚੇ ਜਾਂ ਜਵਾਨ ਵਜੋਂ। 

ਇਸ ਤੋਂ ਇਲਾਵਾ ਭਾਰਤ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਨਾਂਅ ਦਿੱਤਾ ਗਿਆ ਹੈ... ਜਿਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਸੰਸਥਾਵਾਂ ਨੇ ਪ੍ਰਵਾਨ ਨਹੀਂ ਕੀਤਾ ਹੈ। 

ਕਾਬਿਲੇਗੌਰ ਹੈ ਕਿ ਕੇਰਲ ਦੇ ਇੱਕ ਸਕੂਲ ’ਚ ਛੋਟੇ ਸਾਹਿਬਜ਼ਾਦਿਆਂ ਦੇ ਰੂਪ ’ਚ ਬੱਚਿਆਂ ਨੂੰ ਪੇਸ਼ ਕੀਤਾ ਗਿਆ। ਜਿਸ ’ਤੇ ਇਤਰਾਜ ਜਤਾਇਆ ਗਿਆ ਹੈ। 

ਇਹ ਵੀ ਪੜ੍ਹੋ : Jalandhar Encounter News : ਜਲੰਧਰ ’ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ; ਹਥਿਆਰਾਂ ਦੀ ਰਿਕਵਰੀ ਦੌਰਾਨ ਗੈਂਗਸਟਰ ਨੇ ਪੁਲਿਸ ’ਤੇ ਕੀਤੀ ਫਾਇਰਿੰਗ

Related Post