Hardeep Singh Nijjar: ਕੈਨੇਡਾ 'ਚ ਹਰਦੀਪ ਸਿੰਘ ਨਿੱਜਰ ਦੀ ਗੋਲੀ ਮਾਰ ਕੇ ਹੱਤਿਆ, ਭਾਰਤ ਦੀ ਵਾਂਟੇਡ ਸੂਚੀ 'ਚ ਸੀ ਸ਼ਾਮਲ

Hardeep Singh Nijjar: ਹਰਦੀਪ ਸਿੰਘ ਨਿੱਜਰ ਦੀ ਕੈਨੇਡਾ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।

By  Amritpal Singh June 19th 2023 11:03 AM -- Updated: June 19th 2023 11:54 AM

Hardeep Singh Nijjar:  ਹਰਦੀਪ ਸਿੰਘ ਨਿੱਜਰ ਦੀ ਕੈਨੇਡਾ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਨਿੱਜਰ  ਖਾਲਿਸਤਾਨ ਟਾਈਗਰ ਫੋਰਸ ਦਾ ਮੁਖੀ ਸੀ। ਉਹ ਕੈਨੇਡਾ ਵਿੱਚ ਰਹਿੰਦਿਆਂ ਲੰਮੇ ਸਮੇਂ ਤੋਂ ਪੰਜਾਬ ਵਿੱਚ ਖਾਲਿਸਤਾਨੀ ਲਹਿਰ ਨੂੰ ਹਵਾ ਦੇ ਰਿਹਾ ਸੀ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਨੇੜੇ ਦੋ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਨਿੱਜਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨਿੱਜਰ ਇਸ ਗੁਰਦੁਆਰੇ ਦਾ ਮੁਖੀ ਵੀ ਸੀ। ਬੀਤੀ ਰਾਤ ਨਿੱਜਰ ਗੁਰਦੁਆਰੇ ਦੇ ਬਾਹਰ ਪਾਰਕਿੰਗ ਵਿੱਚ ਆਪਣੀ ਕਾਰ ਵਿੱਚ ਸਨ। ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਨਿੱਜਰ ਨੂੰ ਕਾਰ 'ਚੋਂ ਉਤਰਨ ਦਾ ਸਮਾਂ ਨਹੀਂ ਮਿਲਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।

ਗੁਰਪਤਵੰਤ ਸਿੰਘ ਪੰਨੂ ਦਾ ਕਰੀਬੀ ਸੀ

ਉਹ ਸਿੱਖਸ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦਾ ਵੀ ਕਰੀਬੀ ਸੀ। NIA ਨੇ ਹਾਲ ਹੀ 'ਚ 40 ਅੱਤਵਾਦੀਆਂ ਦੀ ਸੂਚੀ ਜਾਰੀ ਕੀਤੀ ਸੀ, ਉਸ 'ਚ ਨਿੱਜਰ ਦਾ ਨਾਂ ਵੀ ਸੀ।


Related Post