ਖਾਲਸਾ ਸਾਜਨਾ ਦਿਵਸ ‘ਵਿਸਾਖੀ’ ਜੋੜ ਮੇਲਾ; ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੇ ਗਏ ਪੁਖਤਾ ਪ੍ਰਬੰਧ
ਦੱਸ ਦਈਏ ਕਿ 11 ਤੋਂ 14 ਅਪ੍ਰੈਲ ਤੱਕ ਸਿੱਖ ਕੌਮ ਦੇ ਚੋਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਖਾਲਸਾ ਸਾਜਨਾ ਦਿਵਸ ‘ਵਿਸਾਖੀ’ ਜੋੜ ਮੇਲੇ ਲਈ ਸ਼੍ਰੋਮਣੀ ਕਮੇਟੀ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ।

Takht Sri Damdama Sahib: ਖਾਲਸਾ ਸਾਜਨਾ ਦਿਵਸ ‘ਵਿਸਾਖੀ’ ਜੋੜ ਮੇਲੇ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਦੀ ਭਾਰੀ ਆਮਦ ਦੀ ਸੰਭਾਵਨਾ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿਆਰੀਆਂ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਹਨ।ਵਿਸਾਖੀ ਮੋਕੇ ਲੱਖਾਂ ਦੀ ਤਦਾਦ ਵਿੱਚ ਪੁੱਜਣ ਵਾਲੀਆਂ ਸੰਗਤਾਂ ਲਈ ਲੰਗਰਾਂ ਅਤੇ ਰਿਹਾਈਸ ਦੇ ਖਾਸ ਪ੍ਰਬੰਧ ਕੀਤੇ ਗਏ ਹਨ।
ਦੱਸ ਦਈਏ ਕਿ 11 ਤੋਂ 14 ਅਪ੍ਰੈਲ ਤੱਕ ਸਿੱਖ ਕੌਮ ਦੇ ਚੋਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਖਾਲਸਾ ਸਾਜਨਾ ਦਿਵਸ ‘ਵਿਸਾਖੀ’ ਜੋੜ ਮੇਲੇ ਲਈ ਸ਼੍ਰੋਮਣੀ ਕਮੇਟੀ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ।
ਮਿਲੀ ਜਾਣਕਾਰੀ ਮੁਤਾਬਿਕ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਅਤੇ ਸੰਸਥਾਵਾਂ ਨੂੰ ਲੰਗਰ ਅਤੇ ਛਬੀਲਾਂ ਲਈ ਜਗ੍ਹਾ ਅਲਾਟ ਕਰ ਦਿੱਤੀ ਗਈ ਹੈ। ਵਿਸਾਖੀ ਮੇਲੇ ਸਬੰਧੀ ਤਖ਼ਤ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ ਤੇ ਰਾਤ ਸਮੇਂ ਰੋਸ਼ਨੀ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਦੇ ਮਾਮਲੇ 'ਚ ਜਥੇਦਾਰ ਰਘਬੀਰ ਸਿੰਘ ਨੇ ਜਾਰੀ ਕੀਤਾ ਆਦੇਸ਼