ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇੇ ਵੱਡੇ ਐਕਸ਼ਨ ਤਿਆਰੀ
ਅੰਮ੍ਰਿਤਸਰ; ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਗਈ ਹੈ।ਇਸ ਮੌਕੇ ਕਿਸਾਨ ਆਗੂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ 5 ਦਸੰਬਰ ਨੂੰ ਮੈਂਬਰ ਪਾਰਲੀਮੈਂਟ ਨੂੰ ਮੰਗ ਪੱਤਰ ਦਿੱਤੇ ਜਾਣਗੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 7ਦਸੰਬਰ ਨੂੰ ਸੂਬੇ ਦੇ ਡੀਸੀ ਦਫ਼ਤਰਾਂ ਦੇ ਗੇਟਾਂ ਅੱਗੇ ਚਾਰ ਘੰਟੇ ਲਈ ਧਰਨੇ ਦਿੱਤੇ ਜਾਣਗੇ। ਇਸ ਤੋਂ 12 ਦਸੰਬਰ ਨੂੰ ਸੂਬੇ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਇਕ ਅਹਿਮ ਐਲਾਨ ਕੀਤਾ ਗਿਆ ਹੈ ਕਿ 15 ਦਸੰਬਰ ਤੋਂ 15 ਜਨਵਰੀ ਤੱਕੇ ਸਾਰੇ ਟੋਲ ਪਲਾਜ਼ੇ ਫਰੀ ਕੀਤੇ ਜਾਣਗੇ। ਪ੍ਰੈਸ ਕਾਨਫਰੰਸ ਤੋਂ ਬਾਅਦ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜੀ ਕੀਤੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰਬਾਲਾ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਬੇਰੁਜ਼ਗਾਰੀ, ਗਰੀਬੀ , ਨਸ਼ੇ ਅਤੇ ਭੁੱਖ ਮਰੀ ਦੀ ਸ਼ਿਕਾਰ ਹੈ। ਉਨ੍ਹਾਂ ਕਿਹਾ ਕੇ ਅੱਜ ਜਨਤਾ ਇਨਫਰਮੇਸ਼ਨ ਦੇ ਯੁਗ ਵਿੱਚ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਰਹੀ ਹੈ, ਇਸ ਲਈ ਧਰਨਿਆਂ ਅਤੇ ਅੰਦੋਲਨ ਰਾਹੀਂ ਸਰਕਾਰਾਂ ਨੂੰ ਸਹੀ ਦਿਸ਼ਾ ਵਿੱਚ ਕੰਮ ਕਰਨ ਲਈ ਮਜਬੂਰ ਕਰਨ ਲਈ ਕਮਰ ਕੱਸ ਚੁੱਕੀ ਹੈ।